ਐਨ.ਆਰ.ਆਈਜ਼ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ ਨਿਯੁਕਤ

Sep1,2022 | Gautam Jalandhari | Chandhigarh

ਪ੍ਰਵਾਸੀ ਭਾਰਤੀਆਂ ਦੀ ਹਰੇਕ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਗੇ ਮੁੱਖ ਮੰਤਰੀ ਫੀਲਡ ਅਫਸਰ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦਾ ਫੌਰੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਫੀਲਡ ਅਫਸਰਾਂ ਨੂੰ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਅਸਾਮੀਆਂ ਨੂੰ ਖਤਮ ਕਰਕੇ ਮੁੱਖ ਮੰਤਰੀ ਫੀਲਡ ਅਫਸਰ ਦੀਆਂ 23 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ਤੇ ਕਰਨ ਲਈ ਉਨ੍ਹਾਂ ਨੂੰ ਬਿਹਤਰ ਅਸਰਦਾਰ ਅਤੇ ਸ਼ਕਤੀਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ। ਭਗਵੰਤ ਮਾਨ ਨੇ ਦੱਸਿਆ ਕਿ ਇਕ ਹੋਰ ਮਹੱਤਵਪੂਰਨ ਫੈਸਲੇ ਲੈਂਦੇ ਹੋਏ ਸੂਬਾ ਸਰਕਾਰ ਨੇ ਹੁਣ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਫੀਲਡ ਅਫਸਰਾਂ ਨੂੰ ਨੋਡਲ ਅਫਸਰ ਦੇ ਤੌਰ ਉਤੇ ਨਿਯੁਕਤ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਅਧਿਕਾਰੀ ਪ੍ਰਵਾਸੀ ਭਾਰਤੀਆਂ ਲਈ ਆਦਰਸ਼ ਨੋਡਲ ਅਫਸਰ ਸਾਬਤ ਹੋਣਗੇ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ ਦੇ ਨਾਲ-ਨਾਲ ਸਾਰੇ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਲਮੇਲ ਵੀ ਕਰ ਸਕਣਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਐਨ.ਆਰ.ਆਈਜ਼ ਲਈ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਨਿਰਵਿਘਨ ਅਤੇ ਮੁਸ਼ਕਲ ਰਹਿਤ ਹੱਲ ਕਰਵਾਉਣ ਲਈ ਇਕੋ ਜਗ੍ਹਾ ਪਹੁੰਚ ਕਰਨ ਦੀ ਵਿਵਸਥਾ ਕਾਇਮ ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮੁੱਚੀ ਵਿਧੀ ਨੂੰ ਵਿਕਸਤ ਕਰਨ ਦਾ ਇੱਕੋ-ਇੱਕ ਉਦੇਸ਼ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਛੇਤੀ ਸੁਲਝਾਉਣ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਐਨ.ਆਰ.ਆਈ. ਭਰਾਵਾਂ ਨੂੰ ਘਰ ਵਾਪਸੀ ਮੌਕੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਪਹਿਲਾਂ ਹੀ ਤਰੱਕੀ ਦਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਜੇਕਰ ਕਿਸੇ ਵੀ ਐਨ.ਆਰ.ਈ. ਦੀ ਕੋਈ ਸ਼ਿਕਾਇਤ ਹੋਵੇ ਤਾਂ ਉਸ ਦਾ ਨਿਪਟਾਰਾ ਉਸੇ ਵੇਲੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।

Bhagwant-Mann-Cm-Punjab-Nri-Nodal-Office-Cm-Field-Officer-



TOP HEADLINES


*ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ
*over 85,000 Children Visit Chhatbir Zoo In 8 Months;
ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇ
ਬਠਿੰਡਾ ਤੋਂ ਲਾਪਤਾ ਵਿਅਕਤੀ ਦੀ ਜੀਵਨ ਸਿੰਘ ਵਾਲਾ ਡਰੇਨ ਚੋਂ ਮਿਲ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ
ਮੁੱਖ ਮੰਤਰੀ ਦੀ ਰਿਹਾਇਸ਼ ਤੇ Pca ਸਟੇਡੀਅਮ ਨੂੰ ਬੰਬ ਨਾਲ ਉਡਾਉਣ
*ਖੰਨਾ ਪੁਲਿਸ ਦਾ ਡਬਲ ਐਕਸ਼ਨ, ਜਾਇਦਾਦਾਂ ’ਤੇ ਕਾਰਵਾਈ ਅਤੇ ਟਿਕ
*ਖੰਨਾ ਸ਼ਹਿਰ ਦੇ 33 ਵਾਰਡਾਂ ’ਚ ਕੂੜੇ ਦੇ ਸੰਵੇਦਨਸ਼ੀਲ ਸਥਾਨਾਂ
ਵਾਇਰਲ ਬੁਖਾਰ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ, ਲੱਛਣ ਨਜ਼ਰ ਆਉਣ
ਡਿਪਟੀ ਕਮਿਸ਼ਨਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਪੋਰਟਲ
*ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ
Abvp ਦੀ ਜਿੱਤ 'ਤੇ Aap/asap ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇ
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂ
*ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼
ਵੜਿੰਗ ਵਿਦ ਵਾਰੀਅਰਜ਼ : ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍
*ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51627617

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us