ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਆਪਣੇ ਜੱਦੀ ਦੇਸ਼ ਵਿੱਚ ਝੱਲਣੀ ਪਵੇਗੀ ਨਮੋਸ਼ੀ: ਕੰਵਰਦੀਪ ਸਿੰਘ ਰੰਧਾਵਾ

Dec14,2022 | Rajender Singh Jadon | Chandigarh

ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਨਹੀਂ ਮਿਲਿਆ ਪਰਵਾਸੀ ਪਰਿਵਾਰ ਨੂੰ ਇਨਸਾਫ਼ ਹਫ਼ਤੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਵਿੱਢਾਂਗੇ ਤਿੱਖਾ ਸੰਘਰਸ਼: ਰੰਧਾਵਾ ਪੁਲਿਸ ਦੀ ਸ਼ਹਿ ਤੇ ਅਰਾਮ ਨਾਲ ਘੁੰਮ ਰਹੇ ਹਨ ਸ਼ਰਾਬ ਮਾਫ਼ੀਆ ਦੇ ਗੁੰਡਾ ਅਨਸਰ: ਰੰਧਾਵਾ ਅਸੀਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਸਾਨੂੰ ਆਪਣੀ ਮਾਤ ਭੂ੍ਰਮੀ ਤੇ ਇਸ ਤਰ੍ਹਾਂ ਦੀ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ ਕਿ ਸਾਡੇ ਘਰ ਆ ਕੇ ਸਾਡੇ ਸਮਾਗਮ ਵਿੱਚ ਗੰੁਡਾਗਰਦੀ ਕਰਨ ਵਾਲੇ ਲੋਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਨੇਡਾ ਵਾਸੀ ਕੰਵਰਦੀਪ ਸਿੰਘ ਰੰਧਾਵਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿੰਨ੍ਹੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਘਰ ਆ ਕੇ ਦਿੱਤੇ ਭਰੋਸੇ ਦੇ ਬਾਅਦ ਵੀ ਪੁਲਿਸ ਨੇ ਉਸ ਸ਼ਰਾਬ ਮਾਫ਼ੀਆ ਦੇ ਗੁੰਡੇ ਲੋਕਾਂ ਵਿਰੁੱਧ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢ ਦੇਣਗੇ।ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਉਕਤ ਪਰਿਵਾਰ ਦਾ ਇੱਕ ਸਮਾਗਮ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਚੱਲ ਰਿਹਾ ਸੀ। ਜਿਸ ਦੌਰਾਨ ਕਥਿਤ ਸ਼ਰਾਬ ਮਾਫ਼ੀਆ ਦੇ ਕਰਿੰਦਿਆਂ ਨੇ ਗੈਰਕਾਨੂੰਨੀ ਸ਼ਰਾਬ ਦੀ ਵਰਤੋਂ ਦੇ ਦੋਸ਼ ਲਾਉਂਦਿਆਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਕਾਰਨ ਪੂਰੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਉਕਤ ਪਰਵਾਸੀ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਵੱਲੋਂ ਖੁਦ ਖਰੀਦੀ ਗਈ ਸ਼ਰਾਬ ਦੀ ਵਰਤੋਂ ਕਰਨ ਕਾਰਨ ਸ਼ਰਾਬ ਮਾਫ਼ੀਆ ਨੇ ਉਨ੍ਹਾਂ ਦੇ ਸਮਾਗਮ ਵਿੱਚ ਜਾਣਬੁੱਝ ਕੇ ਗੁੰਡਾਗਰਦੀ ਕੀਤੀ। ਇੰਨ੍ਹਾਂ ਹੀ ਨਹੀਂ ਉਕਤ ਪਰਿਵਾਰ ਦਾ ਕਹਿਣਾ ਸੀ ਕਿ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਅਦ ਪੁਲਿਸ ਨੇ ਕਾਰਵਾਈ ਤਾਂ ਕੀ ਕਰਨੀ ਸੀ ਬਲਕਿ ਉਕਤ ਸ਼ਰਾਬ ਮਾਫ਼ੀਆ ਨੂੰ ਹੱਲਾਸ਼ੇਰੀ ਦੇਕੇ ਉਨ੍ਹਾਂ ਦੇ ਪਰਿਵਾਰ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤ ਵਾਪਸ ਲੈਣ ਦਾ ਦਬਾਅ ਬਣਾਉਣ ਲੱਗ ਪਏ। ਉਨ੍ਹਾਂ ਕਿਹਾ ਕਿ ਬੇਸ਼ੱਕ ਘਟਨਾ ਤੋਂ ਕੁੱਝ ਸਮਾਂ ਬਾਅਦ ਹੀ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ੍ਰ: ਧਾਲੀਵਾਲ ਨੇ ਉਨ੍ਹਾਂ ਦੇ ਘਰ ਆ ਕੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਪਰ ਇੱਕ ਮਹੀਨਾਂ ਬੀਤ ਜਾਣ ਦੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਮਾਗਮ ਵਿੱਚ ਉਸ ਸਮੇਂ 200 ਤੋਂ ਵੱਧ ਗੋਲੀਆਂ ਉਸ ਸਮੇਂ ਚੱਲੀਆਂ ਜਦੋ ਸ਼ਿਵ ਸੈਨਾ ਆਗੂ ਦੀ ਹੱਤਿਆ ਕਾਰਨ ਅੰਮ੍ਰਿਤਸਰ ਵਿੱਚ ਹਾਈ ਅਲਰਟ ਸੀ। ਉਨ੍ਹਾਂ ਕਿਹਾ ਕਿ ਸਬੂਤ ਵਜੋਂ ਉਨ੍ਹਾਂ 60 ਦੇ ਕਰੀਬ ਖਾਲੀ ਰੌਂਦ ਵੀ ਪੁਲਿਸ ਹਵਾਲੇ ਕੀਤੇ ਸਨ, ਪਰ ਇਸ ਦੇ ਬਾਵਜੂਦ ਪੁਲਿਸ ਹੱਥ ਤੇ ਹੱਥ ਧਰੀ ਬੈਠੀ ਹੈ। ਉਨ੍ਹਾਂ ਦੱਸਿਆ ਕਿ ਇੱਕ ਦੋਸ਼ੀ ਵਿਅਕਤੀ ਵੀ ਪੁਲਿਸ ਹਵਾਲੇ ਕੀਤਾ ਸੀ ਪਰ ਹੁਣ ਉਹ ਵੀ ਅਜ਼ਾਦ ਘੁੰਮ ਰਿਹਾ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਿਸ ਸ਼ਰਾਬ ਮਾਫ਼ੀਆ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਬਾਕਸ ਕੰਵਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਸਵੇਰੇ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਜਸਕਰਨ ਸਿੰਘ ਨੇ ਉਨ੍ਹਾਂ ਨੂੰ ਫੋਨ ਕਰਕੇ ਭਰੋਸਾ ਦੁਆਇਆ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Even-After-Assurance-From-Cabinet-Minister-Nri-Family-Don-t-Get-Justice



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180744

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us