ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਮੰਗ

Mar1,2023 | Gautam Jalandhari | Chandigarh

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਸਹੂਲਤ ਲਈ ਸਿੱਧੇ ਹਵਾਈ ਸੰਪਰਕ ਤੇ ਜ਼ੋਰ ਦੇਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਸ੍ਰੀ ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨ.ਆਰ.ਆਈ. ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ। ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ। ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਸ੍ਰੀ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ।

-Direct-Flights-From-Amritsar-Shaheed-Bhagat-Singh-International-Airport-mohali-Canadian-And-Us-Cities



TOP HEADLINES


*ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਦੀ ਵੱਡੀ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾ
*ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ
ਯੁਵਮ ਫਿਲਮਜ਼ ਦੇ ਸਿੰਗਰ ਰਿਲੀਜ਼ ਸ਼ੋਅ ਨੇ ਨਵੇਂ ਕਲਾਕਾਰਾਂ ਨੂੰ
ਜੇ.ਐਨ.ਯੂ. ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਵਿਰੁੱਧ ਜਿਨਸੀ
ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1
*ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮ
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ
ਮੀਂਹ ਨੇ ਖੋਲ੍ਹੀ ਬਠਿੰਡਾ ਅਨਾਜ ਮੰਡੀ ਦੇ ਪ੍ਰਬੰਧਾਂ ਦੀ ਪੋਲ, ਮੰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਵਿੱਚ ਯੂਥ ਰਨ ਪੰਜਾਬ 202
ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮ
ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ
*ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰ
ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ,
*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52346697

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us