ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ਤੇ ਲੱਗੀ ਰੋਕ

Jun10,2023 | Gautam Jalandhari | Chandigarh

- ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ 700 ਵਿਦਿਆਰਥੀਆਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਜੋ ਵੀ ਕੋਸ਼ਿਸ਼ ਅਤੇ ਯਤਨ ਕਰ ਸਕਦੀ ਹੈ, ਉਹ ਕੀਤੇ ਜਾਣ। ਇਨ੍ਹਾਂ ਵਿਦਿਆਰਥੀਆਂ ਵਿਚੋਂ ਜ਼ਿਆਦਾ ਪੰਜਾਬੀ ਹਨ ਅਤੇ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਵਿਦਿਆਰਥੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਗੱਲ ਕੀਤੀ ਸੀ ਉੱਥੇ ਹੀ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਧਾਲੀਵਾਲ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਹੀ ਭਾਰਤ ਦੇ ਹਾਈ ਕਮਿਸ਼ਨਰ (ਓਟਾਵਾ, ਓਂਟਾਰਿਓ) ਸ੍ਰੀ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ (ਦੱਖਣੀ ਪੱਛਮੀ, ਦਿੱਲੀ) ਸ੍ਰੀ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਿਰਫ ਇਕ ਨੌਜਵਾਨ ਨੂੰ ਰਾਹਤ ਮਿਲੀ ਹੈ ਅਤੇ ਜਦੋਂ ਤੱਕ ਸਾਰੇ ਵਿਦਿਆਰਥੀਆਂ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਉਹ ਹਰ ਤਰ੍ਹਾਂ ਦੇ ਯਤਨ ਕਰਦੇ ਰਹਿਣਗੇ। ਉਨ੍ਹਾਂ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਦਾ ਵੀ ਧੰਨਵਾਦ ਕੀਤਾ ਹੈ ਜਿਹੜੇ ਇਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਏ ਹਨ। ਧਾਲੀਵਾਲ ਨੇ ਕਿਹਾ ਕਿ ਮੈਂ ਪੰਜਾਬੀ ਮੂਲ ਦੇ ਸਾਰੇ ਕੈਨੇਡੀਅਨ ਐਮ.ਪੀਜ਼ ਨੂੰ ਵੀ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਹ ਪਹਿਲਕਦਮੀ ਕਰਨ। ਧਾਲੀਵਾਲ ਨੇ ਉਮੀਦ ਜਤਾਈ ਕਿ ਬਾਕੀ ਵਿਦਿਆਰਥੀਆਂ ਦਾ ਮਸਲਾ ਵੀ ਜਲਦ ਹੀ ਹੱਲ ਹੋ ਜਾਵੇਗਾ।

Dhaliwal-s-Efforts-Pay-Off-Canada-Bans-On-Deporting-Lovepreet



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182762

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us