ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਮੁੱਖ ਮੰਤਰੀ

Jun22,2024 | Gautam Jalandhari | Chandigarh

ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਤੋਂ ਤਿੰਨ ਦਿਨ ਇਸ ਘਰ ਵਿੱਚ ਰਹਿਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਇਹ ਘਰ ਦੋਆਬਾ ਅਤੇ ਮਾਝਾ ਖੇਤਰ ਦੇ ਵਾਸੀਆਂ ਲਈ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਖੇਤਰਾਂ ਦੇ ਵਸਨੀਕ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਇਸ ਕੈਂਪ ਦਫ਼ਤਰ ਵਿਖੇ ਆ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਅਤੇ ਫੌਰੀ ਨਿਪਟਾਰੇ ਲਈ ਇਸ ਕੈਂਪ ਹਾਊਸ ਵਿਖੇ ਲੋਕਾਂ ਨਾਲ ਨਿੱਜੀ ਤੌਰ ਤੇ ਹਾਜ਼ਰ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਸਮਰਪਿਤ ਅਧਿਕਾਰੀ ਬੈਠ ਕੇ ਆਮ ਲੋਕਾਂ ਤੋਂ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਦਰਖਾਸਤਾਂ ਪ੍ਰਾਪਤ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਬਾਰੇ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਬਾਰੇ ਅਰਜ਼ੀਆਂ ਮੁੱਖ ਮੰਤਰੀ ਨੂੰ ਭੇਜੀਆਂ ਜਾਣਗੀਆਂ, ਜਿੱਥੋਂ ਛੇਤੀ ਹੱਲ ਲਈ ਇਨ੍ਹਾਂ ਨੂੰ ਅੱਗੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਡੈਸ਼ਬੋਰਡ’ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਜਨਤਾ ਦੇ ਨਿੱਤ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ ਤੇ ਨਿਗਰਾਨੀ ਰੱਖਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕੰਮ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Will-Lead-Party-To-Victory-In-Jalandhar-West-Announces-Cm



TOP HEADLINES


*ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਖੰਨਾ ਪੁ
ਬਨੂੰੜ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ ਐਨਕਾਉਂਟ
ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱ
ਸਮਾਜਿਕ ਪਰਿਵਰਤਨਸ਼ੀਲ ਪੇਂਡੂ ਆਰਥਿਕ ਸਸ਼ਕਤੀਕਰਨ ਦਾ ਉਦੇਸ਼ ਮਹਿਲਾ
ਸੰਭਵ ਫਾਊਂਡੇਸ਼ਨ ਵੱਲੋਂ ਅਰਥ ਆਵਰ ਦੀ 10ਵੀਂ ਵਰ੍ਹੇਗੰਢ ਮਨਾਉਣ ਲ
ਪੰਜਾਬ ਪੁਲਿਸ ਨੇ Encounter ਤੋਂ ਬਾਅਦ ਦੋ ਗੈਂਗਸਟਰਾਂ ਦੀਪਕ ਅ
*ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖ
ਬਠਿੰਡਾ ਪੁਲਿਸ ਵੱਲੋਂ ਮੌੜ ਕਤਲ ਕਾਂਡ ਦੇ ਦੋਸ਼ੀ ਗਿਰਫਤਾਰ
Breaking: ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰ
ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ
ਏ.ਡੀ.ਸੀ. ਵੱਲੋਂ ਗਲੋਬਲ ਰੂਟਸ ਫਰਮ ਦਾ ਲਾਇਸੰਸ ਰੱਦ
ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ
*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ
'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰ
'ਆਪ' ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਸਾਲ 2024 ਦੇ ਪਹਿਲੇ ਛੇ ਮਹੀਨਿਆ
ਐਮਬੀਡੀ ਗਰੁੱਪ ਨੇ ਉੱਤਮਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵਿਰਾਸਤ
ਜਲੰਧਰ ਪੱਛਮੀ ਉਪ ਚੋਣ ਨਤੀਜਾ :ਚੱਲ ਗਿਆ ਆਪ ਦਾ ਝਾੜੂ-ਜਲੰਧਰ ਤੋਂ
ਭਾਜਪਾ ਕਾਰਜਕਾਰਨੀ ਦੀ ਮੀਟਿੰਗ ਤੀਜੇ ਕਾਰਜਕਾਲ ਲਈ ਰਾਸ਼ਟਰ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42481811

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us