ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

Jun28,2024 | Gautam Jalandhari | Chandigarh


* ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ

* 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ 'ਚ ਪਾਣੀ ਦਾ ਵਹਾਅ ਹੋਇਆ ਸ਼ੁਰੂ

* ਇਸ ਵਰ੍ਹੇ ਕਰੀਬ 1,573 ਜਲ ਪ੍ਰਵਾਹ ਕੀਤੇ ਬਹਾਲ


ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।

ਖੇਤਾਂ ਤੱਕ ਪਾਣੀ ਪਹੁੰਚਾਉਣ ਦੀਆਂ ਪਹਿਲਕਦਮੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ 'ਤੇ ਪਾਣੀ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਥਾਵਾਂ 35-40 ਵਰ੍ਹਿਆਂ ਤੋਂ ਸੁੱਕੀਆਂ ਸਨ।

ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ, "ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਅਸੀਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ 'ਤੇ ਖਾਲਿਆਂ ਨੂੰ ਬਹਾਲ ਕੀਤਾ ਹੈ। ਇਨ੍ਹਾਂ ਵਿਚੋਂ 13 ਖੇਤਰਾਂ ਨੂੰ 40 ਸਾਲਾਂ ਤੋਂ ਬਾਅਦ, ਦੋ ਖੇਤਰਾਂ ਨੂੰ 35 ਸਾਲਾਂ ਬਾਅਦ, ਪੰਜ ਖੇਤਰਾਂ ਨੂੰ 25 ਸਾਲਾਂ ਬਾਅਦ ਅਤੇ ਲਗਭਗ 50 ਥਾਵਾਂ ਨੂੰ 18 ਸਾਲਾਂ ਬਾਅਦ ਪਾਣੀ ਮਿਲਿਆ ਹੈ। ਇਹ ਖੇਤਰ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ, ਰੋਪੜ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਹਨ।

ਇਸ ਤੋਂ ਇਲਾਵਾ ਖਾਲਿਆਂ ਦੀ ਬਹਾਲੀ ਲਈ ਪਿਛਲੇ ਸਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਇਸ ਸਾਲ ਵੀ ਲਗਭਗ 1573 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।

ਸਿੰਜਾਈ ਦੇ ਬੁਨਿਆਦੀ ਢਾਂਚੇ ਵਿੱਚ ਅਹਿਮ ਪ੍ਰਾਪਤੀਆਂ ਉਜਾਗਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੰਢੀ ਨਹਿਰ ਪ੍ਰਾਜੈਕਟ ਦੋ ਦਹਾਕੇ ਪਹਿਲਾਂ ਸ਼ੁਰੂ ਹੋਇਆ ਸੀ ਪਰ ਕਿਸਾਨਾਂ ਤੱਕ ਪਾਣੀ ਨਹੀਂ ਸੀ ਪਹੁੰਚ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨੇ ਕੰਢੀ ਨਹਿਰੀ ਨੈਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਪੁਨਰ-ਨਿਰਮਾਣ ਮੁਹਿੰਮ ਚਲਾਈ ਜਿਸ ਦੇ ਸਿੱਟੇ ਵਜੋਂ 18 ਸਾਲਾਂ ਦੇ ਸੁੱਕੇ ਦੌਰ ਉਪਰੰਤ ਆਖ਼ਰਕਾਰ ਕੰਢੀ ਨਹਿਰ ਵਿੱਚ ਪਾਣੀ ਦਾ ਵਹਾਅ ਸ਼ੁਰੂ ਹੋਇਆ ਹੈ।

ਜ਼ਿਕਰਯੋਗ ਹੈ ਕਿ ਜਿੱਥੇ ਪਿਛਲੇ ਵਰ੍ਹੇ ਬਹਾਲ ਕੀਤੇ ਨਹਿਰੀ ਖਾਲੇ ਸਰਕਾਰੀ ਜ਼ਮੀਨਾਂ 'ਤੇ ਸਨ, ਉਥੇ ਹੀ ਇਸ ਸਾਲ ਕਿਸਾਨਾਂ ਦੀ ਸਹਿਮਤੀ ਨਾਲ ਨਿੱਜੀ ਜ਼ਮੀਨਾਂ 'ਚ ਵਗਦੇ ਖਾਲਿਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਇਹ ਕੰਮ ਅਸੰਭਵ ਮੰਨਿਆ ਜਾਂਦਾ ਸੀ ਅਤੇ ਇਸ ਸਬੰਧੀ ਕੋਈ ਉਪਰਾਲਾ ਵੀ ਨਹੀਂ ਸੀ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਨੈੱਟਵਰਕ ਨੂੰ ਮੁੜ ਸੁਰਜੀਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਲ ਸਰੋਤ ਪ੍ਰਬੰਧਨ ਅਤੇ ਪਾਣੀ ਦੀ ਸੁਜੱਚੀ ਵੰਡ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੂਰੇ ਖੇਤਰ ਵਿੱਚ ਖੇਤੀਬਾੜੀ ਪੈਦਾਵਾਰ ਨੂੰ ਹੁਲਾਰਾ ਮਿਲੇਗਾ।

Powered by Froala Editor

Mann-Government-Irrigates-Farmers-Dreams-Canal-Water-Touches-parched-Land



TOP HEADLINES


ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ, ਸ਼ਹਿਰ ਦੇ ਨਾ
ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿ
ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ ਮੁੱਖ ਮੰਤਰੀ ਭਗ
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆ
ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂ
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ
ਪੀ.ਐਸ.ਆਈ.ਈ.ਸੀ. ਤੋਂ ਬਾਅਦ ਨਗਰ ਨਿਗਮ 31 ਜੁਲਾਈ ਤੱਕ ਫੋਕਲ ਪੁਆ
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰ
ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕ
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ
ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮ
ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਉਪ ਚੋਣ ਵਿਚ ਬਸਪਾ ਨੂੰ ਸਮਰਥ
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜ
ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42613151

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us