ਸ਼੍ਰੋਮਣੀ ਅਕਾਲੀ ਦਲ( ਬ)ਦੇ ਹਲਕਾ ਕਾਦੀਆਂ ਤੋਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਕਾਦੀਆਂ ਰਜਾਦਾ ਰੋਡ ਸਥਿਤ ਰੋਇਲ ਕਿੰਗ ਰੈਸਟੋਰੈਂਟ ਦੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਇਸ ਦੇ ਨਾਲ ਹੀ ਇਸ ਮੀਟਿੰਗ ਦੇ ਵਿੱਚ ਸਾਬਕਾ ਨਗਰ ਕੌਂਸਲ ਪ੍ਰਧਾਨ ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਮਾਹਲ ਸਮੇਤ ਇਲਾਕੇ ਦੇ ਕੌਂਸਲਰ ਸਾਹਿਬਾਨ ਅਤੇ ਸਾਬਕਾ ਚੇਅਰਮੈਨ ਸਰਪੰਚ ਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ। ਇਸ ਮੀਟਿੰਗ ਨੂੰ ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਸਮੇਤ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ ਅਤੇ ਹੋਰਨਾਂ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ ਚੇਅਰਮੈਨਾਂ ਦੇ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਨਾਲ ਹੀ ਇਕੱਤਰ ਹੋਏ ਸਮੂਹ ਅਕਾਲੀ ਦਲ ਦੇ ਜੁਝਾਰੂ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰਾ ਦਿੰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਪਾਰਟੀ ਪ੍ਰਧਾਨ ਦੇ ਨਾਲ ਸਮੁੱਚੀ ਲੀਡਰਸ਼ਿਪ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਹਮੇਸ਼ਾ ਹੀ ਚਟਾਨ ਵਾਂਗ ਖੜੇ ਰਹਿਣਗੇ । ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਖੜ੍ਹਨ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਪਾਰਟੀ ਅੰਦਰੋਂ ਹੀ ਕੁਝ ਆਗੂਆਂ ਦੇ ਵੱਖ ਹੋਣ ਨਾਲ ਅਕਾਲੀ ਦਲ ਨੂੰ ਕੋਈ ਖ਼ਤਰਾ ਨਹੀਂ, ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਆਪਣੇ ਸਿਧਾਂਤਾਂ ’ਤੇ ਖੜੀ ਹੈ। ਪਾਰਟੀ ਦਾ ਹਰ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਵਿੱਚ ਭਰੋਸਾ ਪ੍ਰਗਟਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਤਨ, ਮਨ ਤੇ ਧਨ ਤੋਂ ਪਾਰਟੀ ਦੇ ਫ਼ੈਸਲਿਆਂ ਦੇ ਨਾਲ ਹਮੇਸ਼ਾ ਖੜ੍ਹਾ ਸੀ ਤੇ ਖੜ੍ਹਾ ਰਹੇਗਾ। ਉਹਨਾਂ ਕਿਹਾ ਕਿ ਸਮੁੱਚਾ ਹਲਕਾ ਕਾਦੀਆਂ ਹਮੇਸ਼ਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਖੜਾ ਰਹੇਗਾ। ਉਹਨਾਂ ਕਿਹਾ ਕਿ ਕੁਝ ਕੁ ਦੋ ਚਾਰ ਜਾਣਿਆਂ ਦੇ ਕਹਿਣ ਨਾਲ ਪਾਰਟੀ ਨੂੰ ਕੋਈ ਖਤਰਾ ਨਹੀਂ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਜੇਕਰ ਕੋਈ ਚਲਾ ਸਕਦਾ ਹੈ ਤਾਂ ਉਹ ਬਾਦਲ ਪਰਿਵਾਰ ਹੀ ਚਲਾ ਸਕਦਾ ਹੈ। ਇਸੇ ਨਾਲ ਹੀ ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ ਦੇ ਵੱਲੋਂ ਵੀ ਸੰਬੋਧਨ ਕਰਦੇ ਹੋਏ ਪ੍ਰੈੱਸ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਹੀ ਨਹੀਂ ਬਲਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਉਹ ਸੋਚ ਹਨ ਜਿਨਾਂ ਦੀ ਸੋਚ ਨੂੰ ਕਦੇ ਵੀ ਬਦਲਿਆ ਨਹੀਂ ਜਾ ਸਕਦਾ ਅਤੇ ਉਹਨਾਂ ਦੀ ਸੋਚ ਤੇ ਅੱਜ ਪੂਰਾ ਪੰਜਾਬ ਉਹਨਾਂ ਦੇ ਨਾਲ ਡੱਟ ਕੇ ਖੜਾ ਹੈ। ਇਸ ਮੌਕੇ ਆਏ ਹੋਏ ਹਲਕਾ ਕਾਦੀਆਂ ਦੇ ਸਮੁੱਚੇ ਸਰਪੰਚਾਂ ਪੰਚਾਂ ਅਤੇ ਕੌਂਸਲਰਾਂ ਸਮੇਤ ਪਾਰਟੀ ਦੇ ਜੁਝਾਰੂ ਆਗੂਆਂ ਤੇ ਵਰਕਰਾਂ ਦੇ ਵੱਲੋਂ ਵੀ ਪਾਰਟੀ ਪ੍ਰਧਾਨ ਦੇ ਨਾਲ ਖੜਨ ਦਾ ਪਾਰਟੀ ਪ੍ਰਧਾਨ ਨੂੰ ਪੂਰਾ ਵਿਸ਼ਵਾਸ ਦਵਾਇਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਕਾਦੀਆਂ ਤੋਂ ਸਮੁੱਚੇ ਅਕਾਲੀ ਦਲ ਦੇ ਸਰਪੰਚ ਪੰਚ ਸਾਬਕਾ ਚੇਅਰਮੈਨ ,ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਜੁਝਾਰੂ ਵਰਕਰ ਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Powered by Froala Editor
Sad-President-S-Sukhbir-Singh-Badal-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)