* ਵੈੱਲਫੇਅਰ ਬੋਰਡ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਾਉਣ
ਉਸਾਰੀ ਕਿਰਤੀ- ਸਹਾਇਕ ਕਮਿਸ਼ਨਰ
* ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਰਥੀ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਹੋਣਾ- ਪਵਨੀਤ ਕੌਰ
ਪੰਜਾਬ ਸਰਕਾਰ ਦੇ ਕਿਰਤ ਵਿਭਾਗ ਅਧੀਨ ਉਸਾਰੀ ਕਿਰਤੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਣੇ ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਰਜਿਸਟਰਡ ਉਸਾਰੀ ਕਿਰਤੀਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪਿਛਲੇ ਵਿੱਤੀ ਸਾਲ 2023-24 ਦੌਰਾਨ ਜ਼ਿਲ੍ਹੇ ਦੇ ਲਾਭਪਾਤਰੀਆਂ ਦੀਆਂ 387 ਅਰਜੀਆਂ ਨੂੰ 01 ਕਰੋੜ 19 ਲੱਖ 56 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਸਿੱਧੇ ਤੌਰ ਤੇ ਲਾਭਪਤਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਤਾਂ ਜੋ ਪ੍ਰਦਰਸਤਾ ਬਣੀ ਰਹੇ ।
ਡਾ ਪੱਲਵੀ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਸਰਕਾਰ ਵਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੀਤੀ ਗਿਆ ਹੈ ਅਤੇ ਬੋਰਡ ਵੱਲੋਂ ਵੱਖ ਵੱਖ ਤਰ੍ਹਾਂ ਦੀ ਲੋਕ ਭਲਾਈ ਸਕੀਮਾਂ ਚਲਾਈਆ ਜਾ ਰਹੀਆਂ ਹਨ । ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਸਾਰੀ ਕਿਰਤੀਆਂ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪਹੁਚਾਉਂਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਕਿਰਤੀ ਲਾਭ ਲੈਣ ਤੋਂ ਵਾਝਾ ਨਾ ਰਹੇ ।
ਸਹਾਇਕ ਕਿਰਤ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ, ਲੜਕੀਆਂ ਲਈ ਸ਼ਾਦੀ ਦੀ ਸ਼ਗਨ ਸਕੀਮ, ਯਾਤਰਾ ਸਹੂਲਤ, ਦਾਹ ਸੰਸਕਾਰ ਤੇ ਅੰਤਿਮ ਕਿਰਿਆ ਕਰਮ ਦੇ ਖ਼ਰਚੇ ਲਈ ਸੰਸਕਾਰ ਸਕੀਮ, ਬੋਰਡ ਦੇ ਲਾਭਪਾਤਰੀਆਂ ਲਈ ਪੈਨਸ਼ਨ ਸਕੀਮ, ਪ੍ਰਸੂਤ ਲਾਭ ਸਕੀਮ, ਮਾਨਸਿਕ ਰੋਗਾਂ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸੰਭਾਲ ਲਈ ਵਿੱਤੀ ਸਹਾਇਤਾ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫ਼ਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸ ਗ੍ਰੇਸ਼ੀਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਅਤੇ ਉਸਾਰੀ ਮਜ਼ਦੂਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਵਾਸਤੇ ਨਜ਼ਦੀਕੀ ਸੇਵਾ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਫ਼ੀਸ ਭਰਕੇ ਸਬੰਧਿਤ ਵਿਭਾਗ ਕੋਲ ਆਪਣੀ ਰਜਿਸਟਰੇਸ਼ਨ ਕਰਾਉਣ ਤਾਂ ਜੋ ਉਹਨਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ ।ਉਨ੍ਹਾਂ ਹੋਰ ਦੱਸਿਆ ਕਿ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੀ ਕਵਰ ਕੀਤਾ ਜਾਂਦਾ ਹੈ।
ਲੇਬਰ ਇੰਸਪੈਕਟਰ ਸ੍ਰੀਮਤੀ ਪਵਨੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਰਥੀ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਹੋਣਾ ਚਾਹੀਦਾ ਹੈ। ਪੰਜੀਕ੍ਰਿਤ ਹੋਣ ਲਈ ਕਿਰਤੀ ਕੋਲ ਆਪਣੇ ਅਤੇ ਆਪਣੇ ਪਰਿਵਾਰ ਦਾ ਆਧਾਰ ਕਰਾਡ,ਬੈਂਕ ਖਾਤਾ,ਪਰਿਵਾਰ ਦੀ ਗਰੁੱਪ ਫੋਟੋ,ਜਨਮ ਮਿਤੀ ਦਾ ਸਾਬੂਤ ਆਦਿ ਹੋਣੇ ਚਾਹੀਦੇ ਹਨ ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਉਸਾਰੀ ਕਿਰਤ ਆਪਣੇ ਨੇੜਲੇ ਸੇਵਾ ਕੇਂਦਰ/ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰ/ਲੇਬਰ ਇੰਨਫੋਰਸਮੈਂਟ ਅਫ਼ਸਰ ਜਾਂ www.pblobour.gov.in ਜਾਂ ਹੈਲਪ ਲਾਈਨ ਨੰਬਰ 1100 ਤੇ ਸੰਪਰਕ ਕੀਤਾ ਜਾ ਸਕਦਾ ਹੈ।
Powered by Froala Editor
Building-And-Other-Construction-Worker-Welfare-Board-News
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)