ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ 'ਤੇ ਕੇਂਦਰਤ: ਹਰਚੰਦ ਸਿੰਘ ਬਰਸਟ

Jul24,2024 | Gautam Jalandhari | Chandigarh/ludhiana

 ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਕੀਤਾ ਗਿਆ ਅਣਦੇਖਾ

 ਰਵਨੀਤ ਬਿਟੂ ਅਤੇ ਸੁਨੀਲ ਜਾਖੜ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਬਰਬਾਦ ਕਰਨ ਲਈ ਭਾਜਪਾ ਦੇ ਹੱਥ ਕੀਤੇ ਸੌਖੇ



ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਇਹ ਬਜਟ ਕੇਵਲ ਤੇ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਇੰਟਰਨੈਸ਼ਨਲ ਪੱਧਰ ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਬਜਟ ਵਿੱਚ ਕੋਈ ਮਦਦ ਨਾ ਦੇ ਕੇ ਇੱਥੇ ਦੇ ਲੋਕਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਤੇ ਕਿਸਾਨਾਂ ਲਈ ਕੋਈ ਵਾਧੂ ਪੈਕੇਜ ਨਹੀਂ ਦਿੱਤਾ ਗਿਆ। ਜਦਕਿ ਕੇਂਦਰ ਸਰਕਾਰ ਆਪਣੇ-ਆਪ ਨੂੰ ਕਿਸਾਨ ਪੱਖੀ ਸਰਕਾਰ ਦੱਸਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਵਿੱਚ ਵੀ ਅਸਫ਼ਲ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਨਿਰਾਸ਼ਾ ਹੋਰ ਵਧੇਗੀ। ਕੇਂਦਰ ਵੱਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਫੰਡਾਂ ਨੂੰ ਪਹਿਲਾਂ ਹੀ ਰੋਕਿਆ ਹੋਇਆ ਹੈ, ਜਿਸ ਵਿੱਚ ਕਰੀਬ 6 ਹਜਾਰ ਕਰੋੜ ਤਾਂ ਆਰ.ਡੀ.ਐਫ. ਦਾ ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਡਿਫੈਂਸ ਦਾ ਬਜਟ ਵੀ ਘੱਟ ਕਰ ਦਿੱਤਾ ਹੈ, ਜਿਸ ਨਾਲ ਮੋਦੀ ਸਰਕਾਰ ਦੀ ਦੇਸ਼ ਵਿਰੋਧੀ ਸੋਚ ਦਾ ਪੱਤਾ ਚਲਦਾ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲੋਨ ਲੈਣ ਦੀ ਗੱਲ ਕਹਿ ਗਈ ਹੈ, ਜੋ ਕਿ ਕੇਂਦਰ ਸਰਕਾਰ ਦੀ ਦੇਸ਼ ਦੇ ਵਿਕਾਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪਲਾਨਿੰਗ ਨਾ ਹੋਣ ਨੂੰ ਦਰਸ਼ਾਉਂਦੀ ਹੈ। ਜੀ.ਐਸ.ਟੀ. ਲੈਣ ਦੇ ਬਾਵਜੂਦ ਕੇਂਦਰ ਸਰਕਾਰ ਤੇ ਪਹਿਲਾ ਹੀ ਕਰਜਾ ਚੜੀਆ ਹੋਇਆ ਹੈ, ਉੱਪਰੋਂ ਹੋਰ ਕਰਜਾ ਲੈਣਾ ਦੇਸ਼ ਲਈ ਘਾਤਕ ਸਿੱਧ ਹੋਵੇਗਾ।

ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਵਨੀਤ ਬਿਟੂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਫੂਡ ਪ੍ਰੋਸੈਸਿੰਗ ਦੇ ਲਈ ਕੇਂਦਰ ਸਰਕਾਰ ਤੋਂ ਕੀ ਲੈ ਕੇ ਆਏ ਹਨ ਅਤੇ ਪੰਜਾਬ ਦੇ ਵਿਕਾਸ ਦੇ ਲਈ ਉਨ੍ਹਾਂ ਦੀ ਕੀ ਪਲਾਨਿੰਗ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਤਾਂ ਰਵਨੀਤ ਬਿਟੂ ਅਤੇ ਸੁਨੀਲ ਜਾਖੜ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਬਰਬਾਦ ਕਰਨ ਲਈ ਭਾਜਪਾ ਦੇ ਹੱਥ ਸੌਖੇ ਕਰ ਦਿੱਤੇ ਹਨ।  ਜਦਕਿ ਇਹਨਾਂ ਦੋਵਾਂ ਨੂੰ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਵਾਜ਼ ਚੁਕਣੀ ਚਾਹੀਦਾ ਹੈ। ਪਰ ਇਹ ਤਾਂ ਪੰਜਾਬ ਨੂੰ ਬਰਬਾਦ ਕਰਨ ਦੇ ਰਸਤੇ ਤੇ ਤੂਰੇ ਹੋਏ ਹਨ। ਆਪ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਲੈ ਕੇ ਪੰਜਾਬ ਦੇ ਲੋਕ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ।

Powered by Froala Editor

Harchand-Singh-Barsat-Chairman-Punjab-Mandi-Board



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42969982

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us