* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਮਸਲੇ ਉਨ੍ਹਾਂ ਦੇ ਘਰਾਂ ਨੇੜੇ ਹੀ ਹੋਣਗੇ ਹੱਲ- ਰਾਜ ਪਾਲ ਸਿੰਘ
* ਵਧੀਕ ਡਿਪਟੀ ਕਮਿਸ਼ਨਰ ਨੇ ਪੌਦੇ ਲਗਾ ਕੇ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਸਾਂਝੇ ਸਥਾਨਾਂ ਤੇ ਪੌਦੇ ਲਗਾਉਣ ਦੀ ਕੀਤੀ ਅਪੀਲ
ਸਬ ਡਵੀਜਨ ਮਾਲੇਰਕੋਟਲਾ ਦੇ ਪਿੰਡ ਹਥੋਆ ਵਿਖੇ ਅੱਜ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਨ ਸੁਵਿਧਾ ਕੈਂਪ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਨੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ। ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਉਨ੍ਹਾਂ ਸਥਾਨਕ ਵਸਨੀਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਜ਼ਿਲ੍ਹਾ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਲੋਕਾਂ ਦੇ ਦੁਆਰ ਤੇ ਪੁੱਜ ਰਿਹਾ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸ਼ ਮੁਤਾਬਕ ਜ਼ਿਲ੍ਹਾ ਦੇ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਹੀ ਲਗਾਤਾਰ ਪੁੱਜ ਰਹੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ।
ਜ਼ਿਲ੍ਹੇ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਇਸ ਮੌਕੇ ਲੋਕਾਂ ਦੀਆਂ ਨਿੱਜੀ ਸ਼ਿਕਾਇਤਾਂ/ਮੁਸਕਲਾਂ ਤੇ ਨਾਲ ਨਾਲ ਸਾਂਝੀ ਸ਼ਿਕਾਇਤਾਂ/ਮੁਸਕਲਾਂ ਵੀ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਹੱਲ ਕਰਵਾਉਣ ਦੇ ਉਪਰਾਲੇ ਕੀਤੇ ਗਏ ਤਾਂ ਜੋ ਲੋੜਵੰਦਾਂ ਲੋਕਾਂ ਨੂੰ ਖੱਜਲ ਖ਼ੁਆਰ ਨਾ ਹੋਣਾ ਪਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜਿਹੇ ਜਨ ਸੁਣਵਾਈ ਕੈਂਪ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਜਾਣ ਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਯੋਜਨਾਵਾਂ ਉਲੀਕ ਸਕੇ ।
ਇਸ ਮੌਕੇ ਉਨ੍ਹਾਂ ਪਿੰਡ ਦੇ ਲੋਕਾਂ ਨੂੰ ਪਿੰਡ ਦੀਆਂ ਸਾਂਝੇ ਸਥਾਨਾਂ ਦੀ ਸਾਫ਼ ਸਫ਼ਾਈ ਰੱਖਣ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਅਪੀਲ ਕਰਦਿਆ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠਕੇ ਸਾਂਝੇ ਲੋਕ ਹਿੱਤਾਂ ਲਈ ਸਕੀਮਾਂ ਉਲੀਕਣ ਨੂੰ ਤਰਜੀਹ ਦੇਣ ਤਾਂ ਜੋ ਨਗਰ ਦਾ ਸਰਵਪੱਖੀ ਵਿਕਾਸ ਸੰਭਵ ਹੋ ਸਕੇ । ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਰਿੰਪੀ ,ਨਾਇਬ ਤਹਿਸੀਲਦਾਰ ਸ੍ਰੀ ਜਗਦੀਪ ਇੰਦਰ ਸਿੰਘ ਸੋਢੀ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)