*ਵਿਧਾਇਕ ਬੱਗਾ ਨੇ ਵੈਕਟਰ ਬੋਰਨ/ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਦੂਰ ਰੱਖਣ ਲਈ ਉੱਤਰੀ ਹਲਕੇ ਵਿੱਚ ਵਿਸ਼ੇਸ਼ ਸਫਾਈ ਅਭਿਆਨ ਦੀ ਕੀਤੀ ਅਗਵਾਈ*
Aug1,2024
| Balraj Khanna | Ludhiana
*ਵਿਧਾਇਕ ਬੱਗਾ, ਨਗਰ ਨਿਗਮ ਦੇ ਅਧਿਕਾਰੀਆਂ ਨੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਕੀਤਾ ਨਿਰੀਖਣ*
ਲੁਧਿਆਣਾ, 1 ਅਗਸਤ: ਸਫਾਈ ਨੂੰ ਯਕੀਨੀ ਬਣਾਉਣ ਅਤੇ ਪਾਣੀ ਨੂੰ ਦੂਸ਼ਿਤ ਨਾ ਹੋਣ ਦੇਣ ਦੇ ਉਦੇਸ਼ ਨਾਲ ਵੀਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਦੇ ਸ਼ਿਵਪੁਰੀ (ਵਾਰਡ ਨੰਬਰ 86) ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ।
ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਕੁਸ਼ਲਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਵਿਸ਼ੇਸ਼ ਸਫਾਈ ਅਭਿਆਨ ਦਾ ਨਿਰੀਖਣ ਕੀਤਾ। ਵਿਧਾਇਕ ਬੱਗਾ ਦੇ ਨਾਲ ਨਿਗਰਾਨ ਇੰਜਨੀਅਰ ਰਵਿੰਦਰ ਗਰਗ, ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ, ਐਸ.ਡੀ.ਓ ਅੰਸ਼ੁਲ ਗਰਚਾ, ਐਸ.ਡੀ.ਓ ਸੰਦੀਪ ਸਮੇਤ ਨਗਰ ਨਿਗਮ ਦੀ ਸਿਹਤ ਸ਼ਾਖਾ ਅਤੇ ਓ.ਐਂਡ.ਐਮ ਸੈੱਲ ਦੇ ਹੋਰ ਅਧਿਕਾਰੀ ਸ਼ਾਮਲ ਸਨ।
ਵਿਧਾਇਕ ਬੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਵੈਕਟਰ ਬੋਰਨ/ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਇਸ ਲਈ ਸ਼ਹਿਰ ਭਰ ਵਿੱਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ।
ਇਸ ਮੁਹਿੰਮ ਤਹਿਤ ਲੁਧਿਆਣਾ ਉੱਤਰੀ ਹਲਕੇ ਵਿੱਚ ਪਹਿਲੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ। ਇਸ ਪਹਿਲਕਦਮੀ ਤਹਿਤ ਸਾਰੀਆਂ ਸੀਵਰ ਲਾਈਨਾਂ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਯਮਤ ਤੌਰ 'ਤੇ ਕੂੜਾ ਚੁੱਕਣਾ ਯਕੀਨੀ ਬਣਾਉਣ। ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਸ਼ਿਵਪੁਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਠ ਡਿਸਿਲਟ ਮਸ਼ੀਨਾਂ ਅਤੇ ਦੋ ਸਕਸ਼ਨ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰ ਇਲਾਕਿਆਂ ਨੂੰ ਵੀ ਇਸ ਅਭਿਆਨ ਤਹਿਤ ਕਵਰ ਕੀਤਾ ਜਾਵੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਪਾਣੀ ਦੂਸ਼ਿਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਸੀਵਰੇਜ ਲਾਈਨਾਂ ਦੀ ਸਹੀ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜ਼ਮੀਨੀ ਪੱਧਰ 'ਤੇ ਸਟਾਫ ਦੀ ਕੁਸ਼ਲਤਾ ਅਤੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਵੀ ਕਰਨਗੇ।
Powered by Froala Editor
Mla-Bagga-Leads-Special-Cleanliness-Drive-Organised-In-North-Constituency-To-Keep-Vector-Borne-waterborne-Diseases-At-Bay