ਆਡ਼੍ਹਤੀ ਐਸੋਸ਼ੀਏਸ਼ਨ ਵਲੋਂ ਦਾਣਾ ਮੰਡੀ ਦੇ ਸੀਵਰੇਜ਼ ਪ੍ਰੋਜੈਕਟ ਦੀ ਵਿਜੀਲੈਂਸ ਜਾਂਚ ਦੀ ਮੰਗ ਮੀਂਹ ਦੇ ਪਾਣੀ ਦੀ ਸੁਚੱਜੇ ਢੰਗ ਨਾਲ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਤੇ ਆਡ਼੍ਹਤੀਆਂ ਦਾ ਹੋ ਰਿਹਾ ਵੱਡਾ ਨੁਕਸਾਨ
Aug20,2024
| Machiwara | Khanna (ludhiana)
: ਆੜਤੀਆ ਐਸੋਸੀਏਸ਼ਨ ਪ੍ਰਧਾਨ ਮਾਛੀਵਾਡ਼ਾ ਦਾਣਾ ਮੰਡੀ ਵਿਚ ਪਿਛਲੇ ਸਾਲ ਹੀ 2 ਕਰੋਡ਼ ਦੀ ਲਾਗਤ ਨਾਲ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਇਆ ਗਿਆ ਸੀ ਪਰ ਥੋਡ਼ੇ ਜਿਹੇ ਮੀਂਹ ਤੋਂ ਬਾਅਦ ਹੀ ਇਹ ਮੰਡੀ ਜਲਥਲ ਹੋ ਜਾਂਦੀ ਹੈ ਜਿਸ ’ਤੇ ਠੇਕੇਦਾਰ ਤੇ ਮੰਡੀ ਬੋਰਡ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖਡ਼ੇ ਹੋ ਗਏ ਹਨ ਜਿਸ ਸਬੰਧੀ ਅੱਜ ਆਡ਼੍ਹਤੀ ਐਸੋਸ਼ੀਏਸ਼ਨ ਮਾਛੀਵਾਡ਼ਾ ਵਲੋਂ ਕਰੋਡ਼ਾਂ ਰੁਪਏ ਦੇ ਪ੍ਰੋਜੈਕਟ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਆਡ਼੍ਹਤੀ ਐਸੋ. ਦੇ ਪ੍ਰਧਾਨ ਮੋਹਿਤ ਕੁੰਦਰਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਇਸ ਪ੍ਰੋਜੈਕਟ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਿਤ ਕੁੰਦਰਾ ਨੇ ਦੱਸਿਆ ਕਿ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਦਾਣਾ ਮੰਡੀ ਵਿਚ ਪਾਣੀ ਦੀ ਨਿਕਾਸੀ ਅਤੇ ਨਵੀਆਂ ਸਡ਼ਕਾਂ ਦੇ ਨਿਰਮਾਣ ਲਈ 2 ਕਰੋਡ਼ ਰੁਪਏ ਦਾ ਪ੍ਰੋਜੈਕਟ ਮੁਕੰਮਲ ਹੋਇਆ ਸੀ ਪਰ ਇਸ ਨਾਲ ਆਡ਼੍ਹਤੀਆਂ ਨੂੰ ਰਾਹਤ ਤਾਂ ਕੀ ਮਿਲਣੀ ਸੀ ਉਲਟਾ ਇਹ ਆਫ਼ਤ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਥੋਡ਼ੇ ਜਿਹੇ ਮੀਂਹ ਤੋਂ ਬਾਅਦ ਮੰਡੀ ਝੀਲ ਦਾ ਰੂਪ ਧਾਰਨ ਕਰ ਜਾਂਦੀ ਹੈ ਕਿਉਂਕਿ ਸੀਵਰੇਜ ਪਾਈਪਾਂ ਰਾਹੀਂ ਨਿਕਾਸੀ ਬਹੁਤ ਮੱਧਮ ਰਫ਼ਤਾਰ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਲਈ ਜੋ ਹੋਦੀਆਂ ਬਣਾਈਆਂ ਗਈਆਂ ਹਨ ਉਨ੍ਹਾਂ ’ਤੇ ਵੀ ਘਟੀਆ ਮੈਟੀਰੀਅਲ ਵਰਤਿਆ ਗਿਆ ਹੈ ਅਤੇ ਮੰਡੀਆਂ ’ਚੋਂ ਜਿਆਦਾਤਰ ਹੋਦੀਆਂ ਤੇ ਢੱਕਣ ਟੁੱਟੇ ਪਏ ਹਨ ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਵੀਆਂ ਬਣੀਆਂ ਸਡ਼ਕਾਂ ਵੀ ਟੁੱਟ ਜਾਣਗੀਆਂ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਕੁਝ ਹੀ ਦਿਨਾਂ ਬਾਅਦ ਮਾਛੀਵਾਡ਼ਾ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ ਵਾਲੀ ਹੈ ਅਤੇ ਉਸ ਸਮੇਂ ਜੇਕਰ ਮੀਂਹ ਪੈ ਗਿਆ ਤਾਂ ਕਿਸਾਨਾਂ ਦੀ ਸਾਰੀ ਫਸਲ ਰੁਡ਼ ਜਾਵੇਗੀ ਜਾਂ ਖਰਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹ ਤੋਂ ਬਾਅਦ ਮੰਡੀ ਦੇ ਹਾਲਾਤ ਇਹ ਹੋ ਜਾਂਦੇ ਹਨ ਕਿ ਆਡ਼੍ਹਤੀਆਂ ਨੂੰ ਆਪਣੀਆਂ ਦੁਕਾਨਾਂ ਤੱਕ ਪਹੁੰਚਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਟੁੱਟੀਆਂ ਹੋਦੀਆਂ ਕਾਰਨ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਸੀਵਰੇਜ ਪ੍ਰੋਜੈਕਟ ਵਿਚ ਮੈਟੀਰੀਅਲ ਜਾਂ ਹੋਰ ਵੀ ਕੋਈ ਨਿਯਮਾਂ ਦੀ ਉਲੰਘਣਾ ਹੋਈ ਹੈ ਉਸਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਇਸ ’ਚ ਠੇਕੇਦਾਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਜਿੰਮੇਵਾਰ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਨੇ ਕਿਹਾ ਕਿ ਅੱਜ ਆਡ਼੍ਹਤੀ ਐਸੋਸ਼ੀਏਸ਼ਨ ਮਾਛੀਵਾਡ਼ਾ ਵਲੋਂ ਇੱਕ ਮਤਾ ਆਇਆ ਹੈ ਜਿਸ ਵਿਚ ਸੀਵਰੇਜ ਪ੍ਰੋਜੈਕਟ ਦੀ ਵਿਜੀਲੈਂਸ ਤੋਂ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਸਬੰਧੀ ਜੋ ਸਮੱਸਿਆ ਆੳਂੁਦੀ ਹੈ ਉਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਚੁੱਕੇ ਹਨ ਕਿਉਂÎਕਿ ਆਉਣ ਵਾਲੇ ਸਮੇਂ ਵਿਚ ਇਸ ਦਾ ਹੱਲ ਨਾ ਹੋਇਆ ਤਾਂ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋ ਸਕਦਾ
Powered by Froala Editor
Aadti-Association-Dana-Mandi-Sewerage-Project-Vigilance-