ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ 'ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। --------
Madan-Lal-Bagga-Mla-Aam-Aadmi-Party-Ludhiana-North-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)