ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ

Sep14,2024 | Gautam Jalandhari | Chandigarh/ludhiana


-ਸੱਚ ਦੀ ਹੋਈ ਜਿੱਤ, ਆਮ ਆਦਮੀ ਪਾਰਟੀ ਦੇ ਸੁਪਰੀਮੋ  ਅਰਵਿੰਦਰ ਕੇਜਰੀਵਾਲ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ


ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ। ਇਸ ਦੇਸ਼ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਜੀ ਵਰਗਾ ਕੋਈ ਵੀ ਇਮਾਨਦਾਰ ਅਤੇ ਦੇਸ਼ ਭਗਤ ਨੇਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਖ-ਵੱਖ ਢੰਗਾਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ, ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੀ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੁਣ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਅਸਲ ਚਹਿਰਾ ਲੋਕਾਂ ਨੂੰ ਵਿਖਾਇਆ ਜਾਵੇਗਾ।

Powered by Froala Editor

Harchand-Singh-Barsat-Chairman-Punjab-Mandi-Board-Thanked-Supreme-Court-For-Granting-Bail-To-Aam-Aadmi-Party-Supremo-Arvind-Kejriwal



TOP HEADLINES


ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ
ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰ
ਖਰੜ ਪੁਲੀਸ ਨੇ ਪੇਸ਼ੇਵਰ ਮੁਲਜਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ
ਪਿੰਡ ਸ਼ਾਮਪੁਰ ਦੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਕਤਲ, ਇੱਕ ਮੁ
ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਹੋਈ ਮੌਤ ਦੋ ਮਾਮਲੇ ਵਿੱਚ ਠੇਕੇ
ਅੰਮ੍ਰਿਤਸਰ ਨਗਰ ਨਿਗਮ ਵਿੱਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਦੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕ
​ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵਲੋਂ ਜਿਲੇ ਚ ਵੱਖ ਵੱਖ ਪਾਬੰਦੀ
65.60 ਲੱਖ ਦੀ ਲਾਗਤ ਨਾਲ ਹੋਵੇਗਾ ਲਿੰਕ ਸੜਕ ਰੋਹੇਲਾ ਤੇਜਾ ਤੋਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ ਆਰਮੀ ਅਗਨੀਵੀਰ ਭਰਤੀ
ਸੀਨੀਅਰ ਕਪਤਾਨ ਪੁਲਿਸ ਨੇ ਸਹਾਇਕ ਥਾਣੇਦਾਰ ਸਾਹਿਬ ਦੀਨ ਨੂੰ ਸਬ-
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲ ਸਾਹਪੁਰ ਕਲਾਂ ਵ
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ
ਬੱਲੂਆਣਾ ਹਲਕੇ ਦੇ ਪਿੰਡ ਮੁੜ ਨਹਿਰ ਅਤੇ ਗਰਾਉਂਡ ਵਾਟਰ ਮੰਡਲ ਅਬੋ
*ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ
ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮ
ਜਲੰਧਰ ਦੇ ਨਵੇਂ ਚੁਣੇ ਗਏ 'ਆਪ' ਮੇਅਰ ਨੇ ਪਾਰਦਰਸ਼ੀ ਸ਼ਾਸਨ ਅਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44315055

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us