*ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ ਵਾਲੀ ਸਾਲਾਨਾ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਕੀਤੀ ਸ਼ੁਰੂਆਤ

Sep14,2024 | Gautam Khanna | Ludhiana

*

*2 ਅਕਤੂਬਰ (ਸਵੱਛ ਭਾਰਤ ਦਿਵਸ) ਤੱਕ ਜਾਰੀ ਰਹਿਣ ਵਾਲੀ ਮੁਹਿੰਮ ਦੇ ਪਹਿਲੇ ਦਿਨ ਵਿਧਾਇਕ, ਨਗਰ ਨਿਗਮ ਦੇ ਅਧਿਕਾਰੀ ਅਤੇ ਵਸਨੀਕ 'ਸ਼੍ਰਮਦਾਨ' ਲਈ ਹੋਏ ਇਕੱਠੇ* 


ਸ਼ਹਿਰ ਵਾਸੀਆਂ ਵਿੱਚ ਸਫ਼ਾਈ ਅਤੇ ਕੂੜੇ ਦੀ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ, ਸਥਾਨਕ ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਤਿੰਨ ਹਫ਼ਤਿਆਂ ਤੱਕ ਚੱਲਣ ਵਾਲੀ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਸ਼ੁਰੂਆਤ ਕੀਤੀ।

ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਨੁਮਾਇੰਦੇ ਸੁਖਚੈਨ ਬੱਸੀ ਗੋਗੀ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨੁਮਾਇੰਦੇ ਵਿਕਾਸ ਪਰਾਸ਼ਰ ਨੇ ਆਪੋ-ਆਪਣੇ ਹਲਕਿਆਂ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਇੰਦਰਪਾਲ ਸਮੇਤ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨੇ ਵੀ ਇਸ ਮੁਹਿੰਮ ਵਿੱਚ ਹਿੱਸਾ ਲਿਆ।

ਮੁਹਿੰਮ ਦੇ ਪਹਿਲੇ ਦਿਨ ਵਿਧਾਇਕ, ਨਗਰ ਨਿਗਮ ਦੇ ਅਧਿਕਾਰੀ ਅਤੇ ਵਸਨੀਕ 'ਸ਼੍ਰਮਦਾਨ' (ਸਵੈ-ਇੱਛਤ ਮਜ਼ਦੂਰੀ) ਅਤੇ ਸਫਾਈ ਅਭਿਆਨ ਲਈ ਇਕੱਠੇ ਹੋਏ। ਇਸ ਮੌਕੇ ਹਾਜ਼ਰ ਲੋਕਾਂ ਨੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ।

ਇਹ ਸਾਲਾਨਾ ਮੁਹਿੰਮ 2 ਅਕਤੂਬਰ (ਸਵੱਛ ਭਾਰਤ ਦਿਵਸ) ਤੱਕ ਜਾਰੀ ਰਹੇਗੀ ਅਤੇ ਸ਼ਹਿਰ ਵਿੱਚ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਨਗਰ ਨਿਗਮ ਸਫਾਈ ਅਭਿਆਨ, ਸਵੱਛ ਭਾਰਤ ਸੱਭਿਆਚਾਰਕ ਮੇਲਾ, ਦਰਜਾ-4 ਦੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ, ਵੇਸਟ ਤੋਂ ਆਰਟ ਪ੍ਰਦਰਸ਼ਨੀ ਆਦਿ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਏਗਾ। 

ਇਸ ਮੁਹਿੰਮ ਦੌਰਾਨ ਨਗਰ ਨਿਗਮ ਗੈਰ ਸਰਕਾਰੀ ਸੰਗਠਨਾਂ, ਸਕੂਲੀ ਵਿਦਿਆਰਥੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ) ਨੂੰ ਵੀ ਸ਼ਾਮਲ ਕਰੇਗੀ। 

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਇੰਦਰਪਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਵਾਸੀਆਂ ਨੂੰ ਕੂੜੇ ਨੂੰ ਘਟਾਉਣ, ਮੁੜ ਵਰਤੋਂ ਕਰਨ ਅਤੇ ਰੀਸਾਈਕਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਘਰਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਕਰਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਹੋਰ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। 
 
ਇਸ ਦੌਰਾਨ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਖਾਲੀ ਪਲਾਟਾਂ/ਖੁੱਲੀਆਂ ਥਾਵਾਂ 'ਤੇ ਨਾ ਸੁੱਟ ਕੇ ਅਤੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪ ਕੇ ਕੂੜਾ ਪ੍ਰਬੰਧਨ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।

Powered by Froala Editor

Mlas-Mc-Officials-Launch-Three-Week-Long-Annual-swachhta-Hi-Sewa-Campaign



TOP HEADLINES


ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 12 'ਚ ਕਰੋੜਾਂ ਰੁਪਏ ਦੀ ਲਾਗ
ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤ
ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂ
ਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ
ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਹੋਈ, 9 ਤੇ 12 ਅਕਤੂਬਰ ਨੂੰ ਹੋਵੇਗ
ਕਿਸਾਨਾਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਦੀਆਂ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬ
4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ
ਜਾਣਕਾਰੀ, ਬਚਾਅ ਅਤੇ ਸੰਤੁਲਿਤ ਭੋਜਨ ਨਾਲ ਹੀ ਸਵਾਇਨ ਫਲੂ ਤੋਂ ਬਚ
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱ
ਆਰ.ਟੀ.ਓ ਕਮ ਜੀ.ਏ.ਮਾਲੇਰਕੋਟਲਾ ਨੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭ
ਸਬ ਡਵੀਜਨ ਅਮਰਗੜ ਦੇ ਪਿੰਡ ਰਾਏਪੁਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰ
ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹ
ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ
ਸਾਈਬਰ ਠੱਗੀ ਤੋਂ ਸੁਚੇਤ ਹੋਣਾ ਤਕਨੀਕੀ ਸਮੇਂ ਦੀ ਲੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43295783

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us