ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

Dec27,2024 | Gautam Jalandhari | Chandigarh



300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ

ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਪਦਾਰਥ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਲਈ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਕੀਤੀ ਜਾ ਰਹੀ ਹੈ ਸਥਾਪਤ, ਛੇ ਹੋਰ ਜੇਲ੍ਹਾਂ ਵਿੱਚ ਵੀ ਵਿਸਤਾਰ ਕਰਨ ਦੀ ਯੋਜਨਾ

ਕੇਂਦਰੀ ਜੇਲ੍ਹ ਬਠਿੰਡਾ ਵਿੱਚ ਸਫ਼ਲਤਾਪੂਰਵਕ ਲਾਗੂ ਹੋਣ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰ ਲਗਾਉਣ ਦੀ ਪ੍ਰਕਿਰਿਆ ਜਾਰੀ

"ਸਿੱਖਿਆ ਦਾਤ ਪ੍ਰਾਜੈਕਟ" ਤਹਿਤ 2200 ਕੈਦੀਆਂ ਨੂੰ ਵਿੱਦਿਅਕ ਕੋਰਸਾਂ ਵਿੱਚ ਕੀਤਾ ਰਜਿਸਟਰ

ਨਾਭਾ ਅਤੇ ਫਾਜ਼ਿਲਕਾ ਵਿਖੇ 2 ਨਵੇਂ ਪੈਟਰੋਲ ਪੰਪ ਸਥਾਪਿਤ, ਚਾਲੂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਹੋਈ ਅੱਠ

ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਕੀਤੇ ਭਰਤੀ, ਵਾਧੂ ਆਸਾਮੀਆਂ ਦੀ ਜਲਦ ਕੀਤੀ ਜਾਵੇਗੀ ਭਰਤੀ




ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।

ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ.ਆਰ.ਪੀ.ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ-ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਕਾਰਜਸ਼ੀਲ ਕੀਤੇ ਗਏ ਨਵੇਂ ਖੋਜ, ਵਿਸ਼ਲੇਸ਼ਣ ਅਤੇ ਇੰਟੈਲੀਜੈਂਸ ਵਿੰਗ ਵੱਲੋਂ ਖੁਫੀਆ-ਆਧਾਰਤ ਕਾਰਵਾਈਆਂ ਅਤੇ ਕੈਦੀਆਂ ਦੇ ਵਿਹਾਰ ਦੇ ਵਿਸ਼ਲੇਸ਼ਣ ਰਾਹੀਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਜਾ ਰਿਹਾ ਹੈ।

ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਉਪਰਾਲਿਆਂ ਬਾਰੇ ਗੱਲ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ "ਸਿੱਖਿਆ ਦਾਤ ਪ੍ਰਾਜੈਕਟ" ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।

ਸਟਾਫ਼ ਸਬੰਧੀ ਲੋੜਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਕੈਦੀਆਂ ਤੇ ਸਟਾਫ਼ ਦੋਵਾਂ ਦੀ ਮਨੋਵਿਗਿਆਨਕ ਸਹਾਇਤਾ ਲਈ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਤਿੰਨ ਕਾਉਂਸਲਰ ਨਿਯੁਕਤ ਕੀਤੇ ਗਏ ਹਨ।



Powered by Froala Editor

Punjab-Strengthens-Prison-Security-Infra-Enhances-Inmate-Rehabilitation-Efforts-In-2024-Laljit-Singh-Bhullar



TOP HEADLINES


ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦ
ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰ
5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ-ਭਗਵੰਤ ਮਾ
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ
ਕਾਦੀਆਂ ਦੇ ਬੁੱਟਰ ਰੋਡ ਸਥਿਤ ਗੁਰਲਾਲ ਜਨਰਲ ਸਟੋਰ ਨੂੰ ਲੱਗੀ ਭਿਆ
ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ
ਵੀ.ਆਰ.ਸੀ. 'ਚ ਮੁਫਤ ਪੰਜਾਬੀ ਸਟੈਨੋਗ੍ਰਾਫੀ ਦਾ ਨਵਾਂ ਸੈਸ਼ਨ 2025
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਟੀਮ ਵੱਲੋਂ ਚਾਈਨਾ ਡੋਰ ਫੜਨ ਲ
ਫਜੂਲ ਖਰਚਿਆਂ ਨੂੰ ਰੋਕਣ ਲਈ ਗਰਾਮ ਪੰਚਾਇਤ ਡਿੱਖ ਨੇ ਕੀਤੀ ਨਿਵੇਕ
10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿ
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ
ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪ੍ਰਾਈਵੇਟ ਵਿ
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਐਨਐਚਏਆਈ ਦੇ ਚੇਅਰਮੈਨ ਨਾਲ ਮੁਲਾਕ
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ
ਬਠਿੰਡਾ ਮਿਲਟਰੀ ਸਟੇਸ਼ਨ ਚ ਮਨਾਇਆ ਭਾਰਤੀ ਸੈਨਾ ਦਿਵਸ
ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44342237

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us