ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਸਮੂਹ ਸਟਾਫ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ।
ਇਸ ਮੌਕੇ ਪਾਠ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਜਿਕਰਯੋਗ ਹੈ ਕਿ ਹਰ ਸਾਲ ਨਵੇਂ ਸਾਲ ਦੇ ਮੌਕੇ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਂਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ
ਰਾਗੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਨੂੰ ਸਿਰੋਪਾ ਵੀ ਭੇਂਟ ਕੀਤਾ ਗਿਆ। ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਐਸ.ਡੀ.ਐਮ. ਕੰਵਰਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਸੰਦੀਪ ਕੁਮਾਰ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਸੁਪਰੰਡਟ ਪ੍ਰਦੀਪ ਗੱਖੜ ਤੇ ਰਾਮ ਰਤਨ ਤੋਂ ਇਲਾਵਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।