ਰਾਜਵਿੰਦਰ ਥਿਆੜਾ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ :-ਅਮਨ ਅਰੋੜਾ
ਆਮ ਆਦਮੀ ਪਾਰਟੀ ਵਿੱਚ ਔਰਤਾਂ ਦੀ ਬਹੁਤ ਕਦਰ ਹੈ: ਰਵਜੋਤ ਸਿੰਘ
ਜਲੰਧਰ ਦੀ ਤਰੱਕੀ ਲਈ ਨਵੀਂ ਉਮੀਦ: ਰਾਜਵਿੰਦਰ ਕੌਰ ਸ਼ਹਿਰ ਦੀ ਬਿਹਤਰੀ ਲਈ ਹਮੇਸ਼ਾ ਫਿਕਰਮੰਦ : ਦੀਪਕ ਬਾਲੀ
ਆਮ ਆਦਮੀ ਪਾਰਟੀ ਨੇ ਆਮ ਘਰ ਦੀ ਧੀ ਨੂੰ ਦਿੱਤੀ ਇੰਨੀ ਵੱਡੀ ਜ਼ਿੰਮੇਵਾਰੀ : ਰਾਜਵਿੰਦਰ ਕੌਰ ਥਿਆੜਾ
ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ, ਆਤਮਪ੍ਰਕਾਸ਼ ਸਿੰਘ ਬਬਲੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਮੰਤਰੀ ਡਾ.ਰਵਜੋਤ ਸਿੰਘ, ਪੰਜਾਬ ਟੂਰਜਰਿਜਮ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਹਾਜ਼ਰ ਸਨ।
ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ, ਗੁਰਿੰਦਰ ਸਿੰਘ ਜਮਸ਼ੇਰ ਵੀ ਹਾਜ਼ਰ ਸਨ। ਸਾਰੇ ਸੀਨੀਅਰ ਆਗੂਆਂ ਨੇ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ।
'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਰਾਜਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਨੂੰ ਪੂਰੀ ਆਸ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕੈਬਨਿਟਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਅੱਜ ਪੰਜਾਬ ਰੰਗਲਾ ਪੰਜਾਬ ਬਣ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਔਰਤਾਂ ਦੀ ਬਹੁਤ ਕਦਰ ਕੀਤੀ ਜਾਂਦੀ ਹੈ। ਸਾਡੀ ਪਾਰਟੀ ਨੇ ਔਰਤਾਂ ਨੂੰ ਸਨਮਾਨ ਦਿੱਤਾ ਹੈ। ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਟੂਰਿਜ਼ਮ ਐਂਡ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੀ ਜੁਆਇਨਿੰਗ ਅੱਜ ਹੋ ਗਈ ਹੈ। ਰਾਜਵਿੰਦਰ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕੀਤਾ ਹੈ, ਉਨ੍ਹਾਂ ਦੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਕਾਰਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਵਿੰਦਰ ਕੌਰ ਕਈ ਵਾਰ ਜਲੰਧਰ ਵਿੱਚ ਹੋਣ ਵਾਲੇ ਹਰ ਕੰਮ ਬਾਰੇ ਸਰਕਾਰ ਨੂੰ ਚਿੰਤਾ ਜ਼ਾਹਰ ਕਰਦੀ ਰਹੀ ਹੈ। ਅਜਿਹੇ 'ਚ ਉਹ ਭਵਿੱਖ 'ਚ ਵੀ ਜਲੰਧਰ ਲਈ ਚੰਗਾ ਕੰਮ ਕਰੇਗੀ।
ਅਹੁਦਾ ਸੰਭਾਲਣ ਤੋਂ ਬਾਅਦ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ- ਮੈਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ। ਅੱਜ ਆਮ ਆਦਮੀ ਪਾਰਟੀ ਨੇ ਇੱਕ ਆਮ ਪਰਿਵਾਰ ਦੀ ਧੀ ਨੂੰ ਇਸ ਕੁਰਸੀ 'ਤੇ ਬਿਠਾਇਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਗੇ ਕੰਮ ਕੀਤੇ ਹਨ, ਜਿਸ ਦੀ ਬਦੌਲਤ ਅੱਜ ਅਸੀਂ ਇੱਥੇ ਪਹੁੰਚੇ ਹਾਂ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਦੇ ਰੁਕੇ ਹੋਏ ਕੰਮ ਜਲਦੀ ਕਰਵਾਏ ਜਾਣਗੇ। ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਮਿਲ ਸਕਦੇ ਹਨ।
Powered by Froala Editor
Rajwinder-Kaur-Thiara-Takes-Charge-Chairperson-Jalandhar-Improvement-Trust-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)