ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ ਅਤੇ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ ਜਦਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ ਇਹ ਨਿਰਧਾਰਤ ਕਰਦਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਹਾਲਾਂਕਿ, ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਗਏ ਨਿਯਮਾਂ ਵਿੱਚ ਇਸ ਵਿਵਸਥਾ ਨੇ ਵਿਦਿਆਰਥੀਆਂ ਨੂੰ ਸਿੱਧੇ ਤੌਰ 'ਤੇ ਇਹ ਸਹੂਲਤ ਪ੍ਰਾਪਤ ਕਰਨ ਤੋਂ ਰੋਕ ਦਿੱਤਾ ਸੀ ਪਰ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਹੁਣ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦੇਵੇਗਾ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ।
Led-By-Cm-Punjab-Cabinet-Gives-Nod-To-Budget-Estimates-2025-26-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)