ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ
ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰਾਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਸਬੀਰ ਲਵਣ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਦੇ ਨਾਲ ਹੀ ਵਾਰਡ ਨੰਬਰ 61 ਤੋਂ ਅਸ਼ੋਕ ਕੁਮਾਰ ਅਤੇ ਅਸ਼ਵਨੀ ਕੁਮਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਾਇਆ ਗਿਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ। ਜਿਸ ਦੇ ਚਲਦਿਆਂ ਵੱਖ-ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ। ਜਸਬੀਰ ਲਵਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਸਾਬਕਾ ਜਨਰਲ ਸਕੱਤਰ, ਸਾਬਕਾ ਸੰਗਠਨ ਸਕੱਤਰ ਅਤੇ ਸਾਬਕਾ ਮੈਂਬਰ ਲੇਬਰ ਵੈਲਫੇਅਰ ਬੋਰਡ ਪੰਜਾਬ ਵੀ ਰਹੀ ਚੁੱਕੇ ਹਨ। ਇਸਦੇ ਨਾਲ ਹੀ ਉਹ ਆਦਿ ਧਰਮ ਪਰੰਪਰਾ ਰਜਿ. ਦੇ ਮੁੱਖ ਸੰਚਾਲਕ ਵੀ ਹਨ।
ਸ. ਬਰਸਟ ਨੇ ਕਿਹਾ ਕਿ ਇਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੁਧਿਆਣਾ ਜਿਮਨੀ ਚੋਣ ਵਿੱਚ ਇਹਨਾਂ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਅਤੇ ਜਿਸ ਤਰ੍ਹਾਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਾਸਤੇ ਕਾਰਜ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ।
Powered by Froala Editor
Congress-Leader-Jasbir-Lavan-Joined-Aam-Aadmi-Party-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)