ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ 4 ਵਜ਼ੇ ਨਿਕਲਣ ਤੋਂ ਕਰੋ ਪ੍ਰਹੇਜ਼

Jun9,2025 | Jagrati Lahar Bureau | Fazilka

 ਬਹੁਤ  ਜਰੂਰੀ  ਹੋਣ ਬਾਹਰ  ਨਿਕਲਿਆ  ਜਾਵੇ  ਸਵੇਰ  ਵੇਲੇ  ਹੀ  ਨਿਪਟਾ ਲਵੋ ਅਪਣੇ  ਕੰਮ  

ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ: ਡਾਕਟਰ ਰਾਜ ਕੁਮਾਰ

 ਪਿਛਲੇ  ਤਿੰਨ  ਦਿਨਾਂ  ਤੋਂ  ਤਾਪਮਾਨ  ਵਿਚ  ਵਾਧਾ  ਦਰਜ ਹੋਈਆ ਹੈ.  ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ  ਅਤੇ  ਫਿਰ ਤੋਂ   ਹਿਦਾਇਤ  ਜਾਰੀ  ਕੀਤੀ  ਹੈ  ਬਜ਼ੁਰਗਾਂ  ਅਤੇ  ਬੱਚੇ  ਦੁਪਹਿਰ  11ਵਜ਼ੇ ਤੋਂ 4ਵਜ਼ੇ  ਨੂੰ ਘਰ  ਤੋਂ  ਬਾਹਰ  ਨਾ ਨਿਕਲਣ ਤੋਂ  ਪ੍ਰਹੇਜ਼  ਕਰੋ . ਕੋਈ  ਜਰੂਰੀ  ਕੰਮ  ਹੈ  ਉਸ  ਨੂੰ  ਸਵੇਰ  ਵੇਲੇ  ਹੀ  ਨਿਪਟਾ ਲੈਣ  .

ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ  ਹੁਣ  ਦੁਬਾਰਾ  ਗਰਮੀ  ਵੱਧ  ਰਹੀ  ਹੈ  ਅਤੇ  ਸਵੇਰ  ਦੇ  ਸਮੇਂ  ਵਿੱਚ ਹੀ  ਗਰਮੀ  ਮਹਿਸੂਸ  ਹੋਣੀ  ਸ਼ੁਰੂ  ਹੋ  ਗਈ  ਹੈ  . ਜਿਸ  ਨਾਲ ਸਾਵਧਾਨੀ ਜਰੂਰੀ  ਹੈ.  ਉਹਨਾਂ  ਦੱਸੀਆਂ  ਕਿ  ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।

ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।  ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।


ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।

ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।


Powered by Froala Editor

Weather-Update-Fazilka-Punjab-



TOP HEADLINES


ਐਮਪੀ ਅਰੋੜਾ ਨੇ 70 ਦਿਨਾਂ ਵਿੱਚ ਸ਼ਹਿਰ ਵਿੱਚ ਕੀਤੇ ਗਏ ਵਿਕਾਸ ਕ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਹੁਣ ਤੱਕ 16,348 ਗ੍ਰਿਫ
ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰ
'ਯੁੱਧ ਨਸ਼ਿਆਂ ਵਿਰੁੱਧ' ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵ
ਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿ
*ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅ
ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾ
Iiser ਮੋਹਾਲੀ ਵਿਖੇ ਖਗੋਲ ਵਿਗਿਆਨ ਓਲੰਪੀਆਡ ਓਰੀਐਂਟੇਸ਼ਨ-ਕਮ-ਚੋ
ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌ
ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵ
ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣ
ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
• 100 ਦਿਨ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 432 ਨਸ਼ਾ ਤਸਕਰ ਕਾਬੂ-
​ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ
ਹਰਚੰਦ ਸਿੰਘ ਬਰਸਟ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱ
ਜਨਰਲ ਆਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਨੇ ਉਮੀਦਵਾਰਾਂ ਅਤੇ ਰਾਜਨੀ
ਜਨਰਲ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫਸਰ ਦੀ ਮੌਜੂਦਗੀ ਵਿੱਚ ਪੋਲਿ
ਹਰਭਜਨ ਸਿੰਘ ਨੇ ਅਰੋੜਾ ਲਈ ਸਟਾਰ ਪ੍ਰਚਾਰਕ ਵਜੋਂ ਲੁੱਟ ਲਿਆ ਸ਼ੋਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45925868

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us