ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣਾਂ ਦੇ ਪ੍ਰਚਾਰ ’ਚ ਹੋਏ ਸ਼ਾਮਲ

Jun9,2025 | Jagrati Lahar Bureau | Ludhiana

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪ੍ਰਚਾਰ ਮੁਹਿੰਮ ਵਿਚ ਵੀ ਸ਼ਮੂਲੀਅਤ ਕਰ ਲਈ।

ਸ੍ਰੀ ਜੋਸ਼ੀ ਦਾ ਮੁੜ ਵਿਚ ਸ਼ਾਮਲ ਹੋਣ ’ਤੇ ਸਵਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੀਨੀਅਰ ਆਗੂ ਉਹਨਾਂ ਦੇ ਛੋਟੇ ਭਰਾਵਾਂ ਵਾਂਗੂ ਹਨ। ਉਹਨਾਂ ਕਿਹਾ ਕਿ ਸਾਡੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸੰਬੰਧ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਸ੍ਰੀ ਜੋਸ਼ੀ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਤੇ ਅਸੀਂ ਇਸ ਵਾਸਤੇ ਹੀ ਯਤਨ ਕਰਾਂਗੇ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿਚ ਵੀ ਝਲਕੇਗੀ। ਉਹਨਾਂ ਇਹ ਵੀ ਆਖਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਅਕਾਲੀ ਦਲ ਦੀ ਸਰਕਾਰ ਵੇਲੇ ਵਿਕਾਸ ਪੱਖੀ ਤੇ ਗਰੀਬ ਪੱਖੀ ਨੀਤੀਆਂ ਬਣਾਈਆਂ ਗਈਆਂ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਕਸਪ੍ਰੈਸਵੇਅ ਅਤੇ ਕੌਮਾਂਤਰੀ ਹਵਾਈ ਅੱਡਿਆਂ ਸਮੇਤ ਤੇਜ਼ ਰਫਤਾਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ।

ਬਾਅਦ ਵਿਚ ਸਰਦਾਰ ਬਾਦਲ ਨੇ ਸਾਬਕਾ ਜਥੇਦਾਰ ਹਰਭਜਨ ਸਿੰਘ ਡਾਂਗ ਦੇ ਭਰਾ ਦੀ ਵੀ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਸਰਦਾਰ ਗੁਰਦੀਪ ਸਿੰਘ ਰਾਣਾ ਡਾਂਗ ਪਾਰਟੀ ਵਿਚ ਸ਼ਾਮਲ ਹੋਏ। ਉਹਨਾਂ ਨੇ ਆਜ਼ਾਦ ਉਮੀਦਵਾਰ ਵਜੋਂ ਪਿਛਲੀਆਂ ਮਿਉਂਸਪਲ ਚੋਣਾਂ ਲੜੀਆਂ ਸਨ।

Powered by Froala Editor

Senior-Leader-Anil-Joshi-Rejoins-Sad-



TOP HEADLINES


ਐਮਪੀ ਅਰੋੜਾ ਨੇ 70 ਦਿਨਾਂ ਵਿੱਚ ਸ਼ਹਿਰ ਵਿੱਚ ਕੀਤੇ ਗਏ ਵਿਕਾਸ ਕ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਹੁਣ ਤੱਕ 16,348 ਗ੍ਰਿਫ
ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰ
'ਯੁੱਧ ਨਸ਼ਿਆਂ ਵਿਰੁੱਧ' ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵ
ਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿ
*ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅ
ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾ
Iiser ਮੋਹਾਲੀ ਵਿਖੇ ਖਗੋਲ ਵਿਗਿਆਨ ਓਲੰਪੀਆਡ ਓਰੀਐਂਟੇਸ਼ਨ-ਕਮ-ਚੋ
ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌ
ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵ
ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣ
ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
• 100 ਦਿਨ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 432 ਨਸ਼ਾ ਤਸਕਰ ਕਾਬੂ-
​ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ
ਹਰਚੰਦ ਸਿੰਘ ਬਰਸਟ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱ
ਜਨਰਲ ਆਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਨੇ ਉਮੀਦਵਾਰਾਂ ਅਤੇ ਰਾਜਨੀ
ਜਨਰਲ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫਸਰ ਦੀ ਮੌਜੂਦਗੀ ਵਿੱਚ ਪੋਲਿ
ਹਰਭਜਨ ਸਿੰਘ ਨੇ ਅਰੋੜਾ ਲਈ ਸਟਾਰ ਪ੍ਰਚਾਰਕ ਵਜੋਂ ਲੁੱਟ ਲਿਆ ਸ਼ੋਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45926302

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us