ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ – ਹਰਚੰਦ ਸਿੰਘ ਬਰਸਟ

Jun15,2025 | Gautam Jalandhari | Chandigarh/ludhiana

--- ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ

--- ਜੋ ਕੰਮ 35 ਸਾਲਾਂ ਵਿੱਚ ਨਹੀਂ ਹੋਏ, ਉਹ ਤਿੰਨ ਸਾਲਾਂ ਵਿੱਚ ਕਰਕੇ ਦਿਖਾਏ

 ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਤਹਿਤ ਪ੍ਰਚਾਰ ਦੌਰਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੀਆਂ ਹੋਇਆ ਲੁਧਿਆਣਾ ਵਾਸੀਆਂ ਦੇ ਹਿੱਤਾਂ ਨੂੰ ਤਵੱਜੋਂ ਦਿੰਦੇ ਆਏ ਹਨ ਅਤੇ ਲੁਧਿਆਣਾ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੇ ਆ ਰਹੇ ਹਨ। ਜੋ ਕੰਮ ਪਿਛਲੇ 35 ਸਾਲਾਂ ਵਿੱਚ ਨਹੀਂ ਹੋਏ, ਉਹ ਸੰਜੀਵ ਅਰੋੜਾ ਨੇ 3 ਸਾਲਾਂ ਵਿੱਚ ਕਰਕੇ ਦਿਖਾਏ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉੱਨਤ ਤਕਨਾਲੋਜੀ ਅਤੇ ਬਿਹਤਰ ਉਪਕਰਣਾਂ ਨਾਲ ਸਿਵਲ ਹਸਪਤਾਲ ਦਾ ਨਵੀਨੀਕਰਨ ਕਰਵਾਇਆ ਗਿਆ। ਇਸਦੇ ਨਾਲ ਹੀ ਈਐਸਆਈ ਹਸਪਤਾਲ ਨੂੰ ਅਪਗ੍ਰੇਡ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 30 ਸਾਲਾਂ ਤੋਂ ਲਟਕਦੀਆਂ ਹੋਇਆਂ ਲੁਧਿਆਣਾ ਦੀਆਂ 5 ਵੱਡੀਆਂ ਰਿਹਾਸ਼ੀ ਯੋਜਨਾਵਾਂ ਨੂੰ ਇੰਪਰੂਵਮੈਂਟ ਟਰੱਸਟ ਤੋਂ ਨਗਰ ਨਿਗਮ ਨੂੰ ਟਰਾਂਸਫਰ ਕਰਵਾਇਆ ਗਿਆ।

ਸ. ਬਰਸਟ ਨੇ ਦੱਸਿਆ ਕਿ ਬਿਜਲੀ ਦੀ ਸਮੱਸਿਆ ਦੂਰ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ 237 ਨਵੇਂ ਬਿਜਲੀ ਟ੍ਰਾਂਸਫਾਰਮਰ ਲਗਵਾਏ ਗਏ ਹਨ। ਇਸਦੇ ਨਾਲ ਹੀ ਹਲਵਾਰਾ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ, ਫੋਕਲ ਪੁਆਇੰਟ ਦੀ ਸੜਕਾ ਦਾ ਪੁਨਰ ਨਿਰਮਾਣ ਕੀਤਾ, ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕੀਤਾ। ਇਸ ਤੋਂ ਇਲਾਵਾ ਲਾਡੋਵਾਲ ਬਾਈਪਾਸ ਤੇ 23 ਕਿਲੋਮੀਟਰ ਦਾ ਲੰਬਾ ਸਾਈਕਲ ਟ੍ਰੈਕ ਅਤੇ ਸਿਧਵਾਂ ਕਨਾਲ ਤੇ ਚਾਰ ਪੁਲ ਪਾਸ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕਾਰਜ ਕੀਤੇ ਗਏ ਹਨ ਅਤੇ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ, ਸਕੂਲ ਆਫ ਐਮੀਨੈਂਸ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਕਾਸ ਦੀ ਗੱਲ ਕਰਦੀ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣ ਦੀ ਅਪੀਲ ਕੀਤੀ।

Powered by Froala Editor

Harchand-Singh-Barsat-Chairman-Punjab-Mandi-Board



TOP HEADLINES


*ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਕ
ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ
ਭਾਬੀ ਕਮਲ ਕਾਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਮੁੱਖ ਦੋਸ਼ੀ ਅੰਮ੍
70 ਸਾਲ ਪੁਰਾਣੇ ਮੁੱਦਿਆਂ 'ਤੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਜ
ਨੈਸ਼ਨਲ ਇੰਸਟੀਚਿਊਟ ਆਫ਼ ਆਯੁਰਵੇਦ, ਪੰਚਕੂਲਾ ਨੇ 15 ਜੂਨ ਨੂੰ ਅੰ
ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਹੁਣ ਤੱਕ ਬਹ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਦਾ ਨਸ਼ਾ ਤ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 'ਚ ਪੰਜਾਬ ਦਾ ਰਿਹਾ ਦਬਦਬਾ
ਰੋਜ਼ ਗਾਰਡਨ ਵਿੱਚ ਸਿਆਸੀ ਸਿਆਸੀ ਮਾਹੌਲ ਬਣਿਆ, 'ਆਪ' ਦੇ ਅਰੋੜਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਵਧੀਕ ਜ਼ਿਲ੍ਹਾ ਚੋਣ ਅਫਸਰ ਨੇ
ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ
ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤ
ਭਾਜਪਾ ਅਤੇ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਭੂ-ਮਾਫ਼ੀਆ ਚਲਾਇਆ, ਹ
‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆ
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮ
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਪਾਰਟੀ
ਲੁਧਿਆਣਾ ਦੇ ਪੁਰਾਣੇ ਕਾਂਗਰਸੀ ਆਗੂ ਬਲਜਿੰਦਰ ਬੰਟੀ 'ਆਪ' 'ਚ ਸ਼ਾ
12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45978704

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us