ਕੈਬਨਿਟ ਮੰਤਰੀ ਵਜੋਂ ਜਿੰਮੇਵਾਰੀ ਨੂੰ ਬਾਖੂਬੀ ਨਿਭਾਵਾਂਗਾਂ :-ਸੰਜੀਵ ਅਰੋੜਾ • ਲੁਧਿਆਣਾ ਪਹੁੰਚਣ ‘ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤਾ ਗਾਰਡ ਆਫ ਆਨਰ

Jul4,2025 | Gautam Jalandhari | Ludhiana

ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਉਨ੍ਹਾਂ ਨੂੰ ਦਿੱਤੀ ਜਿੰਮਵੇਾਰੀ ਨੂੰ ਉਹ ਪੂਰੀ ਸ਼ਿੱਦਤ, ਲਗਨ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਪਹੁੰਚਣ ‘ਤੇ ਸਰਕਟ ਹਾਊਸ ਲੁਧਿਆਣਾ ਵਿਖੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਦਿੱਤਾ ਗਿਆ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਬਾਖੂਬੀ ਨਿਭਾਉਣਗੇ, ਤਾਂ ਜੋ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰ ਸਕਣ।
ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਰੋੜਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਉਦਯੋਗ ਵੀ ਵਧੇ ਫੁਲੇ ਇਸ ਲਈ ਸੂਬੇ ਵਿੱਚ ਜਿੰਨਾ ਵੀ ਨਿਵੈਸ ਲਿਆ ਸਕੀਏ, ਲਿਆਵਾਂਗੇ। ਸਨਅਤ ਦੀ ਹਰ ਕਿਸਮ ਦੀ ਮੁਸ਼ਕਲ ਨੂੰ ਹੱਲ ਕਰਾਂਗੇ ਤਾਂ ਜੋ ਸੂਬੇ ਦੀ ਸਨਅਤ ਤਰੱਕੀ ਕਰੇ ਅਤੇ ਇੱਥੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਸਨਅਤ ਦੇ ਵੱਧਣ ਨਾਲ ਸਾਡੀ ਟੈਕਸ ਦੀ ਕੁਲੈਕਸ਼ਨ ਵੀ ਵਧੇਗੀ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਵੀ ਇੱਥੇ ਉਦਯੋਗ ਸਥਾਪਿਤ ਕਰਨ ਲਈ ਸੱਦਾ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀਆਂ ਦਿੱਕਤਾਂ ਨੂੰ ਸਮਝ ਕੇ ਦੂਰ ਕਰਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋੰ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਸ਼ੁਰੂ ਕੀਤੇ ਕੰਮਾਂ ਨੂੰ ਪੂਰਾ ਜਲਦ ਪੂਰਾ ਕੀਤਾ ਜਾਵੇਗਾ।। ਉਨ੍ਹਾਂ ਕਿਹਾ ਕਿ ਉਦਯੋਗ ਦੀ ਪ੍ਰਦਰਸ਼ਨੀ ਸੈਂਟਰ ਲਈ ਜਗ੍ਹਾ ਦਾ ਐਲਾਨ ਕਰਕੇ ਜਲਦੀ ਹੀ ਕੰਮ ਸ਼ੁਰੂ ਕਰਾਂਗੇ। ਉਨ੍ਹਾਂ ਨੇ ਹਲਵਾਰਾ ਏਅਰਪੋਰਟ ਬਾਰੇ ਕਿਹਾ ਕਿ ਏਅਰਪੋਰਟ ਪੂਰੀ ਤਰ੍ਹਾਂ ਤਿਆਰ ਹੈ, ਜਿਸ ਦੀ ਫਾਈਲ ਮਾਨਯੋਗ ਪ੍ਰਧਾਨ ਮੰਤਰੀ ਦੇ ਦਫਤਰ ਪਹੁੰਚ ਚੁੱਕੀ ਹੈ। ਜਦੋਂ ਵੀ ਉਸ ਦੀ ਪ੍ਰਵਾਨਗੀ ਮਿਲਦੀ ਹੈ ਤਾਂ ਹਲਵਾਰਾ ਏਅਰਪੋਰਟ ਚਾਲੂ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਮਾਮਲੇ ਵਿਭਾਗ ਦੇ ਮਸਲੇ ਵੀ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦਾ  ਭਰੋਸਾ ਕਦੇ ਟੁੱਟਣ ਨਹੀਂ ਦੇਣਗੇ ਅਤੇ ਸੂਬੇ ਦੀ ਤਰੱਕੀ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਸਿਰਤੋੜ ਯਤਨ ਕਰਨਗੇ ।
ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸੰਧਿਆ ਅਰੋੜਾ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਡੀ.ਸੀ.ਪੀ (ਸ਼ਹਿਰੀ) ਰੁਪਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਤੋ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Powered by Froala Editor

Cabinet-Minister-Guard-F-Honor-Ludhiana-Police-Administration-



TOP HEADLINES


*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49439808

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us