*ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ*

Aug21,2025 | Jagrati Lahar Bureau | Chandigarh

*ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ*
*ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ*

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ।

ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤਾਂ ਜੋ ਉਹ ਸਕੀਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ 'ਤੇ ਹਕੀਕਤਾਂ ਤੋਂ ਜਾਣੂ ਹੋ ਸਕਣ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਫੈਲੋਜ਼ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਖੁੱਲ੍ਹੀ ਆਜ਼ਾਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਲੋਜ਼ ਆਈ.ਆਈ.ਟੀ. ਤੋਂ ਲੈ ਕੇ ਆਈ.ਆਈ.ਐਮ. ਆਦਿ ਸੰਸਥਾਵਾਂ ਤੋਂ ਸਿਖਲਾਈ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਲੋਕ ਪੱਖੀ ਕਦਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਗਿਆਨ ਅਤੇ ਮੁਹਾਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬਾ ਸਰਕਾਰ ਦਾ ਅਹਿਮ ਹਿੱਸਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਕਾਲੀ ਦੁਨੀਆ ਦਿਮਾਗੀ ਤੌਰ 'ਤੇ ਸੋਚ-ਵਿਚਾਰ ਕਰਨ ਅਤੇ ਨਵੇਂ ਵਿਚਾਰ ਲਿਆਉਣ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਦਿੱਤੇ ਬੇਸ਼ਕੀਮਤੀ ਵਿਚਾਰ ਨਾਲ ਅਰਬਾਂ ਡਾਲਰਾਂ ਦੇ ਕਾਰੋਬਾਰ ਬਣੇ ਹਨ।

ਮੁੱਖ ਮੰਤਰੀ ਨੇ ਫੈਲੋਜ਼ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਅਤੇ ਲੋਕਾਂ ਤੇ ਸੂਬਾ ਸਰਕਾਰ ਦਰਮਿਆਨ ਸੰਚਾਰ ਦੇ ਪਾੜੇ ਨੂੰ ਪੂਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੇ ਹਰ ਫੈਸਲੇ ਬਾਰੇ ਜ਼ਮੀਨੀ ਪੱਧਰ 'ਤੇ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਇੱਕ ਮਜ਼ਬੂਤ ਅਤੇ ਵਿਵਹਾਰਕ ਫੀਡਬੈਕ ਵਿਧੀ ਵਿਕਸਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕਾਰਾਤਮਕ ਵਿਚਾਰ ਅਤੇ ਵਿਹਾਰ ਸਫਲਤਾ ਦੀ ਕੁੰਜੀ ਹੈ ਅਤੇ ਉਨਾਂ ਨੂੰ ਆਪਣੇ ਦ੍ਰਿਸ਼ਟੀਕੋਣ ਅਤੇ ਕੰਮਕਾਜ ਵਿੱਚ ਸਕਾਰਾਤਮਕਤਾ ਪੈਦਾ ਕਰਨੀ ਚਾਹੀਦੀ ਹੈ।

ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਕੀਤਾ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਸਾਬਕਾ ਵਿੱਤ ਮੰਤਰੀ ਇਹ ਬਿਆਨਬਾਜ਼ੀ ਕਰਦੇ ਰਹੇ ਸਨ ਕਿ ਖਜ਼ਾਨਾ ਖਾਲੀ ਹੈ ਜਿਸ ਕਾਰਨ ਸੂਬੇ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਆ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਸਾਰੂ ਮਾਹੌਲ ਸਿਰਜਣ ਲਈ ਕੋਈ ਤਰੱਦਦ ਨਹੀਂ ਕੀਤਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਲੀਹੋਂ ਹਟਵੀਂ ਸੋਚ ਦੇ ਧਾਰਨੀ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਸਮਰੱਥ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ।


Powered by Froala Editor

Bhagwant-Mann-Cm-Punjab-Flagship-Schemes-Of-The-State-Government-



TOP HEADLINES


*ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾ
ਪੰਜਾਬ ਪੁਲਿਸ ਵਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 5 ਹੈਂਡ ਗ੍
ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵ
ਵੜਿੰਗ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਗੜੇਮਾਰੀ ਨਾ
*ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦ
*ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ
*ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵ
ਜ਼ਮਾਨਤੀ ਮਾਮਲੇ ’ਚ ਮੋਹਾਲੀ ਦੇ ਜੋੜੇ ਦੀ ਗ੍ਰਿਫ਼ਤਾਰੀ ਵਿਰੁੱਧ ਹਾਈ
ਜਾਗ੍ਰਿਤੀ ਲਹਿਰ ਦੀ ਸੰਸਥਾਪਕ ਸਵਰਗੀ ਸ਼੍ਰੀਮਤੀ ਰਮਾ ਖੰਨਾ ਦੀ ਯਾ
*ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀ
*ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ਸਿਉਂਕ ਕਹਿਣਾ ਬਾਜਵਾ ਦੀ ਘਟੀਆ
ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ
ਇੱਕ ਪਿਤਾ ਲਈ ਵੱਡੀ ਰਾਹਤ: ਮੁੱਖ ਮੰਤਰੀ ਸਿਹਤ ਯੋਜਨਾ ਹੇਠ ਚਾਰ ਮ
*ਪੰਜਾਬ ਸਰਕਾਰ ਹਰ ਧਰਮ ਦਾ ਸਤਿਕਾਰ ਕਰਦੀ ਹੈ, 12 ਅਪ੍ਰੈਲ ਨੂੰ ਪ
*ਖੇਤੀਬਾੜੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਜਗਰਾਉਂ
*ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲ
*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49737693

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us