ਸ਼੍ਰੀ ਵੀ. ਐੱਨ. ਟੰਡਨ, ਸੀਸੀਏ ਪੰਜਾਬ ਨੇ ਕੈਂਪ ਦਾ ਉਦਘਾਟਨ ਕੀਤਾ
ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਦੇ ਅਧੀਨ ਪੰਜਾਬ ਰਾਜ ਦੇ ਫ਼ੀਲਡ ਦਫ਼ਤਰ, ਪੰਜਾਬ ਟੈਲੀਕਾਮ ਸਰਕਲ, ਚੰਡੀਗੜ੍ਹ ਦੇ ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ (ਸੀਸੀਏ) ਦੇ ਦਫ਼ਤਰ ਵੱਲੋਂ ਬੱਚਤ ਭਵਨ, ਲੁਧਿਆਣਾ ਵਿਖੇ ਇੱਕ ਲਾਈਫ਼ ਸਰਟੀਫ਼ਿਕੇਟ ਕੈਂਪ ਦਾ ਆਯੋਜਨ ਕੀਤਾ ਗਿਆ।
“ਰਾਸ਼ਟਰ-ਵਿਆਪੀ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ 4.0” ਤਹਿਤ ਪੈਨਸ਼ਨਰਾਂ ਦੀ ਭਲਾਈ ਅਤੇ ਸਹੂਲਤ ਲਈ 1-30 ਨਵੰਬਰ, 2025 ਤੱਕ ਇਹ ਕੈਂਪ ਲਗਾਏ ਜਾਣੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਪੈਨਸ਼ਨਰਾਂ ਵਿੱਚ ਲਾਈਫ਼ ਸਰਟੀਫਿਕੇਟ ਅੱਪਡੇਟ ਨੂੰ ਸੁਖਾਲਾ ਬਣਾਉਣਾ, ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਸਾਈਬਰ ਸੁਰੱਖਿਆ ਅਤੇ ਬੈਂਕਿੰਗ ਨਾਲ ਸਬੰਧਤ ਮੁੱਦਿਆਂ ਸਬੰਧੀ ਜਾਣਕਾਰੀ ਵਧਾਉਣਾ ਹੈ।
ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਸ਼੍ਰੀ ਵੀ.ਐੱਨ. ਟੰਡਨ, ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ (ਸੀ.ਸੀ.ਏ.), ਪੰਜਾਬ ਨੇ ਕੀਤੀ। ਉਦਘਾਟਨੀ ਭਾਸ਼ਣ ਵਿੱਚ ਸ਼੍ਰੀ ਵੀ.ਐੱਨ. ਟੰਡਨ ਨੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਕਿ ਅਜਿਹੇ ਆਊਟਰੀਚ ਅਤੇ ਸੇਵਾ ਕੈਂਪ ਨਿਯਮਤ ਤੌਰ 'ਤੇ ਆਯੋਜਿਤ ਕੀਤੇ ਜਾਣਗੇ ਤਾਂ ਜੋ ਪੈਨਸ਼ਨਰਾਂ ਦੇ ਦਰਵਾਜ਼ੇ 'ਤੇ ਵਿਭਾਗੀ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਦੀ ਸੌਖ, ਆਰਾਮ ਅਤੇ ਭਲਾਈ ਵਿੱਚ ਵਾਧਾ ਹੋਵੇਗਾ। ਸ਼੍ਰੀ ਟੰਡਨ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਵਧ ਰਹੇ ਔਨਲਾਈਨ ਧੋਖਾਧੜੀਆਂ ਅਤੇ ਘੁਟਾਲਿਆਂ ਦੇ ਮੱਦੇਨਜ਼ਰ, ਪੈਨਸ਼ਨਰਾਂ ਨੂੰ ਸੁਰੱਖਿਅਤ ਡਿਜੀਟਲ ਬੈਂਕਿੰਗ ਅਭਿਆਸਾਂ, ਮੋਬਾਈਲ ਬੈਂਕਿੰਗ ਦੀ ਸੁਰੱਖਿਅਤ ਵਰਤੋਂ ਅਤੇ ਸਾਈਬਰ ਧੋਖਾਧੜੀਆਂ ਦੀ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਮਨਦੀਪ ਸਿੰਘ, ਸੰਯੁਕਤ ਸੀ.ਸੀ.ਏ. ਨੇ ਕੈਂਪ ਦੌਰਾਨ ਲਾਈਫ਼ ਸਰਟੀਫਿਕੇਟ (ਐੱਲ.ਸੀ.) ਸਮੇਂ ਸਿਰ ਜਮ੍ਹਾਂ ਕਰਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਸਿੰਘ ਨੇ ਪੈਨਸ਼ਨਰਾਂ ਨੂੰ ਡਿਜੀਟਲ ਅਤੇ ਸਾਈਬਰ ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਸੁਚੇਤ ਰਹਿਣ ਅਤੇ ਅਣਜਾਣ ਫ਼ੋਨ ਕਾਲ ਜਾਂ ਵੈੱਬਸਾਈਟਾਂ ਨਾਲ ਨਿੱਜੀ ਜਾਂ ਬੈਂਕਿੰਗ ਵੇਰਵੇ ਸਾਂਝੇ ਨਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੈਨਸ਼ਨਰਾਂ ਨੂੰ ਆਪਣੇ ਡਿਜੀਟਲ ਲਾਈਫ਼ ਸਰਟੀਫਿਕੇਟ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਵਿਸ਼ੇਸ਼ ਕਾਊਂਟਰ ਵੀ ਸਥਾਪਤ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਦੌਰਾਨ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਇੱਕ ਸਿਹਤ ਜਾਂਚ ਕੈਂਪ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਬਜ਼ੁਰਗ ਨਾਗਰਿਕਾਂ ਲਈ ਮੁੱਢਲੀ ਡਾਕਟਰੀ ਜਾਂਚ, ਸਿਹਤ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਮੌਕੇ ਯੋਗ ਸਬੰਧੀ ਇੱਕ ਵਿਸ਼ੇਸ਼ ਟੀਮ ਵੱਲੋਂ ਪੈਨਸ਼ਨਰਾਂ ਨੂੰ ਯੋਗ ਅਤੇ ਤੰਦਰੁਸਤੀ ਬਾਰੇ ਜਾਗਰੂਕ ਕੀਤਾ ਗਿਆ।
ਵਾਤਾਵਰਨ ਸਾਂਭ-ਸੰਭਾਲ ਪ੍ਰਤੀ ਆਪਣਾ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਦਫਤਰ ਵੱਲੋਂ ਬੂਟੇ ਵੀ ਲਗਾਏ ਗਏ। ਇਸ ਸਮਾਗਮ ਵਿੱਚ ਪੈਨਸ਼ਨਰਾਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ।
Powered by Froala Editor
Ministry-Of-Communication-Department-Of-Telecommunications-Pensioners-Life-Certificate-Camp
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)