*ਸਾਲ 2025: ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ*

Dec24,2025 | Jagrati Lahar Bureau | Chandigarh

*ਸਮਾਜਿਕ ਨਿਆਂ — ਸਿਰਫ਼ ਨੀਤੀ ਨਹੀਂ, ਨੈਤਿਕ ਜ਼ਿੰਮੇਵਾਰੀ*

*ਸਕਾਲਰਸ਼ਿਪਾਂ ਰਾਹੀਂ ਸਿੱਖਿਆ ਨੂੰ ਮਿਲੀ ਮਜ਼ਬੂਤੀ*

*ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ: 30 ਸਾਲਾਂ ਬਾਅਦ ਨਵਾਂ ਰੂਪ* 

*ਸਕਿਲ ਡਿਵੈਲਪਮੈਂਟ: ਰੁਜ਼ਗਾਰ ਵੱਲ ਮਜ਼ਬੂਤ ਕਦਮ* 

*ਰਿਹਾਇਸ਼ ਅਤੇ ਸੁਰੱਖਿਆ: ਵਿਦਿਆਰਥੀਆਂ ਲਈ ਢਾਂਚਾਗਤ ਮਜ਼ਬੂਤੀ*
 
*ਅਸ਼ੀਰਵਾਦ ਸਕੀਮ: ਧੀਆਂ ਦੇ ਭਵਿੱਖ ਨੂੰ ਆਸਰਾ*

*ਐਸ.ਸੀ. ਸਬ ਪਲਾਨ: ਬਜਟ ਵਿੱਚ ਸਮਾਜਿਕ ਨਿਆਂ ਦੀ ਸਪਸ਼ਟ ਛਾਪ*

*ਛੂਤ-ਛਾਤ ਵਿਰੁੱਧ ਸੰਦੇਸ਼: ਅੰਤਰਜਾਤੀ ਵਿਆਹਾਂ ਨੂੰ ਹੌਂਸਲਾ*

*ਅੱਗੇ ਦੀ ਦਿਸ਼ਾ: ਸਮਾਵੇਸ਼ੀ ਪੰਜਾਬ ਵੱਲ ਮਜ਼ਬੂਤ ਕਦਮ*

ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ।


ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ।

ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ ਵੱਲੋਂ ਅਰਜ਼ੀਆਂ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰੀ ਸਕੀਮਾਂ ‘ਤੇ ਭਰੋਸਾ ਵਧਿਆ ਹੈ। 245 ਕਰੋੜ ਰੁਪਏ ਦੇ ਬਜਟ ਉਪਬੰਧ ਨਾਲ ਸਿੱਖਿਆ ਨੂੰ ਗਰੀਬੀ ਦੇ ਬੰਧਨਾਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਵਿੱਚ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਦਾ ਨਵੀਨੀਕਰਨ ਇੱਕ ਪ੍ਰਤੀਕਾਤਮਕ ਅਤੇ ਇਤਿਹਾਸਕ ਕਦਮ ਰਿਹਾ। ਲਗਭਗ 30 ਸਾਲਾਂ ਬਾਅਦ 147.49 ਲੱਖ ਰੁਪਏ ਦੀ ਲਾਗਤ ਨਾਲ ਪਹਿਲੀ ਵਾਰ ਵੱਡੇ ਪੱਧਰ ‘ਤੇ ਮੇਜਰ ਮੁਰੰਮਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਨਵੇ ਕੰਮਾਂ ਲਈ 91 ਲੱਖ ਮਨਜ਼ੂਰ ਕੀਤੇ ਗਏ,ਜਿਸ 
ਨਾਲ ਇੰਸਟੀਚਿਊਟ ਸਿਰਫ਼ ਇਮਾਰਤ ਨਹੀਂ, ਬਲਕਿ ਮੌਕਿਆਂ ਦਾ ਕੇਂਦਰ ਬਣਿਆ।



ਉਨ੍ਹਾਂ ਕਿਹਾ ਕਿ ਸਾਲ 2025 ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਿਲ ਡਿਵੈਲਪਮੈਂਟ ਅਤੇ ਉਦਯੋਗਪਤੀ ਸੋਚ ਨੂੰ ਨਵਾਂ ਰਾਹ ਦਿੱਤਾ। ਅੰਬੇਦਕਰ ਇੰਸਟੀਚਿਊਟ ਵਿੱਚ ਨਵੇਂ ਕੋਰਸਾਂ ਦੀ ਸ਼ੁਰੂਆਤ ਨਾਲ ਨੌਜਵਾਨਾਂ ਨੂੰ ਨੌਕਰੀ ਲੈਣ ਵਾਲੇ ਨਹੀਂ, ਸਗੋਂ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੀ ਦਿਸ਼ਾ ਤੈਅ ਹੋਈ।


ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਲੜਕੇ ਅਤੇ ਲੜਕੀਆਂ ਲਈ ਦੋ ਹੋਸਟਲਾਂ ਦੀ ਮਨਜ਼ੂਰੀ ਨਾਲ ਸਰਕਾਰ ਨੇ ਇਹ ਸੰਦੇਸ਼ ਦਿੱਤਾ ਕਿ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਤ ਨਹੀਂ, ਬਲਕਿ ਸੁਰੱਖਿਅਤ ਰਿਹਾਇਸ਼ ਵੀ ਉਤਨੀ ਹੀ ਜ਼ਰੂਰੀ ਹੈ।

ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਹਜ਼ਾਰਾਂ ਪਰਿਵਾਰਾਂ ਲਈ ਆਸ਼ ਦੀ ਕਿਰਨ ਬਣੀ। 38,000 ਤੋਂ ਵੱਧ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਕੀਤਾ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ।

ਰਾਜ ਦੇ ਵਿਕਾਸ ਬਜਟ ਵਿੱਚੋਂ 13,987 ਕਰੋੜ ਰੁਪਏ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਰਾਖਵੇਂ ਰੱਖਣਾ ਸਾਲ 2025 ਦੀ ਸਭ ਤੋਂ ਵੱਡੀ ਨੀਤੀਕ ਉਪਲਬਧੀ ਰਿਹਾ। ਇਹ ਰਕਮ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹਕੀਕਤ ਬਣਾਉਣ ਵੱਲ ਮਜ਼ਬੂਤ ਕਦਮ ਹੈ।

ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਅੰਤਰਜਾਤੀ ਵਿਆਹਾਂ ਲਈ ਵਿੱਤੀ ਸਹਾਇਤਾ ਦੇ ਕੇ ਪੰਜਾਬ ਸਰਕਾਰ ਨੇ ਸਮਾਜ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਭੇਦਭਾਵ ਦੀ ਕੋਈ ਥਾਂ ਨਹੀਂ। ਇਹ ਕਦਮ ਕਾਨੂੰਨ ਨਾਲੋਂ ਵੱਧ ਸਮਾਜਿਕ ਸੋਚ ਵਿੱਚ ਬਦਲਾਅ ਦੀ ਨਿਸ਼ਾਨੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਨੇ ਇਹ ਸਾਬਤ ਕੀਤਾ ਕਿ ਪੰਜਾਬ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਸਾਲ ਸਿਰਫ਼ ਪ੍ਰਾਪਤੀਆਂ ਦਾ ਨਹੀਂ, ਬਲਕਿ ਇੱਕ ਨਵੀਂ ਸਮਾਜਿਕ ਦਿਸ਼ਾ ਦੀ ਨੀਂਹ ਰੱਖਣ ਵਾਲਾ ਸਾਲ ਬਣਿਆ।

Powered by Froala Editor

Year-2025-A-Decisive-And-Historic-Year-For-Social-Justice-Under-The-Mann-Government-Minister-Dr-Baljit-Kaur



TOP HEADLINES


ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ
*ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣ
ਪੀਸੀਐਸ ਮੇਨਜ਼ ਪਾਸ ਉਮੀਦਵਾਰਾਂ ਦੀ ਨਿਰਪੱਖ ਸੁਣਵਾਈ ਲਈ ਅਪੀਲ, ਕ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ
*ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026
ਆਪ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅ
*ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਨਸ਼ਾ ਤਸਕਰਾਂ ’
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੋ
*ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿ
ਇੰਨੋਸੈਂਟ ਹਾਰਟਸ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰ
ਡਾ. ਅੰਬੇਡਕਰ ਨਾਲ ਦਹਾਕਿਆਂ ਤੱਕ ਹੋਏ ਨਿਰਾਦਰ ਨੂੰ ਲੈ ਕੇ ਭਾਜਪਾ
*ਹੁਨਰ ਪੰਜਾਬ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾ
ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀ
ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜ੍
*ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁ
ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹ
*ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮ
ਸਮਰਸਤਾ ਸੰਕਲਪ ਯਾਤਰਾ ਲੁਧਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53194824

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us