ਵੜਿੰਗ ਨੇ ਪਾਰਟੀ ਵਿੱਚ ਇਕਜੁੱਟਤਾ ਪ੍ਰਗਟਾਈ, ਕਿਹਾ-ਉਹ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ

Jan9,2026 | Jagrati Lahar Bureau | Chandigarh

‘ਮਨਰੇਗਾ ਬਚਾਓ ਸੰਗਰਾਮ’ ਨੂੰ ਪੰਜਾਬ ਵਿੱਚ ਮਿਲ ਰਿਹਾ ਵੱਡਾ ਸਮਰਥਨ


ਬਲਾਚੌਰ ਤੇ ਸਮਰਾਲਾ ਵਿੱਚ ਪਾਰਟੀ ਰੈਲੀਆਂ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਿਲ


2027 ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਸਰਕਾਰ ਮਨਰੇਗਾ ਲਈ ਵਿਸ਼ੇਸ਼ ਪ੍ਰਬੰਧ ਕਰੇਗੀ: ਭੂਪੇਸ਼ ਬਘੇਲ


ਬਾਜਵਾ ਦਾ ਐਲਾਨ—ਕਾਂਗਰਸ ਨੇ ਜਿਵੇਂ ਦਹਿਸ਼ਤਗਰਦੀ ਖਤਮ ਕੀਤੀ, ਉਸੇ ਤਰ੍ਹਾਂ ਗੈਂਗਸਟਰਾਂ ਦਾ ਵੀ ਸਫ਼ਾਇਆ ਕਰੇਗੀ

ਪੰਜਾਬ ਵਿੱਚ ‘ਮਨਰੇਗਾ ਬਚਾਓ ਸੰਗਰਾਮ’ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈਆਂ ਕਾਂਗਰਸ ਦੀਆਂ ਰੈਲੀਆਂ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ ਹਜ਼ਾਰਾਂ ਲੋਕਾਂ ਨੇ ਭਾਗ ਲਿਆ।

ਪਾਰਟੀ ਆਗੂਆਂ ਨੇ ਕਾਂਗਰਸ ਵਿੱਚ ਪੂਰੀ ਤਰ੍ਹਾਂ ਨਾਲ ਏਕਤਾ ਪ੍ਰਗਟਾਈ ਅਤੇ ਦੋਹਰਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਵੇਂ ਕੋਈ ਵੀ ਮੁੱਖ ਮੰਤਰੀ ਬਣੇ, ਕਾਂਗਰਸ ਪਾਰਟੀ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।

ਕਾਂਗਰਸ ਵੱਲੋਂ ਨਵਾਂਸ਼ਹਿਰ ਅਤੇ ਲੁਧਿਆਣਾ ਜ਼ਿਲ੍ਹਿਆਂ ਨੂੰ ਕਵਰ ਕਰਦਿਆਂ, ਬਲਾਚੌਰ ਅਤੇ ਸਮਰਾਲਾ ਵਿੱਚ ਦੋ ਵੱਡੀਆਂ ਰੈਲੀਆਂ ਕੀਤੀਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਐਲਾਨ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਉਪਰੰਤ ਮਨਰੇਗਾ ਨੂੰ ਮੁੜ ਤੋਂ ਬਹਾਲ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 2029 ਤੱਕ ਭਾਜਪਾ ਸਰਕਾਰ ਮਨਰੇਗਾ ਨੂੰ ਬਹਾਲ ਨਹੀਂ ਕਰਦੀ, ਤਾਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੇਂਦਰ ਵਿੱਚ ਬਣਨ ਵਾਲੀ ਕਾਂਗਰਸ ਸਰਕਾਰ ਇਸਨੂੰ ਮੁੜ ਲਾਗੂ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਗਰੀਬਾਂ ਅਤੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਸਿਰਫ਼ ਅਡਾਨੀ ਅਤੇ ਅੰਬਾਨੀ ਵਰਗੇ ਆਪਣੇ ਕੁਝ ਚੁਣਿੰਦਾ ਦੋਸਤਾਂ ਲਈ ਹੀ ਕੰਮ ਕਰ ਰਹੀ ਹੈ।

ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀ ਅਸਲ ਨੀਅਤ ਮਨਰੇਗਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਹੈ ਅਤੇ ਇਸਦੀ ਥਾਂ ਲਿਆਇਆ ਗਿਆ ਨਵਾਂ ਕਾਨੂੰਨ ਸਿਰਫ਼ ਗਰੀਬਾਂ ਅਤੇ ਹਾਸ਼ੀਏ ’ਤੇ ਧੱਕੇ ਗਏ ਵਰਗਾਂ ਨੂੰ ਧੋਖਾ ਦੇਣ ਲਈ ਹੈ।
 
ਉਨ੍ਹਾਂ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਪਹਿਲਾਂ ਮਨਰੇਗਾ ਦੇ ਫੰਡਾਂ ਦਾ ਫੈਸਲਾ ਪਿੰਡਾਂ ਅਤੇ ਪੰਚਾਇਤਾਂ ਵਿੱਚ ਹੁੰਦਾ ਸੀ, ਪਰ ਹੁਣ ਇਹ ਫੈਸਲੇ ਦਿੱਲੀ ਵਿੱਚ ਕੀਤੇ ਜਾਣਗੇ। ਇੱਕ ਹੱਕ ਤੇ ਅਧਾਰਿਤ ਕਾਨੂੰਨ ਨੂੰ ਦਾਨਦਾਰੀ ਵਿੱਚ ਬਦਲ ਦਿੱਤਾ ਗਿਆ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਪ ਇੱਕੋ ਸਿੱਕੇ ਦੇ ਦੋ ਪਾਸੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜਿੱਥੇ ਮਨਰੇਗਾ ਨੂੰ ਖਤਮ ਕਰ ਦਿੱਤਾ ਹੈ, ਉੱਥੇ ਹੀ ਆਪ ਸਰਕਾਰ ਪਹਿਲਾਂ ਤੋਂ ਇਸਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਲੁਧਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਮਨਰੇਗਾ ਅਧੀਨ ਦਰਜ 1.21 ਲੱਖ ਪਰਿਵਾਰਾਂ ਵਿੱਚੋਂ ਸਿਰਫ਼ 12 ਪਰਿਵਾਰਾਂ ਨੂੰ ਹੀ 100 ਦਿਨਾਂ ਦਾ ਕੰਮ ਮਿਲਿਆ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਾਂਗਰਸ ਵਿੱਚ ਫੁਟ ਹੋਣ ਸਬੰਧੀ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਕਾਂਗਰਸ ਖ਼ਿਲਾਫ਼ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਅਫਵਾਹਾਂ ਫੈਲਾ ਰਹੀਆਂ ਹਨ।
 
ਵੜਿੰਗ ਨੇ ਸਾਫ਼ ਕੀਤਾ ਕਿ ਉਹ ਖੁਦ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਕਿਸੇ ਹੋਰ ਆਗੂ ਨੇ ਇਸ ਤਰ੍ਹਾਂ ਦੀ ਕੋਈ ਗੱਲ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡਾ ਮਕਸਦ ਸਿਰਫ਼ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਪਿਛਲੇ ਚਾਰ ਸਾਲਾਂ ਤੋਂ ਸੂਬੇ ਨੂੰ ਲੁੱਟ ਰਹੇ ਲੋਕਾਂ ਤੋਂ ਛੁਟਕਾਰਾ ਦਿਵਾਉਣਾ ਹੈ।



ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ 2005 ਵਿੱਚ ਕਾਂਗਰਸ ਵੱਲੋਂ ਸਾਰੀਆਂ ਪਾਰਟੀਆਂ ਨਾਲ ਸਲਾਹ ਕਰਕੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕਿ ਇਸ ਬਿੱਲ ’ਤੇ ਸੰਸਦ ਦੀ ਸਥਾਈ ਕਮੇਟੀ ਵਿੱਚ ਵਿਸਥਾਰ ਨਾਲ ਚਰਚਾ ਹੋਈ ਸੀ, ਜਿਸਦੇ ਮੁਖੀ ਭਾਜਪਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਸਨ।


ਇਨ੍ਹਾਂ ਰੈਲੀਆਂ ਦੌਰਾਨ ਏਆਈਸੀਸੀ ਇੰਚਾਰਜ ਰਵਿੰਦਰ ਦਲਵੀ, ਸੂਰਜ ਸਿੰਘ ਠਾਕੁਰ, ਸੁਖਜਿੰਦਰ ਰੰਧਾਵਾ, ਵਿਜੈ ਇੰਦਰ ਸਿੰਗਲਾ, ਰਾਣਾ ਕੇਪੀ ਸਾਬਕਾ ਸਪੀਕਰ, ਪਰਗਟ ਸਿੰਘ ਵਿਧਾਇਕ, ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ, ਵਿਕਰਮਜੀਤ ਸਿੰਘ ਵਿਧਾਇਕ, ਅੰਗਦ ਸਿੰਘ ਸਾਬਕਾ ਵਿਧਾਇਕ, ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ, ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ, ਅਜੈ ਮੰਗੂਪੁਰ ਪ੍ਰਧਾਨ ਜਿਲ੍ਹਾ ਕਾਂਗਰਸ ਐਸਬੀਐਸ ਨਗਰ, ਮਿਸਜ਼ ਸੂੰਧ, ਅਮਰਪ੍ਰੀਤ ਲਾਲੀ, ਸਤਬੀਰ ਪੱਲੀਝੀਕੀ, ਡਾ. ਅਮਰ ਸਿੰਘ ਸੰਸਦ ਮੈਂਬਰ, ਡਾ. ਧਰਮਵੀਰ ਗਾਂਧੀ ਸੰਸਦ ਮੈਂਬਰ, ਤੇਜ ਪ੍ਰਕਾਸ਼ ਸਿੰਘ ਕੋਟਲੀ ਸਾਬਕਾ ਮੰਤਰੀ, ਗੁਰਕੀਰਤ ਸਿੰਘ ਕੋਟਲੀ ਸਾਬਕਾ ਵਿਧਾਇਕ, ਲਖਬੀਰ ਸਿੰਘ ਲੱਖਾ ਪਾਇਲ ਜਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ, ਅਨਿਲ ਜੋਸ਼ੀ ਸਾਬਕਾ ਮੰਤਰੀ, ਰੁਪਿੰਦਰ ਸਿੰਘ ਰਾਜਾ ਗਿੱਲ, ਜਸਪ੍ਰੀਤ ਸਿੰਘ ਚੇਅਰਮੈਨ, ਵਿਕਰਮਜੀਤ ਸਿੰਘ ਬਾਜਵਾ, ਪਵਨ ਦੀਵਾਨ, ਸੰਜੇ ਤਲਵਾੜ ਸਾਬਕਾ ਵਿਧਾਇਕ, ਕੁਲਦੀਪ ਵੈਦ ਸਾਬਕਾ ਵਿਧਾਇਕ ਤੇ ਐੱਸਸੀ ਵਿਭਾਗ ਦੇ ਚੇਅਰਮੈਨ, ਮਲਕੀਅਤ ਸਿੰਘ ਦਾਖਾ ਸਣੇ ਹੋਰ ਆਗੂ ਵੀ ਹਾਜ਼ਰ ਸਨ।


Powered by Froala Editor

Mgnrega-Bacaho-Sangram-Gathers-Momentum-In-Punjab-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868121

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us