*ਭਾਜਪਾ ਨੇ ਆਤਿਸ਼ੀ ਦੀ ਵੀਡੀਓ ਤੋੜ-ਮਰੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ: ਆਪ ਸਾਂਸਦ ਕੰਗ*

Jan10,2026 | Jagrati Lahar Bureau | Chandigarh

*ਫੋਰੈਂਸਿਕ ਰਿਪੋਰਟ ਵਿੱਚ ਭਾਜਪਾ ਦੀ ਸਾਜ਼ਿਸ਼ ਹੋਈ ਬੇਨਕਾਬ, ਸਿੱਖਾਂ ਦਾ ਮਜ਼ਾਕ ਉਡਾਉਣਾ ਉਨ੍ਹਾਂ ਦੀ ਫ਼ਿਤਰਤ: ਮਲਵਿੰਦਰ ਕੰਗ*

 *ਘਟੀਆ ਰਾਜਨੀਤੀ ਲਈ ਗੁਰੂ ਸਾਹਿਬਾਨ ਦਾ ਅਪਮਾਨ ਬਿਲਕੁਲ ਬਰਦਾਸ਼ਤ ਨਹੀਂ: ਸਾਂਸਦ ਕੰਗ*

  

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਦਿੱਲੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਭਾਸ਼ਣ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਅਤੇ ਇਸ ਰਾਹੀਂ ਸਿੱਖ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਵੀ ਇਹ ਸਾਬਤ ਹੋ ਚੁੱਕਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।

 

ਸਾਂਸਦ ਮਲਵਿੰਦਰ ਕੰਗ ਨੇ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਪੁਰਾਣਾ ਇਤਿਹਾਸ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਅਸੀਂ ਦੇਖਦੇ ਆ ਰਹੇ ਹਾਂ ਕਿ ਭਾਜਪਾ ਸਮੇਂ-ਸਮੇਂ 'ਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਦੀ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਭਾਜਪਾ ਨੇ ਪਹਿਲਾਂ ਵੀ ਗੁਰੂ ਸਾਹਿਬਾਨ ਦਾ ਕਾਰਟੂਨ ਬਣਾਇਆ ਸੀ।

 

‘ਆਪ’ ਸਾਂਸਦ ਨੇ ਕਿਹਾ ਕਿ ਆਤਿਸ਼ੀ ਨੇ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਭਾਵਨਾ ਨਹੀਂ ਸੀ। ਉਨ੍ਹਾਂ ਦੇ ਭਾਸ਼ਣ ਨੂੰ ਤੋੜਿਆ ਗਿਆ, ਵੱਖ-ਵੱਖ ਤਰੀਕਿਆਂ ਨਾਲ ਛੇੜਛਾੜ ਕੀਤੀ ਗਈ ਅਤੇ ਕਿਤੇ ਦੀ ਗੱਲ ਕਿਤੇ ਜੋੜ ਦਿੱਤੀ ਗਈ।

ਕੰਗ ਨੇ ਭਾਜਪਾ ਆਗੂ ਕਪਿਲ ਮਿਸ਼ਰਾ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਇਹ ਵੀਡੀਓ ਵਾਇਰਲ ਕੀਤੀ ਗਈ, ਜੋ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਪਿਲ ਮਿਸ਼ਰਾ ਖਿਲਾਫ ਕਾਰਵਾਈ ਵੀ ਹੋ ਰਹੀ ਹੈ।

 

ਮਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਇਸ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਲੋਕ ਭਾਜਪਾ ਖਿਲਾਫ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਜਲੰਧਰ ਵਿੱਚ ਵੀ ਸ਼ਿਕਾਇਤ ਦਰਜ ਹੋਈ ਹੈ ਅਤੇ ਜਲੰਧਰ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

‘ਆਪ’ ਸਾਂਸਦ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ‘ਇੱਕ ਤਾਂ ਚੋਰੀ ਉੱਤੋਂ ਸੀਨਾਜ਼ੋਰੀ’। ਪਹਿਲਾਂ ਤਾਂ ਆਪਣੀ ਘਟੀਆ ਰਾਜਨੀਤੀ ਲਈ ਸਿੱਖ ਗੁਰੂ ਸਾਹਿਬਾਨ ਬਾਰੇ ਗਲਤ ਵੀਡੀਓ ਤਿਆਰ ਕਰਕੇ ਪੇਸ਼ ਕਰਦੇ ਹੋ ਅਤੇ ਫਿਰ ਕਾਨੂੰਨੀ ਕਾਰਵਾਈ ਹੋਣ 'ਤੇ ਧੌਂਸ ਦੇ ਰਹੇ ਹੋ।

 

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਅਧਿਕਾਰ ਨਹੀਂ ਹੈ ਕਿ ਆਪਣੇ ਰਾਜਨੀਤਿਕ ਸਵਾਰਥ ਲਈ ਗੁਰੂ ਸਾਹਿਬਾਨ ਪ੍ਰਤੀ ਟਿੱਪਣੀਆਂ ਨੂੰ ਤੋੜ-ਮਰੋੜ ਕੇ ਪੇਸ਼ ਕਰੇ ਅਤੇ ਆਪਣੀ ਵੋਟ ਬੈਂਕ ਦੀ ਘਟੀਆ ਰਾਜਨੀਤੀ ਕਰੇ।

ਕੰਗ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੀ ਹਲਕੀ ਅਤੇ ਘਟੀਆ ਰਾਜਨੀਤੀ ਨਹੀਂ ਹੋਣੀ ਚਾਹੀਦੀ।

Powered by Froala Editor

Bjp-Deliberately-Distorted-Atishi-s-Video-To-Hurt-Sikh-Sentiments-Mp-Kang



TOP HEADLINES


ਪੰਜਾਬ ਦੀ ਆਪ ਸਰਕਾਰ ਨੇ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਅਤੇ 6
*ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤ
ਡੇਰਾ ਬਿਆਸ ਦੇ ਦੌਰੇ ਨਾਲ ਕੇਵਲ ਸਿੰਘ ਢਿੱਲੋਂ ਨੇ ਸੰਪਰਕ ਮੁਹਿੰਮ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥ
*ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ
ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕ
ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕ
*ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ
*ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ
*ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ
*ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ
ਇੰਨੋਸੈਂਟ ਹਾਰਟਸ ਨੇ ਜਾਗਰੂਕਤਾ ਮੁਹਿੰਮ ਨਾਲ ਮਨਾਇਆ ਵਿਸ਼ਵ ਤੰਬਾ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ
*ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰ
ਜਲੰਧਰ ਵਿੱਚ ਇੱਕ ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ:- ਡੀ
*ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ 'ਆਪ' 2027 ਦੀਆਂ ਵਿਧਾਨ ਸਭ
*ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ
ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨ
ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50218551

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us