*ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ*

Jan10,2026 | Jagrati Lahar Bureau | Chandigarh


*• ਮਾਨ ਸਰਕਾਰ ਨੇ ਸੂਬੇ ਦੀਆਂ ਅਥਾਹ ਸਮਰੱਥਾਵਾਂ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵਾਸਤੇ ਡਿਫੈਂਸ ਸਕਿੱਲਜ਼ ਕਨਕਲੇਵ ਦੀ ਕੀਤੀ ਮੇਜ਼ਬਾਨੀ*

*• ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ: ਅਮਨ ਅਰੋੜਾ*

*• ਅਜੋਕੇ ਯੁੱਗ ਦੀਆਂ ਯੁੱਧ ਤਕਨੀਕਾਂ ਦੇ ਮੱਦੇਨਜ਼ਰ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਸਮੇਂ ਦੀ ਲੋੜ: ਅਰੋੜਾ*

*• ਰੱਖਿਆ ਸਕੱਤਰ ਆਰ.ਕੇ. ਸਿੰਘ ਵੱਲੋਂ ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਸਰਕਾਰ ਦੀ ਸ਼ਲਾਘਾ*

*• ਪੰਜਾਬ ਸਰਕਾਰ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਐਸ.ਆਈ.ਡੀ.ਐਮ., ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ ਨਾਲ ਸਮਝੌਤੇ ਕੀਤੇ ਸਹੀਬੱਧ*


ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ।

ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ, ਪ੍ਰਮੁੱਖ ਡਿਫੈਂਸ ਪੀ.ਐਸ.ਯੂਜ਼ ਅਤੇ ਮੂਲ ਉਪਕਰਣ ਨਿਰਮਾਤਾਵਾਂ (ਓ.ਈ.ਐਮ.) ਤੋਂ ਉੱਘੇ ਉਦਯੋਗਪਤੀਆਂ, ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਹੁਨਰ ਮਾਹਿਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਸੰਮੇਲਨ ਦਾ ਉਦੇਸ਼ ਇਕ ਅਜਿਹਾ ਉਦਯੋਗ ਪੱਖੀ ਹੁਨਰ ਵਿਕਾਸ ਈਕੋਸਿਸਟਮ ਸਿਰਜਣਾ ਸੀ ਜੋ ਆਧੁਨਿਕ ਯੁੱਧ ਅਤੇ ਏਅਰੋਸਪੇਸ ਸਬੰਧੀ ਉਭਰ ਰਹੀਆਂ ਤਕਨੀਕੀ ਮੰਗਾਂ ਨੂੰ ਪੂਰਾ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਮੁਗਲ ਯੁੱਗ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਦਾ ਹਵਾਲਾ ਦਿੰਦਿਆਂ ਸੂਬੇ ਦੀ ਅਮੀਰ ਵਿਰਾਸਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੀਆਂ ਯੁੱਗ ਤਕਨੀਕਾਂ ਨੂੰ ਵੇਖਦਿਆਂ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ। ਇਹ ਸੰਮੇਲਨ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਇੱਕ ਅਜਿਹੇ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਹੁਰਾਉਂਦਾ ਹੈ ਜਿਸ ਤਹਿਤ ਸੂਬਾ ਨਾ ਸਿਰਫ਼ ਸੈਨਿਕ ਪੈਦਾ ਕਰੇ ਬਲਕਿ ਦੇਸ਼ ਨੂੰ ਰੱਖਿਆ ਨਿਰਮਾਣ ਵਿੱਚ 'ਆਤਮਨਿਰਭਰ' ਬਣਾਉਣ ਲਈ ਹੁਨਰਮੰਦ ਟੈਕਨਾਲੋਜਿਸਟ ਅਤੇ ਇੰਜੀਨੀਅਰ ਵੀ ਪੈਦਾ ਕਰੇ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੈ, ਇਸ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਵਿਲੱਖਣ ਪਛਾਣ ਹੈ ਅਤੇ ਰੱਖਿਆ ਉਦਯੋਗ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਅਥਾਹ ਸਮਰੱਥਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਹਵਾਈ ਅੱਡੇ ਅਤੇ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਬੇਸਾਂ ਵਿੱਚੋਂ ਇੱਕ ਆਦਮਪੁਰ ਵਿੱਚ ਸਥਿਤ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਕਾਰੋਬਾਰ-ਪੱਖੀ ਨੀਤੀਆਂ ਅਤੇ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੱਖਿਆ ਖੇਤਰ ਲਈ ਹੁਨਰ ਦੇ ਪਾੜੇ ਦੀ ਪੜਚੋਲ ਕਰਨ ਅਤੇ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਲਈ ਉਦਯੋਗਪਤੀਆਂ, ਵਿਦਿਅਕ ਸੰਸਥਾਵਾਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਭਾਰਤ ਦੇ ਰੱਖਿਆ ਹੁਨਰ ਵਿਕਾਸ ਯਤਨਾਂ ਵਿੱਚ ਪੰਜਾਬ ਵੱਲੋਂ ਅਹਿਮ ਯੋਗਦਾਨ ਪਾਉਣ ਦੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਸਬੰਧੀ ਦੇਸ਼ ਦੀ ਡਿਜੀਟਲ, ਮਨੋਵਿਗਿਆਨਕ ਅਤੇ ਭਾਵਨਾਤਮਕ ਤੌਰ 'ਤੇ ਸੇਵਾ ਕਰਨ ਦੀ ਸਭ ਤੋਂ ਵੱਧ ਸਮਰੱਥਾ ਪੰਜਾਬ ਕੋਲ ਹੀ ਹੈ। ਉਨ੍ਹਾਂ ਨੇ ਇਹਨਾਂ ਸੰਭਾਵਨਾਵਾਂ ਤੋਂ ਭਰਪੂਰ ਲਾਭ ਲੈਣ ਅਤੇ ਪੰਜਾਬ ਨੂੰ ਦੇਸ਼ ਦੀ ਮਜ਼ਬੂਤ ਢਾਲ ਵਜੋਂ ਸਥਾਪਤ ਕਰਨ ਲਈ ਉਦਯੋਗ ਜਗਤ ਅਤੇ ਕੇਂਦਰ ਸਰਕਾਰ ਦਰਮਿਆਨ ਮਿਲ ਕੇ ਨੀਤੀਆਂ ਘੜ੍ਹਨ ਦੀ ਲੋੜ 'ਤੇ ਜ਼ੋਰ ਦਿੱਤਾ।

ਪੰਜਾਬ ਸਰਕਾਰ ਦੀ ਰੱਖਿਆ ਹੁਨਰ ਸੰਮੇਲਨ ਕਰਵਾਉਣ ਲਈ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਦੇ ਰੱਖਿਆ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਸ ਪਹਿਲ ਨੂੰ ਭਾਰਤ ਨੂੰ ਆਲਮੀ ਪੱਧਰ ‘ਤੇ ਰੱਖਿਆ ਨਿਰਮਾਣ ਕੇਂਦਰ ਵਜੋਂ ਉਭਾਰਨ ਦੀ ਦਿਸ਼ਾ ਵੱਲ ਵਿਸ਼ੇਸ਼ ਕਦਮ ਦੱਸਿਆ। ਉਨ੍ਹਾਂ ਸਕਿੱਲ ਈਕੋ-ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਿਲੱਖਣ ਉਦਯੋਗਿਕ ਅਧਾਰ ਤਿਆਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੱਖਿਆ ਨਿਰਮਾਣ ਖੇਤਰ ‘ਚ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਕੋਲ ਅਮੀਰ ਫ਼ੌਜੀ ਪਰੰਪਰਾ ਤੇ ਸੱਭਿਆਚਾਰ ਹੈ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸ੍ਰੀਮਤੀ ਅਲਕਨੰਦਾ ਦਿਆਲ ਨੇ ਸੂਬੇ ਵਿੱਚ ਰੱਖਿਆ ਨਿਰਮਾਣ ਖੇਤਰ ਵਿੱਚ ਆਉਣ ਵਾਲੇ ਨਿਵੇਸ਼ਕਾਂ ਨੂੰ ਨਿਰਵਿਘਨ ਸਹੂਲਤ ਅਤੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਦੇ ਰੱਖਿਆ ਖੇਤਰ ਵਿੱਚ ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।
ਇਸ ਦੌਰਾਨ ਸੂਬਾ ਸਰਕਾਰ ਨੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸ.ਆਈ.ਡੀ.ਐਮ.), ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ (1 ਬਿਲੀਅਨ ਫਾਰ 1 ਮਿਲੀਅਨ) ਵਰਗੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਮਝੌਤੇ ਵੀ ਸਹੀਬੱਧ ਕੀਤੇ, ਜਿਸ  ਦਾ ਉਦੇਸ਼ ਰੱਖਿਆ ਅਤੇ ਏਰੋਸਪੇਸ ਵਿੱਚ ਉੱਚ-ਮੁੱਲ ਵਾਲੀਆਂ ਭੂਮਿਕਾਵਾਂ ਲਈ ਪੰਜਾਬ ਦੇ ਨੌਜਵਾਨਾਂ ਦੀ ਰੋਜ਼ਗਾਰਯੋਗਤਾ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣਾ ਹੈ।

ਇਸ ਸੰਮੇਲਨ ਵਿੱਚ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਇੰਦੌਰ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਨਾਲ-ਨਾਲ ਭਾਰਤ ਫੌਰਜ ਲਿਮਟਿਡ, ਮਹਿੰਦਰਾ ਡਿਫੈਂਸ ਸਿਸਟਮਜ਼, ਐਲ ਐਂਡ ਟੀ ਡਿਫੈਂਸ, ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਅਤੇ ਸਫਰਾਨ ਇੰਡੀਆ ਸਮੇਤ ਰੱਖਿਆ ਉਦਯੋਗ ਦੇ ਅਨੇਕਾਂ ਦਿੱਗਜਾਂ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਸਮਾਗਮ ਵਿੱਚ ਖ਼ਾਸ ਤੌਰ 'ਤੇ ਹਰਿਆਣਾ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਯੂ.ਪੀ. ਡਿਫੈਂਸ ਇੰਡਸਟਰੀਅਲ ਕੋਰੀਡੋਰ ਸਮੇਤ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਹ ਡਿਫੈਂਸ ਸਕਿੱਲਜ਼ ਕੰਨਕਲੇਵ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ, ਜੋ ਸੂਬੇ ਦੀ ਹੁਨਰਮੰਦ, ਨਵੀਨਤਾਕਾਰੀ ਅਤੇ ਟਿਕਾਊ ਵਰਕਫ਼ੋਸ ‘ਤੇ ਕੇਂਦਰਿਤ ਹੈ ਅਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤਿਆਰ ਕੀਤਾ ਗਿਆ।

Powered by Froala Editor

Punjab-To-Be-Transformed-Into-Premier-Hub-Of-Defence-Manufacturing-Aman-Arora



TOP HEADLINES


*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49439191

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us