*ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jan19,2026 | Jagrati Lahar Bureau | Chandigarh

*ਸਾਨੂੰ ਸਾਰਿਆਂ ਨੂੰ ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਕਿ ਸਾਡੇ ਬੱਚਿਆਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰੇਕ ਪੰਜਾਬੀ ਨੂੰ ਰਗੰਲੇ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ, ‘ਆਪ’ ਸਰਕਾਰ ਹਰ ਸੰਭਵ ਸਹੂਲਤ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਜਨਾਲਾ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ’ਤੇ ਰੱਖਣ ਦਾ ਐਲਾਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ 'ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਵੀ ਓਨਾ ਹੀ ਮਹੱਤਵਪੂਰਨ ਹੈ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਵਿੱਚ ਬਦਲਿਆ ਜਾ ਸਕੇ ਤਾਂ ਕਿ ਸਾਡੇ ਬੱਚੇ ਚੰਗੇ ਭਵਿੱਖ ਦੀ ਭਾਲ ਵਿੱਚ ਦੇਸ਼ ਛੱਡਣ ਲਈ ਮਜਬੂਰ ਨਾ ਹੋਣ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚ ਅੰਦਰੂਨੀ ਖਹਿਬਾਜ਼ੀ ਸਿਖਰ 'ਤੇ ਹੈ ਕਿਉਂਕਿ ਇਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ, "ਵਿਰੋਧੀ ਧਿਰ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਲੋਕਾਂ ਅਤੇ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਬੜੇ ਸਿਆਣੇ ਅਤੇ ਬਹਾਦਰ ਹਨ ਅਤੇ ਉਹ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਨੂੰ ਸਮਝਦੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਇਨ੍ਹਾਂ ਵਿਰੋਧੀ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।
ਲੋਕਾਂ ਨੂੰ ਮੌਕਾਪ੍ਰਸਤ ਅਤੇ ਸੱਤਾ ਦੇ ਭੁੱਖੇ ਸਿਆਸਤਦਾਨਾਂ ਤੋਂ ਚੌਕਸ ਰਹਿਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦਾ ਇੱਕੋ-ਇੱਕ ਉਦੇਸ਼ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੱਟ  ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ,"ਸਮੇਂ ਦੀ ਲੋੜ ਹੈ ਕਿ ਇਨ੍ਹਾਂ ਪਾਰਟੀਆਂ ਨੂੰ ਬਿਲਕੁਲ ਮੂੰਹ ਨਾ ਲਾਇਆ ਜਾਵੇ ਤਾਂ ਜੋ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੇ ਸਾਕਾਰਤਮਕ ਨਤੀਜੇ ਨਿਕਲ ਸਕਣ।" ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੇਂ ਆਮ ਆਦਮੀ ਕਲੀਨਿਕ, ਸਕੂਲ ਅਤੇ ਕਾਲਜ ਖੋਲ੍ਹਣ ਦੇ ਨਾਲ-ਨਾਲ ਹੋਰ ਲੋਕ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਕੇ ਵਿਕਾਸ ਨੂੰ ਤੇਜ਼ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸਥਿਤ ਪਿੰਡ ਬਕਰੌਰ ਵਿੱਚ ਇਕ ਕੋ-ਐਜੂਕੇਸ਼ਨਲ ਕਾਲਜ (ਸਹਿ-ਵਿਦਿਅਕ ਕਾਲਜ) ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ,"ਇਸ ਕਾਲਜ ਨਾਲ ਸਰਹੱਦੀ ਖੇਤਰ ਦੇ ਨੌਜਵਾਨ ਆਪਣੇ ਘਰਾਂ ਦੇ ਨੇੜੇ ਉੱਚ ਸਿੱਖਿਆ ਪ੍ਰਾਪਤ ਕਰ ਸਕਣਗੇ। 15 ਏਕੜ ਰਕਬੇ ਵਿੱਚ ਇਸ ਸੰਸਥਾ ਨੂੰ ਬਣਾਉਣ 'ਤੇ 15 ਕਰੋੜ ਰੁਪਏ ਖਰਚ ਕੀਤੇ ਜਾਣਗੇ।" ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਲਈ ਬਕਰੌਰ ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ ਹੋਵੇਗਾ ਜਿਸ ਵਿੱਚ ਆਉਣ ਵਾਲੇ ਸਾਲਾਂ ਵਿੱਚ 2000 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੀ ਉਮੀਦ ਹੈ। "ਇਹ ਸੰਸਥਾ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਵਿਗਿਆਨ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਸਿੱਖਿਆ ਦੇ ਕੋਰਸ ਕਰਵਾਏਗੀ, ਜਿਸ ਨਾਲ ਸਰਹੱਦੀ ਪੱਟੀ ਦੇ ਵਿਦਿਆਰਥੀਆਂ ਲਈ ਆਧੁਨਿਕ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾਵੇਗੀ।" ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਲਜ ਇਸ ਖੇਤਰ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਦੇ ਚੰਗੇ ਭਵਿੱਖ ਲਈ ਅਹਿਮ ਭੂਮਿਕਾ ਨਿਭਾਏਗਾ।
ਇਲਾਕੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਸੁਪਨੇ ਉੱਚੇ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਸਹਾਇਤਾ ਰਾਹੀਂ ਇਨ੍ਹਾਂ ਸੁਪਨਿਆਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸਾਡਾ ਧਿਆਨ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਦੀ ਭਲਾਈ ਉੱਤੇ ਕੇਂਦਰਿਤ ਹੈ ਤਾਂ ਜੋ ਪੰਜਾਬ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ `ਤੇ ਅੱਗੇ ਵਧ ਸਕੇ। ਸਮਾਜ ਦੇ ਹਰ ਵਰਗ ਦੀ ਭਲਾਈ ਸਾਡਾ ਮੁੱਖ ਉਦੇਸ਼ ਹੈ।"

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਾਲਜ ਲਈ ਜ਼ਮੀਨ ਦਾਨ ਕਰਨ ਵਾਲੇ ਪਿੰਡ ਦੇ ਵਿਦਿਆਰਥੀਆਂ ਨੂੰ ਇਸ ਸੰਸਥਾ ਵਿੱਚ ਮੁਫ਼ਤ ਸਿੱਖਿਆ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਨਾਮ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ `ਤੇ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਉਹ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣ।"

ਪਰਵਾਸ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚੋਂ ਨਿਰਾਸ਼ਾ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਰਿਵਰਸ ਮਾਈਗ੍ਰੇਸ਼ਨ ਵਿੱਚ ਤੇਜ਼ੀ ਆਵੇ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਸ ਚੁਣੌਤੀ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸਿਸਟਮ ਨੂੰ ਬਰਬਾਦ ਕਰ ਦਿੱਤਾ, ਜਿਸ ਨਾਲ ਨੌਜਵਾਨਾਂ ਨੂੰ ਦੇਸ਼ ਤੋਂ ਬਾਹਰ ਦੇਖਣ ਲਈ ਮਜਬੂਰ ਹੋਣਾ ਪਿਆ। ਇਹ ਮਾਣ ਵਾਲੀ ਗੱਲ ਹੈ ਕਿ ਸਾਡੀ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ `ਤੇ 63,000 ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹੱਈਆ ਕੀਤੀਆਂ ਹਨ।"

ਸਰਹੱਦੀ ਵਸਨੀਕਾਂ ਦੀਆਂ ਚਿੰਤਾਵਾਂ `ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਵਸਨੀਕਾਂ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਉਹ ਸਹੀ ਮਾਇਨਿਆਂ ਵਿੱਚ ਦੇਸ਼ ਭਗਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪੱਟੀ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਕੇਂਦਰ ਸਰਕਾਰ ਨੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਲਈ ਸਿਧਾਂਤਕ ਤੌਰ `ਤੇ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਨਾਲ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਉੱਤੇ ਬਿਨਾਂ ਕਿਸੇ ਰੁਕਾਵਟ ਦੇ ਖੇਤੀ ਕੀਤੀ ਜਾ ਸਕੇਗੀ, ਜੋ ਇਸ ਸਮੇਂ ਕੰਡਿਆਲੀ ਤਾਰ ਤੋਂ ਪਰ੍ਹੇ ਹੈ। ਕਿਸਾਨਾਂ ਨੂੰ ਪਹਿਲਾਂ 532 ਕਿਲੋਮੀਟਰ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਆਪਣੇ ਖੇਤਾਂ ਤੱਕ ਪਹੁੰਚਣ ਲਈ ਬੀ.ਐਸ.ਐਫ. ਦੀ ਸੁਰੱਖਿਆ ਹੇਠ ਕੰਡਿਆਲੀ ਤਾਰ ਪਾਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਲਗਾਤਾਰ ਯਤਨਾਂ ਤੋਂ ਬਾਅਦ ਇਸ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ `ਤੇ ਆਖ਼ਰਕਾਰ ਪ੍ਰਗਤੀ ਹੋਈ ਹੈ।"

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਹਾਸਲ ਉਪਲਬਧੀਆਂ `ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸੂਬਾ ਕੌਮੀ ਪੱਧਰ `ਤੇ ਮੋਹਰੀ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ, “ਇਹ ਆਉਣ ਵਾਲਾ ਪ੍ਰਾਜੈਕਟ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲ ਦੇਵੇਗਾ। ਇਹ ਇਕ ਇਤਿਹਾਸਕ ਦਿਨ ਹੈ, ਜੋ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ।"

ਇਸ ਦੌਰਾਨ ਸੀਨੀਅਰ ‘ਆਪ` ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਇਸ ਪਹਿਲਕਦਮੀ ਨੂੰ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵੱਲ ਇਕ ਮਾਰਗ-ਦਰਸ਼ਕ ਕਦਮ ਦੱਸਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਜਨਾਲਾ ਵਿੱਚ 70 ਕਿਲੋਮੀਟਰ ਦੇ ਘੇਰੇ ਵਿੱਚ ਕੋਈ ਕਾਲਜ ਨਹੀਂ ਸੀ। ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਅਸੀਂ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਇਹ ਕਾਲਜ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ.ਟੀ.ਓ., ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪਾਰਟੀ ਆਗੂ ਤੇ ਸਥਾਨਕ ਨੁਮਾਇੰਦੇ ਸ਼ਾਮਲ ਹੋਏ।

   
ਭਗਵੰਤ ਮਾਨ ਸਰਕਾਰ ਦਾ ਸਰਹੱਦੀ ਨੌਜਵਾਨਾਂ ਲਈ ਕ੍ਰਾਂਤੀਕਾਰੀ ਕਦਮ

ਬਕਰੌਰ ਵਿਖੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਸਿਖਲਾਈ ਕਾਲਜ ਦੀ ਸਥਾਪਨਾ ਕਰ ਕੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਰਹੱਦੀ ਪੱਟੀ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰਨਾ ਦੂਰਅੰਦੇਸ਼ੀ ਸੋਚ ਦੀ ਪ੍ਰਤੀਕ ਹੈ। ਪਹਿਲਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਲਗਪਗ 40 ਕਿਲੋਮੀਟਰ ਅੰਮ੍ਰਿਤਸਰ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸ ਕਾਰਨ ਅਕਸਰ ਵਿਦਿਆਰਥੀ, ਖ਼ਾਸ ਕਰ ਕੇ ਲੜਕੀਆਂ ਦੀ ਪੜ੍ਹਾਈ ਵਿਚਾਲੇ ਛੁੱਟ ਜਾਂਦੀ ਸੀ।

ਲੰਮੇ ਸਮੇਂ ਤੋਂ ਚੱਲੀ ਆ ਰਹੀ ਜਨਤਕ ਵਚਨਬੱਧਤਾ ਨੂੰ ਪੂਰਾ ਕਰਕੇ ਅਤੇ ਇਸ ਨੂੰ ਜ਼ਮੀਨੀ ਪੱਧਰ `ਤੇ ਠੋਸ ਕਾਰਵਾਈ ਵਿੱਚ ਬਦਲ ਕੇ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਆਲੇ-ਦੁਆਲੇ ਦੇ 50 ਤੋਂ ਵੱਧ ਪਿੰਡਾਂ ਦੇ ਵਿਦਿਆਰਥੀਆਂ ਨੂੰ 15 ਏਕੜ ਦੇ ਕੈਂਪਸ ਵਿੱਚ ਮਿਆਰੀ ਉੱਚ ਸਿੱਖਿਆ ਅਤੇ ਹੁਨਰ-ਅਧਾਰਤ ਸਿੱਖਿਆ ਤੱਕ ਸਿੱਧੀ ਪਹੁੰਚ ਮਿਲੇ, ਜਿਸ ਵਿੱਚ ਡਿਗਰੀ ਪ੍ਰੋਗਰਾਮਾਂ ਨੂੰ ਰੋਜ਼ਗਾਰ-ਆਧਾਰਤ ਕੋਰਸਾਂ ਜਿਵੇਂ ਕਿ ਕੰਪਿਊਟਰ ਸਾਇੰਸ, ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਿਜੀਟਲ ਹੁਨਰ ਨਾਲ ਜੋੜਿਆ ਜਾਵੇਗਾ।
ਇਸ ਨੂੰ ਆਧੁਨਿਕ ਅਤੇ ਵਿਦਿਆਰਥੀ-ਕੇਂਦ੍ਰਿਤ ਸੰਸਥਾ ਵਜੋਂ ਤਿਆਰ ਕੀਤਾ ਗਿਆ, ਜਿਸ ਵਿੱਚ ਕਿੱਤਾਮੁਖੀ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚਾ ਹੈ। ਇਹ ਕਾਲਜ ਪੰਜਾਬ ਦੇ ਸੰਵੇਦਨਸ਼ੀਲ ਸਰਹੱਦੀ ਖੇਤਰ ਵਿੱਚ ਸਮਾਜਿਕ ਬਰਾਬਰੀ ਅਤੇ ਨੌਜਵਾਨ ਸ਼ਕਤੀਕਰਨ ਲਈ ਪ੍ਰੇਰਕ ਬਣਨ ਲਈ ਤਿਆਰ ਹੈ, ਜੋ ਮਾਨ ਸਰਕਾਰ ਦੇ ਸਾਰਿਆਂ ਲਈ ਬਰਾਬਰ ਮੌਕੇ ਦੇ ਸ਼ਾਸਨ ਮਾਡਲ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।

Powered by Froala Editor

Congress-Akali-Dal-And-Bjp-Have-Looted-Punjab-Cm-Bhagwant-Singh-Mann



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181594

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us