*ਸੱਚ ਦੀ ਜਿੱਤ: ਦਿੱਲੀ ਦੀ ਅਦਾਲਤ ਨੇ ਈਡੀ ਕੇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ: ਅਮਨ ਅਰੋੜਾ*

Jan22,2026 | Jagrati Lahar Bureau | Chandigarh

 *ਅਦਾਲਤ ਵੱਲੋਂ ਕੇਜਰੀਵਾਲ ਨੂੰ ਬਰੀ ਕੀਤੇ ਜਾਣ ਨਾਲ 'ਆਪ' ਹੋਈ ਸਹੀ ਸਾਬਤ

 ਭਾਜਪਾ ਦਾ ਸਿਆਸੀ ਬਦਲਾਖੋਰੀ ਅਤੇ ਪ੍ਰਚਾਰ ਹੋਇਆ ਬੇਨਕਾਬ: ਅਰੋੜਾ*

  

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਮਾਮਲੇ ਵਿੱਚ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇੱਕ ਵਾਰ ਫਿਰ, ਝੂਠ, ਧੋਖੇ ਅਤੇ ਰਾਜਨੀਤਿਕ ਬਦਲਾਖੋਰੀ 'ਤੇ ਸੱਚਾਈ ਦੀ ਜਿੱਤ ਹੋਈ ਹੈ।

 

ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਹੋਰ ਆਗੂਆਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਕੇਸ ਦਰਜ ਕਰਨ ਲਈ ਈਡੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ 'ਆਪ' ਦੇ ਅਕਸ ਨੂੰ ਖਰਾਬ ਕਰਨਾ ਅਤੇ ਕੇਜਰੀਵਾਲ ਦੀ ਰਾਜਨੀਤੀ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਅਦਾਲਤੀ ਫੈਸਲੇ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।

 

ਉਨ੍ਹਾਂ ਕਿਹਾ ਕਿ ਈਡੀ ਦੇ ਕੇਸਾਂ ਵਿੱਚ ਅਰਵਿੰਦ ਕੇਜਰੀਵਾਲ ਦਾ ਬਰੀ ਹੋਣਾ ਸਾਬਤ ਕਰਦਾ ਹੈ ਕਿ ਇਲਜ਼ਾਮ ਮਨਘੜਤ ਅਤੇ ਸਿਆਸਤ ਤੋਂ ਪ੍ਰੇਰਿਤ ਸਨ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਇਰਾਦਾ ਕਦੇ ਵੀ ਇਨਸਾਫ਼ ਕਰਨਾ ਨਹੀਂ ਸੀ, ਇਹ ਸਿਰਫ਼ ਸਾਡੇ ਰਾਸ਼ਟਰੀ ਕਨਵੀਨਰ ਨੂੰ ਪ੍ਰੇਸ਼ਾਨ ਅਤੇ ਬਦਨਾਮ ਕਰਨਾ ਸੀ।

 

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਅੱਜ ਦੇ ਫੈਸਲੇ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਅਜਿਹੀ ਦਮਨਕਾਰੀ ਅਤੇ ਬਦਲਾਖੋਰੀ ਵਾਲੀ ਰਾਜਨੀਤੀ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਡਰਾਉਣ-ਧਮਕਾਉਣ ਅਤੇ ਝੂਠੇ ਕੇਸਾਂ 'ਤੇ ਟਿਕਿਆ ਨਹੀਂ ਰਹਿ ਸਕਦਾ। ਜਨਤਾ ਸਭ ਦੇਖ ਰਹੀ ਹੈ, ਅਤੇ ਸੱਚ ਹਮੇਸ਼ਾ ਸਾਹਮਣੇ ਆਉਂਦਾ ਹੈ।

Powered by Froala Editor

Truth-Prevails-Delhi-Court-Acquits-Arvind-Kejriwal-In-Ed-Case-Says-Aman-Arora



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181478

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us