ਬਠਿੰਡਾ, 26 ਜਨਵਰੀ( ਪਰਵਿੰਦਰ ਜੀਤ ਸਿੰਘ)ਮਾਣਯੋਗ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਅਤੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਮੌਜੂਦ ਰਹੇ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੰਬੋਧਨ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਇਸ ਦੌਰਾਨ ਸ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਪ੍ਰਾਪਤੀਆਂ ਕਰ ਪਾਲਣ ਨੂੰ ਉਤਸ਼ਾਹਿਤ ਕਰਕੇ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਵਰਗੇ ਆਧੁਨਿਕ ਉਪਰਾਲਿਆਂ ਰਾਹੀਂ ਹਾਸਿਲ ਕੀਤੀਆਂ ਹਨ। ਲੋਕਾਂ ਨੂੰ ਆਪਣੀ ਖਰੀਦ ਦਾ ਬਿੱਲ ਲੈਣ ਵਾਸਤੇ ਉਤਸ਼ਾਹਿਤ ਕਰਨ ਲਈ "ਬਿੱਲ ਲਿਆਓ ਇਨਾਮ ਪਾਓ" ਸਕੀਮ ਤਹਿਤ ਅਪ੍ਰੈਲ 2025 ਤੋਂ ਦਸੰਬਰ 2025 ਤੱਕ 'ਮੇਰਾ ਬਿੱਲ' ਐਪ ਉਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 2292 ਜੇਤੂਆਂ ਨੂੰ 1 ਕਰੋੜ 43 ਲੱਖ 90 ਹਜ਼ਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਕਰਨ ਲਈ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਸਹੂਲਤ ਦਾ ਲਾਭ ਲਵੇਗਾ। ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ਼ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਾਡੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ।
ਇਸ ਯੋਜਨਾ ਲਈ ਵਿੱਤੀ ਸਾਲ 2025-26 ਵਿੱਚ 360 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੀ ਮੁਹਿੰਮ ਵਿੱਢੀ ਹੋਈ ਹੈ। ਤੁਸੀਂ ਸਾਰੇ ਪੰਜਾਬ ਵਿਚੋਂ ਰਿਸ਼ਵਤਖੋਰੀ ਮਿਟਾਉਣ ਲਈ ਸਰਕਾਰ ਦਾ ਸਾਥ ਪੰਜਾਬ ਦੀਆਂ ਸੜਕਾਂ ਉਤੇ ਬਿਨਾਂ ਕਿਸੇ ਰੁਕਾਵਟ ਦੇ ਸਫ਼ਰ ਨੂੰ ਯਕੀਨੀ ਬਣਾਉਣ ਲਈ 21 ਟੋਲ ਪਲਾਜਿਆਂ ਉਤੇ ਟੋਲ ਵਸੂਲੀ ਬੰਦ ਕੀਤੀ ਗਈ ਹੈ, ਜਿਸ ਨਾਲ ਰਾਹਗੀਰਾਂ ਨੂੰ ਰੋਜਾਨਾ ਲਗਭਗ 68 ਲੱਖ ਰੁਪਏ ਦੀ ਬੱਚਤ ਹੋ ਰਹੀ
ਇਸੇ ਤਰ੍ਹਾਂ ਸਾਡੀ ਸਰਕਾਰ ਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸਹਾਇਤਾ ਕਰਨ ਵਾਲੇ ‘ਫਰਿਸ਼ਤੇ’ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸੰਸਾ ਪੱਤਰ ਦਿੱਤਾ ਜਾ ਜਨਤਾ ਨਗਰ ਰੇਲਵੇ ਅੰਡਰ ਬ੍ਰਿਜ ਲਈ ਵੀ 50.86 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਸਾਡੀ ਸਰਕਾਰ ਦਾ ਮੁੱਖ ਨਿਸ਼ਾਨਾ ਸਿੱਖਿਆ, ਸਿਹਤ ਸਹੂਲਤਾਂ ਅਤੇ ਨੌਜਵਾਨਾਂ ਦਾ ਭਵਿੱਖ ਸਵਾਰਨਾ ਹੈ। ਇਸ ਮਿਸ਼ਨ ਤਹਿਤ ਬਠਿੰਡਾ ਵਿਖੇ 8.74 ਕਰੋੜ ਦੀ ਲਾਗਤ ਨਾਲ ਹਾਈ-ਟੈੱਕ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇੱਥੇ 25 ਹਜ਼ਾਰ ਕਿਤਾਬਾਂ, ਹਾਈ-ਸਪੀਡ ਵਾਈ-ਫਾਈ ਅਤੇ 350 ਬੱਚਿਆਂ ਦੇ ਬੈਠਣ ਦੀ ਸਹੂਲਤ ਹੈ।
ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)