- ਪੇਂਡੂ ਓਲੰਪਿਕ ਕਿਲ੍ਹਾ ਰਾਏਪੁਰ – ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Jan27,2026 | Balraj Khanna | Ludhiana


ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ

- ਕਿਹਾ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਪ੍ਰਸ਼ਾਸਨ ਵੱਲੋਂ ਗਠਿਤ ਕਮੇਟੀ ਨਾਲ ਹੀ ਕੀਤਾ ਜਾਵੇ ਰਾਬਤਾ

- ਬੈਲ ਗੱਡੀਆਂ ਦੀ ਦੌੜ ਜਾਂ ਕਿਸੇ ਹੋਰ ਤਰਾਂ ਦੀ ਸ਼ਮੂਲੀਅਤ ਲਈ ਕੋਈ ਰਜਿਸ਼ਟਰੇਸ਼ਨ ਫੀਸ ਨਹੀਂ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱਤਰ ਸ਼੍ਰੀ ਗੁਰਦੀਪ ਸਿੰਘ (98725-26000), ਗੁਰਵਿੰਦਰ ਸਿੰਘ ਪੁੱਤਰ ਸ਼੍ਰੀ ਬਲਦੇਵ ਸਿੰਘ (98556-39080), ਰਜਿੰਦਰ ਸਿੰਘ ਪੁੱਤਰ ਸ਼੍ਰੀ ਕਰਨੈਲ ਸਿੰਘ (98761-04195), ਜਗਦੀਪ ਸਿੰਘ ਪੁੱਤਰ ਸ਼੍ਰੀ ਮਨਜੀਤ ਸਿੰਘ (98789-66894), ਮਨਜਿੰਦਰ ਸਿੰਘ ਪੁੱਤਰ ਸ਼੍ਰੀ ਪਰਮਜੀਤ ਸਿੰਘ (98140-76143) ਅਤੇ ਗੁਰਿੰਦਰ ਸਿੰਘ ਪੁੱਤਰ ਸ਼੍ਰੀ ਸੁਰਿੰਦਰ ਸਿੰਘ (94177-78016) ਨਾਲ ਹੀ ਰਾਬਤਾ ਕੀਤਾ ਜਾਵੇ।

ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ  ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ  ਹੋਣਗੀਆਂ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਖਾਸ ਤੌਰ 'ਤੇ ਕਿਹਾ ਕਿ ਬੈਲ ਗੱਡੀਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟਰੇਸ਼ਨ ਫੀਸ ਨਹੀਂ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਤਰੀਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਮਾਮਲਾ ਕਮੇਟੀ ਜਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿਉਂਕਿ ਇਹ ਖੇਡਾਂ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਗਠਿਤ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਏਗੀ।

ਉਨ੍ਹਾਂ ਅੱਗੇ ਦੱਸਿਆ ਕਿ 30 ਜਨਵਰੀ ਖੇਡਾਂ ਦੇ ਪਹਿਲੇ ਦਿਨ, ਸ਼ਡਿਊਲ ਵਿੱਚ ਹਾਕੀ ਮੈਚ (ਲੜਕੇ ਓਪਨ ਕੈਟਾਗਿਰੀ), ਹਾਕੀ ਮੈਚ (ਲੜਕੀਆਂ ਓਪਨ ਕੈਟਾਗਿਰੀ), 1500 ਮੀਟਰ (ਲੜਕੇ) ਫਾਈਨਲ, 1500 ਮੀਟਰ (ਲੜਕੀਆਂ) ਫਾਈਨਲ, 400 ਮੀਟਰ ਲੜਕੇ ਹੀਟਸ/ਫਾਈਨਲ, 400 ਮੀਟਰ ਲੜਕੀਆਂ ਹੀਟਸ/ਫਾਈਨਲ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੇ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:15 ਤੋਂ ਸ਼ਾਮ ਤੱਕ) ਹੋਣਗੀਆਂ। ਉਦਘਾਟਨੀ ਸਮਾਰੋਹ ਦੌਰਾਨ ਗਿੱਧਾ, ਭੰਗੜਾ ਅਤੇ ਨਿਹੰਗ ਸਿੰਘਾਂ ਦੇ ਕਰਤੱਬ ਵੀ ਹੋਣਗੇ।

ਉਨ੍ਹਾਂ ਕਿਹਾ ਕਿ 31 ਜਨਵਰੀ 2026 ਨੂੰ ਹਾਕੀ ਮੈਚ (ਲੜਕੇ ਓਪਨ ਸੈਮੀਫਾਈਨਲ), ਹਾਕੀ ਮੈਚ (ਲੜਕੀਆਂ ਓਪਨ ਸੈਮੀਫਾਈਨਲ), ਕਬੱਡੀ ਸਰਕਲ ਸਟਾਈਲ (ਲੜਕੇ), ਸ਼ਾਟਪੁੱਟ (ਲੜਕੇ), ਸ਼ਾਟਪੁੱਟ (ਲੜਕੀਆਂ), ਕਬੱਡੀ ਸਰਕਲ ਸਟਾਈਲ (ਲੜਕੀਆਂ), ਕੱਬਡੀ ਨੈਸ਼ਨਲ ਸਟਾਈਲ ਅੰਡਰ 17 (ਲੜਕੀਆਂ),100 ਮੀਟਰ ਲੜਕੇ ਹੀਟਸ, 100 ਮੀਟਰ ਲੜਕੀਆਂ ਹੀਟਸ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:00 ਤੋਂ 2:00 ਵਜੇ ਤੱਕ), ਲੌਂਗ ਜੰਪ ਲੜਕੇ ਫਾਈਨਲ, ਲੌਂਗ ਜੰਪ ਲੜਕੀਆਂ ਫਾਈਨਲ, 100 ਮੀਟਰ ਲੜਕੇ ਫਾਈਨਲ,100 ਮੀਟਰ ਲੜਕੀਆਂ ਫਾਈਨਲ, ਰੱਸਾ-ਕੱਸੀ ਲੜਕੇ ਅਤੇ ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 4:00 ਵਜੇ ਤੋਂ) ਹੋਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ 1 ਫਰਵਰੀ 2026 ਨੂੰ ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਸਾਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਸਵੇਰੇ 10:00 ਵਜੇ ਤੋਂ), ਕਬੱਡੀ ਸਰਕਲ ਸਟਾਈਲ ਇੱਕ ਪਿੰਡ ਓਪਨ (ਲੜਕੇ), ਸ਼ਾਟਪੁੱਟ (ਲੜਕੇ) ਫਾਈਨਲ, 200 ਮੀਟਰ ਲੜਕੇ ਹੀਟਸ ਫਾਈਨਲ, 200 ਮੀਟਰ ਲੜਕੀਆਂ ਹੀਟਸ ਫਾਈਨਲ, ਉੱਚੀ ਛਾਲ ਲੜਕੇ ਫਾਈਨਲ, ਸ਼ਾਟਪੁੱਟ (ਲੜਕੀਆਂ) ਫਾਈਨਲ, 800 ਮੀਟਰ ਲੜਕੇ ਫਾਈਨਲ, 800 ਮੀਟਰ ਲੜਕੀਆਂ ਫਾਈਨਲ, ਉੱਚੀ ਛਾਲ ਲੜਕੀਆਂ ਫਾਈਨਲ, 2000 ਮੀਟਰ ਸਾਈਕਲ ਦੌੜ ਲੜਕੇ, 2000 ਮੀਟਰ ਸਾਈਕਲ ਦੌੜ ਲੜਕੀਆਂ, 100 ਮੀਟਰ ਦੌੜ ਪੁਰਸ਼ (65+ ਸਾਲ), 100 ਮੀਟਰ ਦੌੜ ਪੁਰਸ਼ (75+ ਸਾਲ), 100 ਮੀਟਰ ਦੌੜ ਪੁਰਸ਼ (80+ ਸਾਲ), ਟਰਾਲੀ ਲੋਡਿੰਗ ਅਨਲੋਡਿੰਗ, ਟਰਾਈ ਸਾਈਕਲ ਦੌੜ, ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 5:00 ਵਜੇ ਤੋਂ) ਹੋਣਗੀਆਂ।

ਉਨ੍ਹਾਂ ਕਿਹਾ ਮਸ਼ਹੂਰ ਪੰਜਾਬੀ ਗਾਇਕਾ ਵੱਲੋਂ ਤਿੰਨ ਦਿਨਾਂ ਖੇਡਾਂ ਦੌਰਾਨ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ ਅਤੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਪਰ ਹੁਨਰ ਦੀ ਪਛਾਣ ਕਰਕੇ ਤਰਾਸ਼ਣ ਦੀ ਲੋੜ ਹੈ। ਇਹ ਪੇਂਡੂ ਓਲੰਪਿਕ ਭਵਿੱਖ ਦੇ ਚੈਂਪੀਅਨ ਪੈਦਾ ਕਰਨ ਵਿੱਚ ਲਾਹੇਵੰਦ ਸਿੱਧ ਹੋਣਗੀਆਂ।

Powered by Froala Editor

Rural-Olympics-Quilla-Raipur



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181333

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us