*ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ*

Jan28,2026 | Jagrati Lahar Bureau | Chandigarh

• *ਇਹ ਸਮਝੌਤੇ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਨੂੰ ਕਰਨਗੇ ਉਤਸ਼ਾਹਿਤ: ਅਮਨ ਅਰੋੜਾ*

ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉੱਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।

ਪੇਡਾ ਨੂੰ ਇਹਨਾਂ ਸਮਝੌਤਿਆਂ ਲਈ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਸਮਝੌਤਿਆਂ ਦਾ ਉਦੇਸ਼ ਪੰਜਾਬ ਵਿੱਚ ਊਰਜਾ ਦੀ ਖਪਤ ਨੂੰ ਘਟਾਉਣ ਅਤੇ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਨਤਾ, ਖੋਜ ਅਤੇ ਵਿਹਾਰਕ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ, ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦਰਮਿਆਨ ਮਜ਼ਬੂਤ ਸਹਿਯੋਗ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੇ ਤਹਿਤ ਇੰਜੀਨੀਅਰਿੰਗ ਕਾਲਜਾਂ, ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਊਰਜਾ ਸਬੰਧੀ ਖੋਜਾਂ, ਖੇਤਰੀ ਅਧਿਐਨ, ਤਕਨਾਲੋਜੀ ਵਿਕਾਸ ਅਤੇ ਪਾਇਲਟ ਪ੍ਰੋਜੈਕਟਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਬਿਹਤਰ ਮੌਕਾ ਪ੍ਰਦਾਨ ਕੀਤਾ ਜਾਵੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਇਹਨਾਂ ਸਮਝੌਤਿਆਂ ‘ਤੇ ਪੇਡਾ ਦੀ ਸੀਈਓ ਸ਼੍ਰੀਮਤੀ ਨੀਲਿਮਾ ਵੱਲੋਂ ਦਸਤਖਤ ਕੀਤੇ ਗਏ ਹਨ ਅਤੇ ਇਹ ਸਮਝੌਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ, ਤਕਨੀਕੀ ਹੁਨਰ ਵਿੱਚ ਵਾਧਾ ਕਰਨ ਅਤੇ ਵਿਦਿਆਰਥੀਆਂ ਵਿੱਚ ਊਰਜਾ ਸੰਭਾਲ ਅਤੇ ਸਥਾਈ ਵਿਕਾਸ ਬਾਰੇ ਜਾਗਰੂਕਤਾ ਪੈਦਾ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਝੌਤਿਆਂ ਤਹਿਤ ਸ਼ੁਰੂ ਕੀਤੇ ਜਾਣ ਵਾਲੇ ਖੋਜ ਅਤੇ ਵਿਕਾਸ ਪ੍ਰੋਜੈਕਟ ਸੂਬੇ ਭਰ ਵਿੱਚ ਇਮਾਰਤਾਂ, ਉਦਯੋਗਾਂ ਅਤੇ ਜਨਤਕ ਥਾਵਾਂ ਵਿੱਚ ਊਰਜਾ ਕੁਸ਼ਲਤਾ ਨੂੰ ਵਧਾਉਣ, ਗਰੀਨ ਤਕਨਾਲੋਜੀਆਂ ਅਤੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਲੰਬੇ ਸਮੇਂ ਦੀ ਊਰਜਾ ਯੋਜਨਾਬੰਦੀ ਲਈ ਨੀਤੀਆਂ ਬਣਾਉਣ ਅਤੇ ਊਰਜਾ ਲਾਗਤਾਂ ਅਤੇ ਕਾਰਬਨ ਦੇ ਨਿਕਾਸ ਨੂੰ ਘਟਾਉਣ 'ਤੇ ਕੇਂਦ੍ਰਤ ਹੋਣਗੇ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਊਰਜਾ ਕੁਸ਼ਲਤਾ ਅਤੇ ਸਥਾਈ ਵਿਕਾਸ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਜੋ ਪੰਜਾਬ ਨੂੰ ਊਰਜਾ ਦੀ ਸੁਚੱਜੀ ਵਰਤੋਂ ਲਈ ਇੱਕ ਮਾਡਲ ਸੂਬਾ ਬਣਾਉਣ ਵੱਲ ਅਹਿਮ ਕਦਮ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਇਹ ਸਹਿਯੋਗ ਪੰਜਾਬ ਦੇ ਊਰਜਾ ਸੰਭਾਲ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਸੂਬੇ ਦੀ ਸਾਫ਼-ਸੁਥਰੀ ਊਰਜਾ ਵੱਲ ਤਬਦੀਲੀ ਵਿੱਚ ਅਹਿਮ ਯੋਗਦਾਨ ਪਾਉਣ ਲਈ ਤਿਆਰ ਕਰਨਗੇ। ਇਹ ਪਹਿਲਕਦਮੀ ਨਵੀਨਤਾ ਅਤੇ ਖੋਜ ਨੂੰ ਉਤਸ਼ਾਹਿਤ ਕਰਕੇ, ਵਿਦਿਆਰਥੀਆਂ ਅਤੇ ਫੈਕਲਟੀ ਦੀ ਸਮਰੱਥਾ ਵਿੱਚ ਵਾਧਾ ਕਰੇਗੀ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਕਾਰਬਨ ਦੇ ਨਿਕਾਸ ਨੂੰ ਘਟਾ ਕੇ ਪੰਜਾਬ ਲਈ ਲਾਹੇਵੰਦ ਸਾਬਤ ਹੋਵੇਗੀ।

Powered by Froala Editor

Punjab-Government-Committed-To-Regularise-Contractual-Employees-Genuine-Demands-Will-Be-Resolved-At-The-Earliest-Laljit-Singh-Bhullar



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181448

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us