ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਨ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚ ਲਗਭਗ 9 ਮਹੀਨਿਆਂ ਤੋਂ ਬੰਦ ਹਨ। ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਇਸ ਮੌਕੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸੱਚ ਦੀ ਜਿੱਤ ਹੈ।ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਹੁਣ ਤੱਕ ਮਜੀਠੀਆ ਕੇਸ ਵਿੱਚ ਪੁਲਿਸ ਦਾ ਤੰਤਰ ਹੀ ਕੰਮ ਕਰਦਾ ਰਿਹਾ ਅਤੇ ਪੁਲਿਸ ਵੱਲੋਂ ਝੂਠੇ ਕੇਸ ਬਣਾਕੇ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿੱਚ ਰੱਖਿਆ ਗਿਆ। ਉਨ੍ਹਾਂ ਆਖਿਆ ਕਿ ਸਾਰੇ ਮਾਮਲੇ ਵਿੱਚ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਆਖਿਰਕਾਰ ਸੱਚ ਸਾਹਮਣੇ ਆ ਗਿਆ।ਉਨ੍ਹਾਂ ਦੱਸਿਆ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਰੇ ਤੱਥਾਂ ਅਤੇ ਸਬੂਤਾਂ ਨੂੰ ਧਿਆਨ ਨਾਲ ਦੇਖਦੇ ਹੋਏ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਦਿੱਤੀ ਹੈ। ਧਾਰਨੀ ਨੇ ਕਿਹਾ ਕਿ ਹੁਣ ਇਸ ਕੇਸ ਵਿੱਚ ਅਦਾਲਤ ਆਪਣੀ ਜਾਂਚ ਨੂੰ ਅੱਗੇ ਵਧਾਏਗੀ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅੰਤ ਵਿੱਚ ਮਜੀਠੀਆ ਨੂੰ ਪੂਰਾ ਇਨਸਾਫ ਮਿਲੇਗਾ।ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਸਦਾ ਸੱਚ ਅਤੇ ਇਨਸਾਫ ਦੀ ਲੜਾਈ ਲੜਦਾ ਆਇਆ ਹੈ ਅਤੇ ਅੱਗੇ ਵੀ ਲੋਕਤੰਤਰ ਅਤੇ ਕਾਨੂੰਨ ’ਤੇ ਭਰੋਸਾ ਬਣਾਈ ਰੱਖੇਗਾ।
Bikram-Singh-Majithia-Get-Bail-From-Supreme-Court-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)