*ਆਪ ਪੰਜਾਬ ਨੇ ਮੋਦੀ-ਟਰੰਪ ਦੇ 'ਗੁਪਤ ਸੌਦੇ' 'ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ*

Feb4,2026 | Jagrati Lahar Bureau | Chandigarh

*ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ*

 *ਜਦੋਂ ਇਹ ਸੌਦਾ ਸਾਡੇ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ?ਧਾਲੀਵਾਲ*

 

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਥਿਤ "ਗੁਪਤ ਵਪਾਰਕ ਸੌਦੇ" ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਦੇਸ਼ ਦੀ ਖੇਤੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਿੱਧੀ ਸਾਜ਼ਿਸ਼ ਹੈ।

 

ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਅਤੇ ਅਪਮਾਨਜਨਕ ਗੱਲ ਹੈ ਕਿ ਜਦੋਂ ਮੁੱਦਾ ਭਾਰਤ ਦੇ ਭਵਿੱਖ ਅਤੇ 80 ਕਰੋੜ ਤੋਂ ਵੱਧ ਲੋਕਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਦੇ ਵੇਰਵੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਸਾਂਝੇ ਨਹੀਂ ਕੀਤੇ ਜਾ ਰਹੇ, ਸਗੋਂ ਟਰੰਪ ਦੇ ਟਵੀਟਾਂ ਰਾਹੀਂ ਸਾਹਮਣੇ ਆ ਰਹੇ ਹਨ

 

ਆਪ ਆਗੂ ਨੇ ਸਵਾਲ ਕਰਦਿਆਂ ਪੁਛਿਆ ਕਿ ਭਾਰਤ ਦੇ ਲੋਕਾਂ ਲਈ ਟਰੰਪ ਕੌਣ ਹੈ? ਉਹ ਮੋਦੀ ਦਾ "ਦੋਸਤ" ਹੋ ਸਕਦਾ ਹੈ, ਪਰ ਜਦੋਂ ਪ੍ਰਧਾਨ ਮੰਤਰੀ ਚੁੱਪ ਹਨ ਤਾਂ ਉਹ ਸੋਸ਼ਲ ਮੀਡੀਆ 'ਤੇ ਭਾਰਤ ਦੀਆਂ ਨੀਤੀਆਂ ਦਾ ਐਲਾਨ ਕਿਉਂ ਕਰ ਰਿਹਾ ਹੈ? ਬੰਦ ਕਮਰਿਆਂ ਦੇ ਪਿੱਛੇ ਕਿਹੜਾ ਸੌਦਾ ਹੋਇਆ ਹੈ ਅਤੇ ਇਸ ਨੂੰ ਦੇਸ਼ ਤੋਂ ਕਿਉਂ ਛੁਪਾਇਆ ਜਾ ਰਿਹਾ ਹੈ?

 

ਧਾਲੀਵਾਲ ਨੇ ਚੇਤਾਵਨੀ ਦਿੱਤੀ ਕਿ ਇਸ ਸੌਦੇ ਤਹਿਤ ਭਾਜਪਾ ਅਮਰੀਕੀ ਖੇਤੀ ਉਤਪਾਦਾਂ ਲਈ ਭਾਰਤ ਦੇ ਦਰਵਾਜ਼ੇ ਜ਼ੀਰੋ ਟੈਕਸ 'ਤੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ, ਜੋ ਸਸਤੇ ਦਰਾਮਦ ਕੀਤੇ ਉਤਪਾਦਾਂ ਨਾਲ ਬਾਜ਼ਾਰ ਭਰ ਕੇ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ। ਉਨ੍ਹਾਂ ਕਿਹਾ ਕਿਹਾ ਕਿ ਇਹ ਵਪਾਰ ਨਹੀਂ ਹੈ। ਇਹ ਆਤਮ-ਸਮਰਪਣ ਹੈ। ਇਹ ਭਾਰਤ ਵਿੱਚ ਖੇਤੀਬਾੜੀ ਸੈਕਟਰ ਨੂੰ ਖਤਮ ਕਰਨ ਦੀ ਭਾਜਪਾ ਦੀ ਯੋਜਨਾ ਹੈ ਤਾਂ ਜੋ ਉਨ੍ਹਾਂ ਦੇ ਪੂੰਜੀਪਤੀ ਦੋਸਤ ਮੁਨਾਫਾ ਕਮਾ ਸਕਣ।

 

ਧਾਲੀਵਾਲ ਨੇ ਯਾਦ ਦਿਵਾਇਆ ਕਿ ਕਿਸਾਨ ਯੂਨੀਅਨਾਂ ਅਤੇ ਕਈ ਮੁੱਖ ਮੰਤਰੀਆਂ ਨੇ ਪਹਿਲਾਂ ਹੀ ਕੇਂਦਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਅਮਰੀਕਾ ਨਾਲ ਕੋਈ ਸਮਝੌਤਾ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਇਸ ਤੋਂ ਬਾਹਰ ਰੱਖਿਆ ਜਾਵੇ ਕਿਉਂਕਿ ਭਾਰਤੀ ਖੇਤੀ ਪਹਿਲਾਂ ਹੀ ਡੂੰਘੇ ਸੰਕਟ ਵਿੱਚ ਹੈ। ਪਰੰਤੂ ਭਾਜਪਾ ਫਿਰ ਤੋਂ ਉਹੀ 'ਕਾਲੇ ਖੇਤੀ ਕਾਨੂੰਨ' ਪਿਛਲੇ ਦਰਵਾਜ਼ੇ ਰਾਹੀਂ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

 

ਧਾਲੀਵਾਲ ਨੇ ਕੈਮੀਕਲ ਯੁਕਤ ਅਮਰੀਕੀ ਉਤਪਾਦਾਂ ਦੇ ਸਿਹਤ ਅਤੇ ਭੋਜਨ ਸੁਰੱਖਿਆ ਦੇ ਖਤਰਿਆਂ ਬਾਰੇ ਵੀ ਚਿੰਤਾ ਜਤਾਈ ਅਤੇ ਚੇਤਾਵਨੀ ਦਿੱਤੀ ਕਿ ਇਹ ਸੌਦਾ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਤੋਂ ਰੋਕਣ ਅਤੇ ਅਮਰੀਕਾ ਤੋਂ ਮਹਿੰਗੇ ਆਯਾਤ ਵੱਲ ਜਾਣ ਲਈ ਮਜਬੂਰ ਕਰ ਸਕਦਾ ਹੈ, ਜਿਸ ਨਾਲ ਭਾਰੀ ਮਹਿੰਗਾਈ ਵਧੇਗੀ। ਉਨ੍ਹਾਂ ਕਿਹਾ ਕਿ ਜਦੋਂ ਤੇਲ ਮਹਿੰਗਾ ਹੋਵੇਗਾ, ਤਾਂ ਹਰ ਚੀਜ਼ ਮਹਿੰਗੀ ਹੋ ਜਾਵੇਗੀ। ਇਹ ਸੌਦਾ ਹਰ ਘਰ 'ਤੇ ਮਾਰ ਕਰੇਗਾ।

 

ਧਾਲੀਵਾਲ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਨੂੰ ਵੀ ਘੇਰਦਿਆਂ ਸਵਾਲ ਕੀਤਾ ਕਿ ਉਹ ਸੂਬੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਨੂੰ ਸਿੱਧੇ ਤੌਰ 'ਤੇ ਖਤਰਾ ਪੈਦਾ ਕਰਨ ਵਾਲੇ ਮੁੱਦੇ 'ਤੇ ਅਪਰਾਧਿਕ ਚੁੱਪ ਕਿਉਂ ਧਾਰੀ ਬੈਠੇ ਹਨ। ‘ਆਪ’ ਬੁਲਾਰੇ ਨੇ ਸਵਾਲ ਕੀਤਾ ਕਿ ਕੀ ਪੰਜਾਬ ਦੇ ਭਾਜਪਾ ਆਗੂਆਂ ਵਿੱਚ ਕਿਸਾਨਾਂ ਨੂੰ ਇਹ ਦੱਸਣ ਦੀ ਹਿੰਮਤ ਹੈ ਕਿ ਜਦੋਂ ਅਮਰੀਕੀ ਕਣਕ, ਮੱਕੀ, ਸੋਇਆਬੀਨ, ਕਪਾਹ, ਡੇਅਰੀ, ਮੱਛੀ, ਮੀਟ ਅਤੇ ਹੋਰ ਉਤਪਾਦ ਜ਼ੀਰੋ ਟੈਕਸ ਦੇ ਕਰੀਬ ਭਾਰਤ ਵਿੱਚ ਦਾਖਲ ਹੋਣਗੇ ਅਤੇ ਸਥਾਨਕ ਬਾਜ਼ਾਰਾਂ ਨੂੰ ਤਬਾਹ ਕਰ ਦੇਣਗੇ, ਤਾਂ ਉਹ ਕਿੱਥੇ ਜਾਣਗੇ।

 

ਉਨ੍ਹਾਂ ਪੁੱਛਿਆ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਜੇਕਰ ਇਹ ਸੌਦਾ ਲਾਗੂ ਹੁੰਦਾ ਹੈ, ਤਾਂ ਸਾਡੀ ਕਣਕ ਦੀ ਪੱਟੀ, ਸਾਡੀ ਕਪਾਹ ਦੀ ਪੱਟੀ, ਸਾਡੇ ਡੇਅਰੀ ਫਾਰਮਰਾਂ ਅਤੇ ਸਾਡੀਆਂ ਆਪਣੀਆਂ ਮੱਛੀ ਮੰਡੀਆਂ ਦਾ ਕੀ ਬਣੇਗਾ? ਪੰਜਾਬ ਭਾਜਪਾ ਦੇ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸਾਡੇ ਕਿਸਾਨ ਕਿੱਥੇ ਜਾਣਗੇ, ਸਾਡੀ ਖੇਤੀ ਕਿੱਥੇ ਜਾਵੇਗੀ ਅਤੇ ਪੰਜਾਬ ਲਈ ਕੀ ਭਵਿੱਖ ਬਚੇਗਾ?

 

ਵਿਧਾਇਕ ਧਾਲੀਵਾਲ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਤੁਰੰਤ ਸਾਰੀਆਂ ਸ਼ਰਤਾਂ ਸਮੇਤ ਪੂਰੇ ਸਮਝੌਤੇ ਦਾ ਲੋਕ ਸਭਾ ਅਤੇ ਭਾਰਤ ਦੇ ਲੋਕਾਂ ਸਾਹਮਣੇ ਖੁਲਾਸਾ ਕਰਨ।

 

ਧਾਲੀਵਾਲ ਨੇ ਐਲਾਨ ਕੀਤਾ ਕਿ ‘ਆਪ’ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ ਅਤੇ ਇਸ "ਕਿਸਾਨ ਵਿਰੋਧੀ, ਪੰਜਾਬ ਵਿਰੋਧੀ, ਭਾਰਤ ਵਿਰੋਧੀ" ਸੌਦੇ ਖ਼ਿਲਾਫ਼ ਸੰਸਦ ਦੇ ਅੰਦਰ ਅਤੇ ਸੜਕਾਂ 'ਤੇ ਉਦੋਂ ਤੱਕ ਲੜੇਗੀ ਜਦੋਂ ਤੱਕ ਇਸ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ। ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਭਾਰਤ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ। ਜੇਕਰ ਇਹ ਸੌਦਾ ਲਾਗੂ ਹੁੰਦਾ ਹੈ, ਤਾਂ ਪੰਜਾਬ ਬਰਬਾਦ ਹੋ ਜਾਵੇਗਾ। 'ਆਪ' ਭਾਜਪਾ ਨੂੰ ਸਿਆਸੀ ਦੋਸਤੀਆਂ ਅਤੇ ਕਾਰਪੋਰੇਟ ਮੁਨਾਫ਼ਿਆਂ ਲਈ ਭਾਰਤ ਦੇ ਕਿਸਾਨਾਂ ਨੂੰ ਵੇਚਣ ਦੀ ਇਜਾਜ਼ਤ ਨਹੀਂ ਦੇਵੇਗੀ।

Powered by Froala Editor

Aap-Punjab-Slams-Bjp-Over-Modi-trump-Secret-Deal



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181420

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us