ਕਰੀਬ 45 ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਮ੍ਰਿਤਸਰ ਲਈ ਕੀਤਾ ਰਵਾਨਾ
ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ
ਪੰਜਾਬ ਸਰਕਾਰ ਵੱਲੋਂ ਦੂਸਰੇ ਪੜਾਅ ਤਹਿਤ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰਧਾਲੂਆਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਅਮ੍ਰਿਤਸਰ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਦਿਆਂ ਕੀਤਾ।
ਵਿਧਾਇਕ ਬੱਗਾ ਨੇ ਕਿਹਾ ਕਿ ਬਜ਼ੁਰਗ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੀ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੀ ਪੜਾਈ ਕਰਕੇ ਅਕਸਰ ਪਰਿਵਾਰਕ ਮੈਂਬਰਾਂ ਵੱਲੋਂ ਯਾਤਰਾ ’ਤੇ ਜਾਣ ਲਈ ਅਸਹਿਮਤੀ ਜਤਾਈ ਜਾਂਦੀ ਹੈ।ਵਿਧਾਇਕ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ ਸੁਖਾਵੀਂ ਬਣਾਉਣ ਲਈ ਸਾਰੇ ਪੁੱਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਜ਼ੁਰਗ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਉਣ ਉਪਰੰਤ ਅੱਜ ਕਰੀਬ 45 ਸ਼ਰਧਾਲੂ ਅਮ੍ਰਿਤਸਰ ਲਈ ਰਵਾਨਾ ਹੋਏ ਜਿਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣੇ ਹਨ।
ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੁਪਰਵਾਈਜਰ ਕੁਲਦੀਪ ਗਰਗ, ਸੰਜੇ ਢੀਂਗਰਾ, ਸੰਜੀਵ ਕੁਮਾਰ, ਮਨਦੀਪ ਸਿੰਘ, ਆਸ਼ਾ ਰਾਣੀ, ਸੁਨੀਤਾ ਰਾਣੀ, ਸੋਨੀਆ ਮਲਹੋਤਰਾ, ਕੈਲਾਸ਼, ਗਾਇਤਰੀ (ਬੀ ਐਲ ਓ), ਨਿਤੀਸ਼ (ਉੱਤਰੀ ਇੰਚਾਰਜ਼), ਸਰਬਜੀਤ, ਕੋਆਰਡੀਨੇਟਰ ਸੁਰਿੰਦਰ ਕੁਮਾਰ ਤੇ ਹੋਰ ਮੌਜੂਦ ਸਨ।
Powered by Froala Editor
Madan-Lal-Bagga-Mla-Aam-Aadmi-Party-Ludhiana-North-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)