ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

Feb10,2026 | Jagrati Lahar Bureau | Chandigarh/amritsar

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ** ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ - ਹਰਭਜਨ ਸਿੰਘ ਈ.ਟੀ.ਓ. "" ਚੰਡੀਗੜ੍ਹ/ਅੰਮ੍ਰਿਤਸਰ, 10 ਫਰਵਰੀ ( ) - ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਇਸ ਉਪਰੰਤ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਬੈਂਕਾ ਵੱਲੋਂ ਗੁਰੂ ਜਸ ਗਾਇਨ ਕੀਤਾ ਗਿਆ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਸਮਾਧ ਉੱਪਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਪਰੰਤ ਧਾਰਮਿਕ ਦੀਵਾਨ ਵਿੱਚ ਨੂੰ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੁੰਦੇ ਹਨ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਇਖਲਾਕੀ ਫ਼ਰਜ਼ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼-ਕੌਮ ਲਈ ਕੁਰਬਾਨ ਕਰ ਦਿੱਤਾ। ਇਸ ਮੌਕੇ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਪਰਿਵਾਰ ਦੇ ਮੈਂਬਰਾਂ ਅਤੇ ਟਰੱਸਟ ਦੇ ਅਹੁਦੇਦਾਰ ਕਰਨਲ ਹਰਿੰਦਰ ਸਿੰਘ ਅਟਾਰੀ, ਮਲਵਿੰਦਰ ਅਟਾਰੀ, ਬੀਰ ਇੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਅਨੰਤਬੀਰ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਰਵੀ ਇੰਦਰ ਸਿੰਘ, ਕਰਨਲ ਗੁਰਬੰਤ ਸਿੰਘ, ਸ੍ਰੀਮਤੀ ਹਰਮਨ ਸਿੰਘ, ਜਸਕਿਰਨ ਕੌਰ, ਰਮਨਦੀਪ ਕੌਰ, ਸਰਪੰਚ ਅਟਾਰੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉੱਘੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਕਿਤਾਬ `ਸਿੱਖ ਰਾਜ ਦੇ ਆਖ਼ਰੀ ਥੰਮ-ਸਰਦਾਰ ਸ਼ਾਮ ਸਿੰਘ ਅਟਾਰੀਵਾਲਾ` ਨੂੰ ਰਿਲੀਜ਼ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਧਰਮਪਤਨੀ ਸ੍ਰੀਮਤੀ ਸੁਰਿੰਦਰ ਕੌਰ, ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਨਿਰਮਲ ਸਿੰਘ ਬੇਦੀ, ਕਰਨਲ ਕੁਲਦੀਪ ਸਿੰਘ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਹਰਿਆਲੀ ਮਿਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ, ਰਛਪਾਲ ਸਿੰਘ, ਸੂਬੇਦਾਰ ਮੇਜਰ ਮਨਜੀਤ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।

Punjab-Government-Held-A-State-level-Function-At-Narayangarh-And-Attari



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181372

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us