28 ਫਰਵਰੀ ਨੂੰ ਬਰਨਾਲਾ ‘ਚ ਪੰਜਾਬ ਕਾਂਗਰਸ ਦੀ ਵਿਸ਼ਾਲ ਰੈਲੀ ਵਿਚ ਸਾਮਿਲ ਹੋਣਗੇ ਰਾਹੁਲ ਗਾਂਧੀ

Feb20,2026 | Jagrati Lahar Bureau | Chandigarh

ਵਪਾਰ ਸਮਝੌਤੇ ਅਤੇ ਮਨਰੇਗਾ ਖਤਮ ਕਰਨ ਦੇ ਵਿਰੋਧ ‘ਚ ਰੈਲੀ: ਵੜਿੰਗ** ਕਿਹਾ: ਪੰਜਾਬ ਦੇ ਤਬਾਹਕੁੰਨ ਸਾਬਤ ਹੋ ਸਕਦਾ ਹੈ ਵਪਾਰ ਸਮਝੌਤਾ ** ਚੰਡੀਗੜ੍ਹ, 20 ਫਰਵਰੀ: ਪੰਜਾਬ ਕਾਂਗਰਸ ਵੱਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਹੋਰ ਆਗੂਆਂ ਦੇ ਨਾਲ-ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੀ ਸ਼ਿਰਕਤ ਕਰਨਗੇ। ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾਰਿੰਗ ਨੇ ਦੱਸਿਆ ਕਿ ਇਹ ਰੈਲੀ ਮਨਰੇਗਾ ਨੂੰ ਖਤਮ ਕਰਨ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸਦਾ ਪੰਜਾਬ ‘ਤੇ ਗੰਭੀਰ ਅਤੇ ਤਬਾਹਕੁੰਨ ਪ੍ਰਭਾਵ ਪਵੇਗਾ। ਇਸ ਬਾਰੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿੱਥੇ ਮਨਰੇਗਾ ਸੰਬੰਧੀ ਨਵਾਂ ਕਾਨੂੰਨ ਗਰੀਬਾਂ ਦੀ ਰੋਜ਼ੀ-ਰੋਟੀ ‘ਤੇ ਵੱਡਾ ਅਸਰ ਪਾਵੇਗਾ। ਉੱਥੇ ਹੀ, ਅਮਰੀਕਾ ਨਾਲ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਅਰਥ ਵਿਵਸਥਾ ਦੀ ਮੁੱਖ ਧੁਰੀ ਹੈ, ਇਸ ਲਈ ਇਹ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਵਪਾਰ ਸਮਝੌਤਾ ਲੰਮੇ ਸਮੇਂ ਲਈ ਕਈ ਚੁਣੌਤੀਆਂ ਪੈਦਾ ਕਰ ਸਕਦਾ ਹੈ। ਇਨ੍ਹਾਂ ਹਾਲਾਤਾਂ ਵਿੱਚ ਜੇਕਰ ਖੇਤੀਬਾੜੀ ਉਤਪਾਦਾਂ ਨੂੰ ‘ਜ਼ੀਰੋ ਫੀਸਦੀ’ ਟੈਰਿਫ਼ ‘ਤੇ ਆਯਾਤ ਕਰਨ ਦੀ ਮਨਜ਼ੂਰੀ ਮਿਲ ਗਈ, ਤਾਂ ਸਥਾਨਕ ਖੇਤੀਬਾੜੀ ਨਸ਼ਟ ਹੋ ਸਕਦੀ ਹੈ। ਇਸ ਨਾਲ ਕਿਸਾਨਾਂ ਕੋਲ ਨਾ ਕੰਮ ਰਹੇਗਾ ਤੇ ਨਾ ਆਮਦਨ, ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੇਰੁਜਗਾਰ ਹੋ ਜਾਣਗੇ। ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਜਿਹੇ ਹਾਲਾਤਾਂ ਦਾ ਫਾਇਦਾ ਸਾਡੀਆਂ ਦੁਸ਼ਮਣ ਤਾਕਤਾਂ ਉਠਾ ਸਕਦੀਆਂ ਹਨ, ਜਿਹੜੀਆਂ ਹਮੇਸ਼ਾ ਤੋਂ ਸੂਬੇ ਅੰਦਰ ਅਸ਼ਾਂਤੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਪਾਕਿਸਤਾਨ ਤੋਂ ਤਸਕਰੀ ਹੋ ਰਹੇ ਨਸ਼ਿਆਂ ਦੇ ਸ਼ਿਕਾਰ ਹੋ ਰਹੇ ਹਨ ਅਤੇ ਸੂਬਾ ਹੋਰ ਖ਼ਤਰੇ ਮੋਲ ਨਹੀਂ ਲੈ ਸਕਦਾ। ਇਸ ਦੌਰਾਨ ਕਾਂਗਰਸ ਤੋਂ ਕਢੇ ਗਏ ਆਗੂ ਨਵਜੋਤ ਕੌਰ ਸਿੱਧੂ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰਦਿਆਂ, ਵੜਿੰਗ ਨੇ ਕਿਹਾ ਕਿ ਇਨ੍ਹਾਂ ਦੀ ਮਾਨਸਿਕ ਅਤੇ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ, ਉਹ ਸਮਝਦੇ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਦੇ ਬਿਆਨਾਂ ‘ਤੇ ਪ੍ਰਤੀਕਿਰਿਆ ਦੇਣ ਦੀ ਲੋੜ ਨਹੀਂ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਸ਼੍ਰੀਮਤੀ ਸਿੱਧੂ ਹੀ ਨਹੀਂ ਹਨ, ਜਿਹੜੇ ਉਹਨਾਂ ਨੂੰ ਨਿਰਾਧਾਰ ਆਰੋਪਾਂ ਅਤੇ ਆਲੋਚਨਾਵਾਂ ਰਾਹੀਂ ਨਿਸ਼ਾਨਾ ਬਣਾ ਰਹੇ ਹਨ। ਬਲਕਿ ਮੁੱਖ ਮੰਤਰੀ ਭਗਵੰਤ ਮਾਨ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਅਤੇ ਸੂਬਾ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਅਜਿਹੇ ਹੀ ਆਰੋਪ ਲਗਾ ਰਹੇ ਹਨ, ਕਿਉਂਕਿ ਇਹ ਸਾਰੇ ਆਗੂ ਆਪਣੀ ਹੋਂਦ ਲਈ ਕਾਂਗਰਸ ਨੂੰ ਇਕੱਲਾ ਅਤੇ ਸਾਂਝਾ ਖ਼ਤਰਾ ਸਮਝ ਰਹੇ ਹਨ।

Rahul-Gandhi-To-Attend-Punjab-Congress-Rally-On-Feb-28-In-Barnala



TOP HEADLINES


*98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈ
*ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,
ਨਗਰ ਕੌਂਸਲ ਜਗਰਾਉਂ ‘ਚ ਅਨੋਖਾ ਮੰਜਰ: ਕਾਰਜਕਾਰੀ ਪ੍ਰਧਾਨ ਵੱਲੋਂ
*ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀ
*ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ
*ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹ
*ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚ
15 ਲੱਖ ਦੀ ਸਾਈਬਰ ਠੱਗੀ ਮਾਮਲੇ ’ਚ ਖੰਨਾ ਪੁਲਿਸ ਨੂੰ ਵੱਡੀ ਕਾਮਯ
*ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂ
*ਯੁੱਧ ਨਸ਼ਿਆਂ ਵਿਰੁੱਧ: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ
ਚੰਡੀਗੜ੍ਹ ਚਰਨਪ੍ਰੀਤ ਕਤਲ ਮਾਮਲੇ ਵਿੱਚ ਸ਼ੂਟਰਾਂ ਦਾ ਐਨਕਾਊਂਟਰ,
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ- ਵੱਖ ਥਾਵਾਂ ਤੇ ਕਾਰਡਨ
ਗੁਰੂਦੁਆਰਾ ਮੰਜ਼ੀ ਸਾਹਿਬ ਪਾਤਸ਼ਾਹੀ ਨੌਵੀਂ, ਗੁੱਜਰਵਾਲ ਵਿਖੇ ਲ
-ਅਪਰੇਸ਼ਨ ਯੁੱਧ ਨਸ਼ਿਆਂ ਵਿਰੁੱਧ ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ
*ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮ
*ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱ
ਵੜਿੰਗ ਨੇ ਕਿਸਾਨਾਂ ਲਈ ਵਾਅਦੇ ਮੁਤਾਬਕ ਐੱਮਐੱਸਪੀ ਦੀ ਕਾਨੂੰਨੀ ਗ
ਲੁਧਿਆਣਾ (ਪੱਛਮੀ) ਵਿੱਚ ਨਾਗਰਿਕ ਸੁਵਿਧਾਵਾਂ ਦੀ ਅਣਦੇਖੀ ਬੇਨਕਾਬ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਿਊਸ਼ਨਜ਼ ਵਿੱਚ ਦਿਸ਼ਾ – ਐਨ ਇ
*ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ:

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49509621

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us