*4 ਸਾਲਾਂ ਵਿੱਚ 1.34 ਲੱਖ ਕਰੋੜ ਦਾ ਹੋਇਆ ਨਿਵੇਸ਼, ਸਾਲਾਨਾ 40,000 ਕਰੋੜ ਦੇ ਵਿਦੇਸ਼ੀ ਨਿਵੇਸ਼ ਨਾਲ ਪੰਜਾਬ ਬਣਿਆ ਵੱਡਾ ਇੰਡਸਟਰੀਅਲ ਹੱਬ: ਬਲਤੇਜ ਪੰਨੂ* *ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ 1 ਲੱਖ 17 ਹਜ਼ਾਰ ਕਰੋੜ ਅਤੇ ਅਕਾਲੀ-ਭਾਜਪਾ ਸਰਕਾਰ ਵਿੱਚ ਮਹਿਜ਼ 32,999 ਕਰੋੜ ਰੁਪਏ ਦਾ ਨਿਵੇਸ਼ ਹੋਇਆ: ਪੰਨੂ* *ਪਿਛਲੀਆਂ ਸਰਕਾਰਾਂ ਦੀਆਂ ਵਿਕਾਸ-ਵਿਰੋਧੀ ਨੀਤੀਆਂ ਕਾਰਨ ਪੰਜਾਬ ਪਛੜ ਗਿਆ, ਮਾਨ ਸਰਕਾਰ ਵਿੱਚ ਵਿਦੇਸ਼ੀ ਨਿਵੇਸ਼ ਦੀ ਰਫ਼ਤਾਰ ਹੋਈ 6 ਗੁਣਾ ਤੇਜ਼: ਪੰਨੂ* *ਮਾਨ ਸਰਕਾਰ ਪੰਜਾਬ ਨੂੰ ਮੁੜ ਆਰਥਿਕ ਪੱਖੋਂ ਮਜ਼ਬੂਤ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ: ਪੰਨੂ* ਚੰਡੀਗੜ੍ਹ 21 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਬਿਹਤਰੀਨ ਵਪਾਰਕ ਨੀਤੀਆਂ ਸਦਕਾ ਪੰਜਾਬ ਨੇ ਨਿਵੇਸ਼ ਦੇ ਮਾਮਲੇ ਵਿੱਚ ਵੱਡੀ ਛਲਾਂਗ ਲਗਾਈ ਹੈ। ਇਹ ਪੰਜਾਬ ਅਤੇ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸੂਬੇ ਵਿੱਚ 'ਫੌਰਨ ਡਾਇਰੈਕਟ ਇਨਵੈਸਟਮੈਂਟ' (ਐਫਡੀਆਈ) ਵਿੱਚ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ। ਪੰਨੂ ਨੇ ਕਿਹਾ ਕਿ ਇਹ ਸੁਰੱਖਿਅਤ ਉਦਯੋਗਿਕ ਮਾਹੌਲ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਨੈਸ਼ਨਲ ਰੈਂਕਿੰਗ ਵਿੱਚ 14ਵੇਂ ਸਥਾਨ ਤੋਂ 11ਵੇਂ ਸਥਾਨ 'ਤੇ ਆ ਕੇ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੁਨੀਆ ਦੀਆਂ ਨਾਮੀ ਮਲਟੀਨੈਸ਼ਨਲ ਕੰਪਨੀਆਂ ਹੁਣ ਪੰਜਾਬ ਨੂੰ ਆਪਣੀ ਪਹਿਲੀ ਪਸੰਦ ਬਣਾ ਰਹੀਆਂ ਹਨ। ਨਿਵੇਸ਼ ਦੇ ਤੁਲਨਾਤਮਕ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ (ਫਰਵਰੀ 2026) ਦੇ ਸਮੇਂ ਦੌਰਾਨ ਪੰਜਾਬ ਨੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਸਾਲਾਨਾ ਔਸਤਨ 40,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮਾਨ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਵਿੱਚ ਕੁੱਲ 1 ਲੱਖ 34 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਹ ਅੰਕੜੇ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਪੰਜਾਬ ਦੀ ਆਰਥਿਕ ਸਥਿਤੀ ਅਤੇ ਉਦਯੋਗਿਕ ਢਾਂਚਾ ਹੁਣ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਿਤੇ ਵੱਧ ਪਾਰਦਰਸ਼ੀ ਅਤੇ ਮਜ਼ਬੂਤ ਹੋਇਆ ਹੈ। ਪਿਛਲੀਆਂ ਸਰਕਾਰਾਂ ਦੀ ਨਾਕਾਮੀ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਅਤੇ ਚੰਨੀ ਸਰਕਾਰ ਦੇ ਸਮੇਂ ਸਾਲਾਨਾ ਨਿਵੇਸ਼ ਕੇਵਲ 23 ਹਜ਼ਾਰ ਕਰੋੜ ਰੁਪਏ ਤੱਕ ਸੀਮਤ ਸੀ ਅਤੇ ਉਨ੍ਹਾਂ ਦੇ ਪੂਰੇ 5 ਸਾਲਾਂ ਦੇ ਕਾਰਜਕਾਲ ਵਿੱਚ ਕੁੱਲ 1 ਲੱਖ 17 ਹਜ਼ਾਰ ਕਰੋੜ ਰੁਪਏ ਦਾ ਹੀ ਨਿਵੇਸ਼ ਹੋ ਸਕਿਆ ਸੀ। ਉੱਥੇ ਹੀ, ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹਾਲਾਤ ਹੋਰ ਵੀ ਮਾੜੇ ਸਨ, ਜਿੱਥੇ ਸਾਲਾਨਾ ਨਿਵੇਸ਼ ਮਹਿਜ਼ 6,600 ਕਰੋੜ ਰੁਪਏ ਸੀ ਅਤੇ 5 ਸਾਲਾਂ ਵਿੱਚ ਕੁੱਲ 32,999 ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ। ਸਪੱਸ਼ਟ ਹੈ ਕਿ ਪਿਛਲੀਆਂ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ, ਜਿਸ ਕਾਰਨ ਪੰਜਾਬ ਪਛੜਦਾ ਗਿਆ। ਸਟੇਟ ਮੀਡੀਆ ਇੰਚਾਰਜ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਮਾਰਚ ਮਹੀਨੇ ਵਿੱਚ 'ਇਨਵੈਸਟ ਪੰਜਾਬ' ਸੰਮੇਲਨ ਹੋਣ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਦੀਆਂ ਸੈਂਕੜੇ ਵੱਡੀਆਂ ਕੰਪਨੀਆਂ ਸ਼ਿਰਕਤ ਕਰਨਗੀਆਂ। ਇਸ ਆਯੋਜਨ ਰਾਹੀਂ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਵਾਂ ਨਿਵੇਸ਼ ਆਵੇਗਾ, ਜਿਸ ਨਾਲ ਨਾ ਸਿਰਫ਼ ਸਰਕਾਰੀ ਮਾਲੀਆ ਵਧੇਗਾ ਬਲਕਿ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਲੱਖਾਂ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਕਲਪ ਅਨੁਸਾਰ ਪੰਜਾਬ ਨੂੰ ਫਿਰ ਤੋਂ ਆਰਥਿਕ ਪੱਖੋਂ ਸੰਪੰਨ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਸਰਕਾਰ ਪੂਰੀ ਸ਼ਿੱਦਤ ਨਾਲ ਜੁਟੀ ਹੋਈ ਹੈ।
Punjab-Witnesses-Record-1-34-Lakh-Crore-Investment
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)