*ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ*

Feb25,2026 | Jagrati Lahar Bureau | Chandigarh


*ਬਲਤੇਜ ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ: ਉਹ ਦੱਸਣ, 2007 ਤੋਂ 17 ਤੱਕ ਚਿੱਟਾ ਸਮਗਲਰਾਂ ਨੂੰ ਸਰਕਾਰੀ ਗੱਡੀਆਂ ਅਤੇ ਪੁਲਿਸ ਸਰਪ੍ਰਸਤੀ ਕਿਸ ਨੇ ਦਿੱਤੀ?*

*ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? ਪੰਜਾਬ ਵਿੱਚ ਚਿੱਟਾ ਕਿਵੇਂ ਆਇਆ, ਸਕੂਟਰ ਠੀਕ ਕਰਨ ਵਾਲੇ ਅਰਬਪਤੀ ਕਿਵੇਂ ਬਣੇ?:ਬਲਤੇਜ ਪੰਨੂ*

*ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਅਤੇ ਬੇਅਦਬੀ ਦੇ ਗੁਨਾਹਗਾਰ ਕਿਸ ਮੂੰਹ ਨਾਲ ਕਾਨੂੰਨ ਵਿਵਸਥਾ ਦੀ ਗੱਲ ਕਰਦੇ ਹਨ: ਬਲਤੇਜ ਪੰਨੂ*

*ਮਾਨ ਸਰਕਾਰ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ, ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਦੁਬਾਰਾ ਨਸ਼ੇ ਦਾ ਸਾਮਰਾਜ ਖੜ੍ਹਾ ਕਰ ਸਕਣ: ਬਲਤੇਜ ਪੰਨੂ*

*ਚੰਡੀਗੜ੍ਹ , 25 ਫਰਵਰੀ 2026*

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ।

ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ।

ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅੰਮ੍ਰਿਤਸਰ ਵਿੱਚ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਜਦੋਂ ਇੱਕ ਏ.ਐਸ.ਆਈ ਦਾ ਕਤਲ ਕੀਤਾ ਗਿਆ, ਤਾਂ ਅਕਾਲੀ ਦਲ ਨਾਲ ਸਬੰਧਤ ਲੋਕਾਂ ਨੇ ਸ਼ਰੇਆਮ ਭੰਗੜਾ ਪਾਇਆ ਸੀ। ਪੰਨੂ ਨੇ ਸਵਾਲ ਕੀਤਾ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ ਕਿਸ ਦੇ ਸਮੇਂ ਹੋਇਆ? ਫਰੀਦਕੋਟ ਵਿੱਚ ਸ਼ਰੇਆਮ ਨਾਬਾਲਗ ਲੜਕੀ ਨੂੰ ਅਗਵਾ ਕਿਸ ਨੇ ਕੀਤਾ? ਇਹ ਸਭ ਅਕਾਲੀ ਦਲ ਦੇ ਗੁੰਡਾਰਾਜ ਦੀਆਂ ਨਿਸ਼ਾਨੀਆਂ ਹਨ। ਜਿਹੜੇ ਅਪਰਾਧੀ ਉਸ ਸਮੇਂ ਮਹਿੰਗੀਆਂ ਗੱਡੀਆਂ 'ਤੇ ਹੂਟਰ ਅਤੇ ਸਪੀਕਰ ਲਗਾ ਕੇ ਬੇਖੌਫ਼ ਘੁੰਮਦੇ ਸਨ, ਉਹੀ ਅੱਗੇ ਚੱਲ ਕੇ ਗੈਂਗਸਟਰ ਬਣੇ।

ਪੰਨੂ ਨੇ ਕਿਹਾ ਕਿ 2007 ਤੋਂ 2012 ਦੇ ਵਿਚਕਾਰ ਪੰਜਾਬ ਵਿੱਚ ਨਸ਼ਿਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਅਤੇ 2012 ਵਿੱਚ ਸਰਕਾਰ ਰਿਪੀਟ ਹੋਣ ਤੋਂ ਬਾਅਦ ਚਿੱਟਾ ਆਪਣੇ ਸਿਖਰ 'ਤੇ ਪਹੁੰਚ ਗਿਆ। ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦਾ ਪਾਪ ਸੁਖਬੀਰ ਬਾਦਲ ਦੇ ਸਿਰ ਹੈ। ਜਦੋਂ ਪੁਲਿਸ ਚਿੱਟਾ ਤਸਕਰਾਂ ਨੂੰ ਫੜਦੀ ਸੀ, ਤਾਂ ਅੱਧੇ ਘੰਟੇ ਦੇ ਅੰਦਰ ਹੀ ਅਕਾਲੀ ਆਗੂਆਂ ਨਾਲ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆ ਜਾਂਦੀਆਂ ਸਨ ਅਤੇ ਉਨ੍ਹਾਂ ਨੂੰ ਛੁਡਾਉਣ ਲਈ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਪਹੁੰਚ ਜਾਂਦੀਆਂ ਸਨ। ਅੱਜ ਉਹੀ ਸੁਖਬੀਰ ਬਾਦਲ ਪਹਿਲੀ ਮੀਟਿੰਗ ਵਿੱਚ ਕਾਰਵਾਈ ਦੀ ਗੱਲ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਹਾਸੋਹੀਣਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ। ਅਸੀਂ ਪਿੰਡ ਪੱਧਰ ਤੱਕ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਅੱਜ ਜਦੋਂ ਮਾਨ ਸਰਕਾਰ ਇਨ੍ਹਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰ ਰਹੀ ਹੈ, ਤਾਂ ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਦੁਬਾਰਾ ਉਹੀ ਪੁਰਾਣਾ ਨਸ਼ੇ ਦਾ ਸਾਮਰਾਜ ਖੜ੍ਹਾ ਕਰ ਸਕਣ।

ਸੁਖਬੀਰ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਨਹੀਂ ਭੁੱਲ ਸਕਦੇ ਕਿ ਤੁਹਾਡੇ ਰਾਜ ਵਿੱਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਜਦੋਂ ਲੋਕ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਤਾਂ ਉਨ੍ਹਾਂ 'ਤੇ ਗੋਲੀਆਂ ਕਿਸ ਨੇ ਚਲਵਾਈਆਂ? ਕੋਟਕਪੂਰਾ ਗੋਲੀਕਾਂਡ ਵਿੱਚ ਅੱਜ ਸੁਖਬੀਰ ਬਾਦਲ ਖ਼ੁਦ ਜ਼ਮਾਨਤ 'ਤੇ ਬਾਹਰ ਹਨ। ਇੰਨਾ ਹੀ ਨਹੀਂ, ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਖ਼ੁਦ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਅਕਾਲੀ ਪਰਿਵਾਰ 'ਤੇ ਸਵਾਲ ਉਠਾ ਰਹੇ ਹਨ, ਪਰ ਸੁਖਬੀਰ ਬਾਦਲ ਨੇ ਇਸ 'ਤੇ ਗਹਿਰੀ ਚੁੱਪ ਧਾਰੀ ਹੋਈ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? 2007 ਤੋਂ 17 ਦੇ ਵਿਚਕਾਰ ਚਿੱਟਾ ਕਿਵੇਂ ਆਇਆ ਅਤੇ ਸਕੂਟਰ ਠੀਕ ਕਰਨ ਵਾਲੇ ਲੋਕ ਅਰਬਾਂ ਦੇ ਮਾਲਕ ਕਿਵੇਂ ਬਣ ਗਏ? ਪੰਜਾਬ ਦੇ ਲੋਕਾਂ ਦੀ ਯਾਦਦਾਸ਼ਤ ਇੰਨੀ ਕਮਜ਼ੋਰ ਨਹੀਂ ਹੈ ਕਿ ਉਹ ਆਪਣਿਆਂ ਦੇ ਖ਼ੂਨ ਅਤੇ ਬਰਬਾਦ ਹੋਏ ਨੌਜਵਾਨਾਂ ਨੂੰ ਭੁੱਲ ਜਾਣ। ਪਨੂੰ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮੁਗੇਰੀ ਲਾਲ ਦੇ ਹਸੀਨ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਹੁਣ ਤੁਹਾਡੀ ਅਸਲੀਅਤ ਪਛਾਣ ਚੁੱਕਾ ਹੈ।

Seeds-Of-Chitta-Gangsterism-Were-Sown-During-Akali-Rule-From-2007-To-2017-Baltej-Pannu



TOP HEADLINES


*ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ
*ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100
*ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ,
*ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬ
*ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵ
*ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰ
*ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ
*ਕੀ ਅਸ਼ਵਨੀ ਸ਼ਰਮਾ ਨੂੰ ਲੱਗਦਾ ਹੈ ਕਿ ਪੰਜਾਬੀ ਅਕਾਲੀ-ਭਾਜਪਾ ਦੇ
*ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮ
*ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨ
ਮੋਗਾ ਚ ਭਾਜਪਾ ਦਾ ਬਦਲਾਅ ਰੈਲੀ 14 ਮਾਰਚ ਨੂੰ, ਅਮਿਤ ਸ਼ਾਹ ਕਰਨਗੇ
*ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪ
*ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ
*ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾ
*ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ
*ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ
*ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਰੰਗ ਲਿਆ ਰਹੀ ਹ
*ਗਾਂਧੀ ਲਾਟਰੀ ਦੇ ਨਾਮ ’ਤੇ ਸਾਈਬਰ ਧੋਖਾਧੜੀ ਕਰਨ ਵਾਲਾ ਦੋਸ਼ੀ ਕ
*50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49314215

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us