*ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ ਕੀਤੀ ਟਿੱਪਣੀ ਦੀ 'ਆਪ' ਵਿਧਾਇਕ ਗੁਰਦੀਪ ਰੰਧਾਵਾ ਨੇ ਕੀਤੀ ਨਿਖੇਧੀ*

Feb26,2026 | Jagrati Lahar Bureau | Chandigarh


 
*ਕਿਹਾ- ਜਾਂਬਾਜ਼ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ 'ਤੇ ਰੰਧਾਵਾ ਦਾ ਰਾਜਨੀਤੀ ਕਰਨਾ ਬੇਹੱਦ ਸ਼ਰਮਨਾਕ*
 
*ਪੰਜਾਬ ਪੁਲਿਸ ਨੇ ਮਹਿਜ਼ 72 ਘੰਟਿਆਂ ਵਿੱਚ ਕੇਸ ਸੁਲਝਾਇਆ, ਇੱਕ ਮੁਲਜ਼ਮ ਐਨਕਾਊਂਟਰ ਵਿੱਚ ਢੇਰ, ਦੂਜਾ ਸਲਾਖਾਂ ਪਿੱਛੇ: ਰੰਧਾਵਾ*
 
ਚੰਡੀਗੜ੍ਹ, 26 ਫਰਵਰੀ**
 
ਆਮ ਆਦਮੀ ਪਾਰਟੀ (ਆਪ) ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸੀ ਆਗੂ ਅਤੇ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਗਈ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਪਿਛਲੇ ਦਿਨੀਂ ਸ਼ਹੀਦ ਹੋਏ ਸਾਡੇ ਦੋ ਜਾਂਬਾਜ਼ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ 'ਤੇ ਰਾਜਨੀਤੀ ਕਰਨਾ ਬੇਹੱਦ ਸ਼ਰਮਨਾਕ ਹੈ।
 
ਸੁਖਜਿੰਦਰ ਰੰਧਾਵਾ ਨੇ ਉੱਥੋਂ ਦੇ ਐਸਐਸਪੀ ਨੂੰ ਜੋ ਅਪਸ਼ਬਦ ਕਹੇ ਹਨ, ਉਹ ਉਨ੍ਹਾਂ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦੇ ਹਨ। ਵਿਧਾਇਕ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਉਸੇ ਐਸਐਸਪੀ ਅਤੇ ਪੰਜਾਬ ਪੁਲਿਸ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਮਹਿਜ਼ 72 ਘੰਟਿਆਂ ਦੇ ਅੰਦਰ-ਅੰਦਰ ਇੱਕ ਮੁਲਜ਼ਮ ਨੂੰ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਅਤੇ ਦੂਜਾ ਸਲਾਖਾਂ ਦੇ ਪਿੱਛੇ ਹੈ।
 
ਵਿਧਾਇਕ ਰੰਧਾਵਾ ਨੇ ਸੁਖਜਿੰਦਰ ਰੰਧਾਵਾ 'ਤੇ ਸਿੱਧਾ ਹਮਲਾ ਕਰਦਿਆਂ ਸਵਾਲ ਕੀਤਾ ਕਿ ਉਹ ਜਨਤਾ ਨੂੰ ਦੱਸਣ ਕਿ ਉਸ ਸਮੇਂ ਦੇ ਖ਼ੂੰਖਾਰ ਅੱਤਵਾਦੀ 'ਨੱਟੀ' ਨਾਲ ਉਨ੍ਹਾਂ ਦੇ ਪਰਿਵਾਰ ਦੇ ਕੀ ਸਬੰਧ ਸਨ? ਉਨ੍ਹਾਂ ਪੁੱਛਿਆ ਕਿ ਜੋ ਅੱਤਵਾਦੀ ਸੁਖਜਿੰਦਰ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੂੰ ਆਪਣਾ 'ਪਿਤਾ' ਕਹਿ ਕੇ ਬੁਲਾਉਂਦਾ ਸੀ ਅਤੇ ਜਿਸ ਨੂੰ ਰੰਧਾਵਾ ਆਪਣਾ ਭਰਾ ਮੰਨਦੇ ਸਨ, ਉਸ ਨਾਲ ਉਨ੍ਹਾਂ ਦੇ ਪਰਿਵਾਰ ਦੀ ਕੀ ਸਾਂਝ ਸੀ? ਇੰਨਾ ਹੀ ਨਹੀਂ, ਉੱਤਰ ਪ੍ਰਦੇਸ਼ ਦੇ ਬਦਨਾਮ ਅੰਸਾਰੀ ਪਰਿਵਾਰ ਅਤੇ ਹੋਰ ਗੈਂਗਸਟਰਾਂ ਨਾਲ ਆਪਣੇ ਸਬੰਧਾਂ 'ਤੇ ਸੁਖਜਿੰਦਰ ਰੰਧਾਵਾ ਚੁੱਪ ਕਿਉਂ ਧਾਰ ਲੈਂਦੇ ਹਨ? ਜਿਨ੍ਹਾਂ ਦੀਆਂ ਆਪਣੀਆਂ ਤਾਰਾਂ ਅਪਰਾਧੀਆਂ ਨਾਲ ਜੁੜੀਆਂ ਹੋਣ, ਉਨ੍ਹਾਂ ਨੂੰ ਵਰਦੀਧਾਰੀ ਇਮਾਨਦਾਰ ਪੁਲਿਸ ਮੁਲਾਜ਼ਮਾਂ 'ਤੇ ਇਲਜ਼ਾਮ ਲਗਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
 
ਸੁਖਜਿੰਦਰ ਰੰਧਾਵਾ ਦੀ 'ਇਮਾਨਦਾਰੀ' 'ਤੇ ਸਵਾਲ ਚੁੱਕਦਿਆਂ 'ਆਪ' ਆਗੂ ਨੇ ਕਿਹਾ ਕਿ ਜਦੋਂ ਇੱਕ 17 ਸਾਲਾਂ ਦੇ ਮਾਸੂਮ ਬੱਚੇ ਅਤੇ ਉਸ ਦੇ ਪਿਤਾ ਦਾ ਕਤਲ ਹੋਇਆ ਸੀ, ਉਦੋਂ ਰੰਧਾਵਾ ਦੇ ਮੂੰਹੋਂ ਸਖ਼ਤ ਸਜ਼ਾ ਦੀ ਗੱਲ ਕਿਉਂ ਨਹੀਂ ਨਿਕਲੀ? ਕਲਾਨੌਰ ਵਿੱਚ ਹੋਏ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਰੰਧਾਵਾ ਦੇ ਮੰਤਰੀ ਰਹਿੰਦਿਆਂ 2018 ਤੋਂ 2021 ਦਰਮਿਆਨ ਉੱਥੇ 8 ਕਰੋੜ ਰੁਪਏ ਦਾ ਵੱਡਾ ਘੁਟਾਲਾ ਹੋਇਆ ਹੈ।
 
ਵਿਧਾਇਕ ਨੇ ਦੱਸਿਆ ਕਿ ਇਸ ਭ੍ਰਿਸ਼ਟਾਚਾਰ ਦਾ ਸਬੂਤ 22 ਤਾਰੀਖ ਨੂੰ ਦਰਜ ਹੋਇਆ ਉਹ ਪਰਚਾ ਹੈ, ਜਿਸ ਵਿੱਚ ਵਿਜੀਲੈਂਸ ਅਫ਼ਸਰ ਨੇ 2 ਬੀਡੀਪੀਓ ਅਤੇ ਡੀਟੀਪੀਓ ਸਮੇਤ 8 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਇਸ ਗੱਲ ਦਾ ਜਿਉਂਦਾ-ਜਾਗਦਾ ਸਬੂਤ ਹੈ ਕਿ ਕਾਂਗਰਸ ਰਾਜ ਵਿੱਚ 'ਇਮਾਨਦਾਰੀ' ਦੇ ਚੋਲੇ ਪਿੱਛੇ ਲੁੱਟ ਦਾ ਖੇਡ ਚੱਲ ਰਿਹਾ ਸੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਸੁਖਜਿੰਦਰ ਰੰਧਾਵਾ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰਨ, ਕਿਉਂਕਿ ਉਨ੍ਹਾਂ ਦੀ ਅਸਲੀਅਤ ਹੁਣ ਸਭ ਦੇ ਸਾਹਮਣੇ ਆ ਚੁੱਕੀ ਹੈ।

Aap-Mla-Gurdeep-Singh-Randhawa-Condemns-Congress-Leader-Sukhjinder-Randhawa



TOP HEADLINES


*ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ
*ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100
*ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ,
*ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬ
*ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵ
*ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰ
*ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ
*ਕੀ ਅਸ਼ਵਨੀ ਸ਼ਰਮਾ ਨੂੰ ਲੱਗਦਾ ਹੈ ਕਿ ਪੰਜਾਬੀ ਅਕਾਲੀ-ਭਾਜਪਾ ਦੇ
*ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮ
*ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨ
ਮੋਗਾ ਚ ਭਾਜਪਾ ਦਾ ਬਦਲਾਅ ਰੈਲੀ 14 ਮਾਰਚ ਨੂੰ, ਅਮਿਤ ਸ਼ਾਹ ਕਰਨਗੇ
*ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪ
*ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ
*ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾ
*ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ
*ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ
*ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਰੰਗ ਲਿਆ ਰਹੀ ਹ
*ਗਾਂਧੀ ਲਾਟਰੀ ਦੇ ਨਾਮ ’ਤੇ ਸਾਈਬਰ ਧੋਖਾਧੜੀ ਕਰਨ ਵਾਲਾ ਦੋਸ਼ੀ ਕ
*50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49314221

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us