ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Mar1,2026 | Jagrati Lahar Bureau | Chandigarh



ਜਿਸ ਪਾਸੇ ਪੰਜਾਬ ਅੱਗੇ ਵਧਦਾ ਕਰਦਾ ਹੈ, ਦੇਸ਼ ਵੀ ਉਸ ਦਾ ਸਾਥ ਦਿੰਦਾ ਹੈ; ਸਾਲ 2027 ਦੇਸ਼ ਭਰ ਵਿੱਚ ਬਦਲਾਅ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗਾ: ਭਗਵੰਤ ਸਿੰਘ ਮਾਨ

ਪੰਜਾਬ ਕਦੇ ਵੀ ਤਾਨਾਸ਼ਾਹੀ ਅੱਗੇ ਨਹੀਂ ਝੁਕਿਆ; ਅਸੀਂ ਬੇਇਨਸਾਫ਼ੀ ਦਾ ਜਵਾਬ ਵੱਡੇ ਲੋਕ ਫਤਵੇ ਨਾਲ ਦੇਵਾਂਗੇ: ਭਗਵੰਤ ਸਿੰਘ ਮਾਨ

ਕੇਂਦਰ ਨੇ ਜਾਣਬੁੱਝ ਕੇ ਜੀ.ਐਸ.ਟੀ. ਦਾ ਬਕਾਇਆ ਰੋਕਿਆ, 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਐਲਾਨ ਕੇ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ; ਪੰਜਾਬ 2027 ਵਿੱਚ 100 ਸੀਟਾਂ ਨਾਲ ਮਿਸਾਲ ਕਾਇਮ ਕਰੇਗਾ: ਭਗਵੰਤ ਸਿੰਘ ਮਾਨ

ਤਾਨਾਸ਼ਾਹੀ ਰਾਜਨੀਤੀ ਪੰਜਾਬ ਨੂੰ ਦਬਾ ਨਹੀਂ ਸਕਦੀ; ਇੱਥੋਂ ਹੀ ਕੌਮੀ ਜਿੱਤ ਦਾ ਮਾਰਚ ਸ਼ੁਰੂ ਹੁੰਦੈ: ਭਗਵੰਤ ਸਿੰਘ ਮਾਨ

ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ; ਆਮ ਆਦਮੀ ਪਾਰਟੀ ਵੱਡੀ ਕੌਮੀ ਤਾਕਤ ਵਜੋਂ ਉਭਰੀ ਕੇ ਸਾਹਣਣੇ ਆਈ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ, 1 ਮਾਰਚ 2026:
ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ।  
ਜੀ.ਐਸ.ਟੀ. ਦਾ ਬਕਾਇਆ ਰੋਕਣ ਅਤੇ ਪੰਜਾਬ ਲਈ ਐਲਾਨੀ ਗਈ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਜਾਰੀ ਨਾ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਬੇਇਨਸਾਫ਼ੀ ਦਾ ਜਵਾਬ ਲੋਕ ਆਪਣੇ ਫਤਵੇ ਨਾਲ ਦੇਣਗੇ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਵਾਲੀ ਰਾਜਨੀਤੀ ਪੰਜਾਬ ਨੂੰ ਦਬਾ ਨਹੀਂ ਸਕਦੀ ਅਤੇ ਕਿਹਾ ਕਿ ਦੇਸ਼ ਭਰ ਵਿੱਚ ਜਿੱਤ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ, ਸਗੋਂ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਇੱਕ ਵੱਡੀ ਲੋਕ ਲਹਿਰ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਆਗੂਆਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਅਦਾਲਤੀ ਫੈਸਲੇ ਤੋਂ ਬਾਅਦ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ 'ਤੇ 'ਆਪ' ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਕਿਹਾ ਕਿ ਕੱਲ੍ਹ ਦਾ ਦਿਨ ਭਾਰਤੀ ਰਾਜਨੀਤੀ ਵਿੱਚ ਇੱਕ ਇਤਿਹਾਸਕ ਪਲ ਵਜੋਂ ਯਾਦ ਰੱਖਿਆ ਜਾਵੇਗਾ, ਇੱਕ ਅਜਿਹਾ ਦਿਨ ਜਦੋਂ ਸੱਚਾਈ ਦੀ ਜਿੱਤ ਹੋਈ। ਮੈਂ ਪੂਰੀ 'ਆਪ' ਟੀਮ, ਗੁਪਤ ਰੂਪ ਵਿੱਚ ਸਮਰਥਨ ਦੇਣ ਵਾਲਿਆਂ ਅਤੇ ਮੋਹਰਲੀ ਕਤਾਰ ‘ਚ ਰਹਿ ਕੇ ਕੰਮ ਕਰਨ ਵਾਲੇ ਹਰ ਇੱਕ ਸਾਥੀ ਨੂੰ ਅਦਾਲਤ ਤੋਂ ਮਿਲੀ ਇਸ ਵੱਡੀ ਜਿੱਤ 'ਤੇ ਵਧਾਈ ਦਿੰਦਾ ਹਾਂ।
ਪੰਜਾਬ ਦੇ ਮੁੱਖ ਮੰਤਰੀ ਨੇ ਪਾਰਟੀ ਦੇ ਹੁਣ ਤੱਕ ਦੇ ਸਫ਼ਰ ਬਾਰੇ ਗੱਲ ਕਰਦਿਆਂ ਕਿਹਾ ਕਿ ਜਦੋਂ ਵੀ 'ਆਪ' 'ਤੇ ਕੋਈ ਸੰਕਟ ਆਉਂਦਾ ਹੈ ਤਾਂ ਪਾਰਟੀ ਦੋ ਜਾਂ ਚਾਰ ਗੁਣਾ ਹੋਰ ਮਜ਼ਬੂਤ ਹੋ ਕੇ ਉੱਭਰਦੀ ਹੈ। ਮੈਨੂੰ ਨਹੀਂ ਪਤਾ ਕਿਉਂ, ਪਰ ਕਿਸਮਤ ਜਾਂ ਪਰਮਾਤਮਾ ਸਾਨੂੰ ਹਮੇਸ਼ਾ ਉਸੇ ਮੰਚ (ਜੰਤਰ-ਮੰਤਰ) 'ਤੇ ਲਿਆ ਖੜ੍ਹਾ ਕਰਦਾ ਹੈ, ਜਿੱਥੋਂ ਸਾਡੀ 'ਆਪ' ਪਾਰਟੀ ਜਨਮੀ ਸੀ । ਅੱਜ ਦਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਸੀ, ਪਰ ਸਾਨੂੰ ਨਹੀਂ ਪਤਾ ਸੀ ਕਿ ਜੱਜ ਵੱਲੋਂ ਅਜਿਹਾ ਫੈਸਲਾ ਆਵੇਗਾ। ਅੱਜ ਸਾਡੇ ਕੋਲ ਪੂਰੇ ਦੇਸ਼ ਨੂੰ ਇਹ ਦੱਸਣ ਦਾ ਮੌਕਾ ਹੈ ਕਿ ਸੱਚ ਹਮੇਸ਼ਾ ਸੱਚ ਹੀ ਰਹਿੰਦਾ ਹੈ। ਸੱਚ ਬੋਲਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਤੁਹਾਨੂੰ ਇਸਨੂੰ ਦੁਬਾਰਾ ਯਾਦ ਨਹੀਂ ਰੱਖਣਾ ਪੈਂਦਾ। ਤੁਸੀਂ ਜਿੱਥੇ ਵੀ ਬੋਲਦੇ ਹੋ, ਉਹੀ ਸੱਚ ਬੋਲਦੇ ਹੋ। ਝੂਠ ਬੋਲਣ ਵਾਲਿਆਂ ਨੂੰ ਯਾਦ ਰੱਖਣਾ ਪੈਂਦਾ ਹੈ ਕਿ ਉਨ੍ਹਾਂ ਨੇ ਪਹਿਲਾਂ ਕੀ ਕਿਹਾ ਸੀ।    
ਨੀਤੀਗਤ ਤਬਦੀਲੀਆਂ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਅਜਿਹੇ ਕਈ ਮੌਕੇ ਆਏ ਜਿੱਥੇ ਜੀਐਸਟੀ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਗਿਆ। ਪਹਿਲਾਂ ਕਈ ਫੈਸਲਿਆਂ ਦਾ ਵਿਰੋਧ ਹੋਇਆ ਅਤੇ ਬਾਅਦ ਵਿੱਚ ਇਸ ਦਾ ਉਲਟ ਹੋਇਆ। ਪਹਿਲਾਂ ਤੇਲ ਦੀਆਂ ਵਧਦੀਆਂ ਕੀਮਤਾਂ ਬਾਰੇ ਬਿਆਨ ਦਿੱਤੇ ਗਏ, ਜਦਕਿ ਹੁਣ ਕੀਮਤਾਂ ਹੋਰ ਕਿਤੇ ਜ਼ਿਆਦਾ ਵੱਧ ਹਨ। ਇਸ ਸਭ ਦੇ ਬਾਵਜੂਦ ਵੀ ਇਸਨੂੰ ਮਾਸਟਰਸਟ੍ਰੋਕ ਕਿਹਾ ਜਾ ਰਿਹਾ ਹੈ। ਸੱਚ ਅਤੇ ਝੂਠ ਵਿੱਚ ਇਹੀ ਫ਼ਰਕ ਹੈ।
ਪਾਰਟੀ ਦੇ ਸਥਾਪਨਾ ਦੇ ਸਿਧਾਂਤਾਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਸੇ ਨਿੰਮ ਦੇ ਰੁੱਖ ਹੇਠ, ਜਿੱਥੇ ਸਾਡੀ ਪਾਰਟੀ ਦੀ ਨੀਂਹ ਰੱਖੀ ਗਈ ਸੀ, ਅਸੀਂ ਇਸ ਦੇਸ਼ ਦੀ ਰਾਜਨੀਤੀ ‘ਚ ਬਦਲਾਅ ਲਿਆਉਣ ਅਤੇ ਇਸ ਵਿੱਚ ਇਮਾਨਦਾਰੀ ਭਰਨ ਦੇ ਆਪਣੇ ਵਾਅਦੇ ਨੂੰ ਨਵਿਆਉਂਦੇ ਹਾਂ। ਪਹਿਲਾਂ ਪਾਰਟੀਆਂ ਦੇ ਮੈਨੀਫੈਸਟੋ ਸਿਰਫ਼ ਨਫ਼ਰਤ ਅਤੇ ਧਰਮ ਸਬੰਧੀ ਬਿਆਨਾਂ ਨਾਲ ਭਰੇ ਹੁੰਦੇ ਸਨ। ਅਰਵਿੰਦ ਕੇਜਰੀਵਾਲ ਨੇ ਦੂਜੀਆਂ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਵਿੱਚ ਸਕੂਲ, ਹਸਪਤਾਲ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਬਾਰੇ ਲਿਖਣ ਲਈ ਮਜਬੂਰ ਕੀਤਾ, ਕਿਉਂ ਕਿ ਇਸ ਤੋਂ ਪਹਿਲਾਂ ਤਾਂ ਉਹ ਸਿਰਫ਼ ਧਰਮ ਅਤੇ ਜਾਤ ਬਾਰੇ ਹੀ ਬਿਆਨ ਦਿੰਦੇ ਰਹਿੰਦੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਾਡੇ ਨੇਤਾ ਹਨ। ਉਨ੍ਹਾਂ ਨੇ ਦਿਖਾਇਆ ਹੈ ਕਿ ਜੇਕਰ ਇਸ ਦੇਸ਼ ਦੇ 140 ਕਰੋੜ ਨਾਗਰਿਕ ਕੁਝ ਕਰਨ ਦਾ ਫੈਸਲਾ ਕਰਦੇ ਹਨ ਤਾਂ ਇਹ ਜ਼ਮੀਨੀ ਪੱਧਰ ‘ਤੇ ਸਪੱਸ਼ਟ ਦਿਸਦਾ ਹੈ। ਜੋ ਸੱਚ ਲਈ ਖੜ੍ਹੇ ਹਨ, ਪਰਮਾਤਮਾ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ ।
ਆਪ ਵਰਕਰਾਂ ਨੂੰ ਇਹ ਸੰਦੇਸ਼ ਫੈਲਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਦੇਸ਼ ਭਰ ਵਿੱਚ ਜਾ ਕੇ ਆਪਣੇ ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣਕਾਰਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਸੱਚ ਦੀ ਜਿੱਤ ਹੈ। ਸਾਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਵੇਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਜਦੋਂ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਹੋਇਆ ਤਾਂ ਨਿੱਜੀ ਸੈਕਟਰਾਂ ਤੋਂ ਦਬਾਅ ਆਇਆ। ਜਦੋਂ ਸਰਕਾਰੀ ਸਕੂਲਾਂ ਵਿੱਚ ਸੁਧਾਰ ਹੋਇਆ ਅਤੇ ਬੱਚੇ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਜਾਣ ਲੱਗੇ ਤਾਂ ਡੋਨੇਸ਼ਨਾਂ ਲੈਣ ਵਾਲਿਆਂ ਨੂੰ ਖ਼ਤਰਾ ਮਹਿਸੂਸ ਹੋਣ ਲੱਗਾ। ਜਦੋਂ ਬਿਜਲੀ ਮੁਫ਼ਤ ਕੀਤੀ ਗਈ, ਦਵਾਈਆਂ ਮੁਫ਼ਤ ਕੀਤੀਆਂ ਗਈਆਂ, ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਗਿ  ਅਤੇ ਬਜਟ 300 ਕਰੋੜ ਤੋਂ ਵਧ ਕੇ 60,000 ਕਰੋੜ ਰੁਪਏ ਹੋ ਗਿਆ ਤਾਂ ਵਿਰੋਧੀਆਂ ਲਈ ਚੋਣਾਂ ‘ਚ ਸਾਹ ਲੈਣਾ ਕਰਨਾ ਮੁਸ਼ਕਲ ਹੋ ਗਿਆ। ਇਸ ਲਈ ਉਨ੍ਹਾਂ ਨੇ ਜਾਣਬੁੱਝ ਕੇ ਕੋਈ ਘੁਟਾਲਾ ਦਿਖਾਉਣ ਅਤੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਜੇਲ੍ਹ ਭੇਜਣ ਦਾ ਫੈਸਲਾ ਕੀਤਾ, ਜਿਸ ਦੇ ਚਲਦਿਆਂ ਉਨ੍ਹਾਂ ਨੇ ਸਮੁੱਚੀ ਉੱਚ-ਪੱਧਰ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ।
ਵਾਰ-ਵਾਰ ਅਦਾਲਤੀ ਸੁਣਵਾਈਆਂ ਨਾਲ ਹੁੰਦੀ ਪਰੇਸ਼ਾਨੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ, ਸ਼ਾਇਦ ਸਜ਼ਾ ਓਨੀ ਸਖ਼ਤ ਨਹੀਂ ਹੁੰਦੀ ਜਿੰਨੀਆਂ ਮੁਸ਼ਕਲਾਂ ਅਤੇ ਪਰੇਸ਼ਾਨੀਆਂ ਵਾਰ-ਵਾਰ ਅਦਾਲਤ ਦੀਆਂ ਤਾਰੀਖਾਂ ਨਾਲ ਹੁੰਦੀਆਂ ਹਨ। ਤਾਰੀਖ ਤੋਂ ਬਾਅਦ ਇੱਕ ਹੋਰ ਤਾਰੀਖ ਮਿਲਣਾ ਹੀ ਆਪਣੇ ਆਪ ਵਿੱਚ ਇੱਕ ਸਜ਼ਾ ਹੈ।
ਉਨ੍ਹਾਂ ਨੇ ਉਸ ਚੁਣੌਤੀਪੂਰਨ ਦੌਰ ਨੂੰ ਯਾਦ ਕੀਤਾ ਜਦੋਂ ਸੀਨੀਅਰ ਆਗੂ ਜਲੰਧਰ ਜ਼ਿਮਨੀ ਚੋਣ ਸਮੇਂ ਜੇਲ੍ਹ ਵਿੱਚ ਸਨ। ਉਸ ਸਮੇਂ, ਪਾਰਟੀ ਦੀ ਸਮੁੱਚੀ ਉੱਚ-ਪੱਧਰੀ ਅਤੇ ਫੈਸਲੇ ਲੈਣ ਵਾਲੀ ਲੀਡਰਸ਼ਿਪ ਜੇਲ੍ਹ ਦੇ ਅੰਦਰ ਸੀ ਅਤੇ ਫਿਰ ਵੀ, ਸਾਡੀ ਬੈਕਅੱਪ ਟੀਮ ਦੇ ਨਾਲ, ਅਸੀਂ ਆਪਣੀ ਮਿਹਨਤ ਜਾਰੀ ਰੱਖੀ। ਮੁਲਾਕਾਤਾਂ ਦੌਰਾਨ ਅਰਵਿੰਦ ਕੇਜਰੀਵਾਲ ਹਮੇਸ਼ਾ ਪੰਜਾਬ ਬਾਰੇ ਪੁੱਛਦੇ ਸਨ। ਉਹ ਪੁੱਛਦੇ ਸਨ ਕਿ ਕੀ ਮੁਫ਼ਤ ਬਿਜਲੀ ਲੋਕਾਂ ਤੱਕ ਪਹੁੰਚ ਰਹੀ ਹੈ, ਕੀ ਸਿੰਚਾਈ ਦਾ ਕੰਮ ਅੱਗੇ ਵਧ ਰਿਹਾ ਹੈ ਅਤੇ ਨਿਰਦੇਸ਼ ਦਿੰਦੇ ਸਨ ਕਿ ਜੇ ਕੋਈ ਵੀ ਭ੍ਰਿਸ਼ਟ ਪਾਇਆ ਜਾਂਦਾ ਹੈ ਤਾਂ ਉਸਨੂੰ ਜੇਲ੍ਹ ਵਿੱਚ ਡੱਕਿਆ ਜਾਵੇ। ਅਜਿਹੇ ਹਾਲਾਤਾਂ ਦੇ ਬਾਵਜੂਦ ਅਸੀਂ ਜਲੰਧਰ ਜ਼ਿਮਨੀ ਚੋਣ ਅਤੇ ਇੱਕ ਹੋਰ ਐਮ.ਪੀ. ਸੀਟ ਵੱਡੇ ਫਰਕ ਨਾਲ ਜਿੱਤੀ, ਜਿਸ ਨਾਲ ਸਾਨੂੰ ਹੋਰ ਵੀ ਮਜ਼ਬੂਤੀ ਮਿਲੀ।
ਆਜ਼ਾਦੀ ਸੰਘਰਸ਼ ਨਾਲ ਸੰਤੁਲਨ ਬਿਠਾਉਂਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਆਪਣੇ ਆਪ ਨੂੰ ਦੁਹਰਾਉਂਦਾ ਹੈ। ਜਦੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਸਵੈ-ਇੱਛਾ ਨਾਲ ਗ੍ਰਿਫ਼ਤਾਰੀ ਦਿੱਤੀ ਅਤੇ ਕੋਰਟ ਰੂਮ ਵਿੱਚ ਮੀਡੀਆ ਦੇ ਸਾਹਮਣੇ ਅੰਗਰੇਜ਼ੀ ਵਿੱਚ ਆਪਣੀਆਂ ਦਲੀਲਾਂ ਰੱਖੀਆਂ ਤਾਂ ਲਹਿਰ ਨੂੰ ਹੋਰ ਬਲ ਮਿਲਿਆ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਵੀ ਸਾਨੂੰ ਜੇਲ੍ਹ ਤੋਂ ਕਦੇ ਨਾ ਝੁਕਣ ਦੇ ਸੁਨੇਹੇ ਭੇਜੇ। ਉਨ੍ਹਾਂ ਕਿਹਾ ਕਿ ਭਗਵੰਤ, ਕਿਸੇ ਵੀ ਹਾਲਤ ਵਿੱਚ ਨਹੀਂ ਝੁਕਣਾ। ਜਿੱਥੇ ਲੋੜ ਹੋਵੇ ਕਾਰਵਾਈ ਕਰੋ, ਪਰ ਕਿਸੇ ਵੀ ਕੀਮਤ ‘ਤੇ ਝੁਕਣਾ ਨਹੀਂ। ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਅਤੇ ਉਸੇ ਤਰ੍ਹਾਂ ਹੋਇਆ ਪਾਰਟੀ ਇੱਕ ਕੌਮੀ ਤਾਕਤ ਵਜੋਂ ਉਭਰ ਕੇ ਸਾਹਮਣੇ ਆਈ ਹੈ।
ਕੇਂਦਰੀ ਲੀਡਰਸ਼ਿਪ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੰਘਾਸਨ 'ਤੇ ਬੈਠੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਕਿਰਾਏਦਾਰ ਹਨ, ਮਾਲਕ ਨਹੀਂ। ਇਸ ਦੇਸ਼ ਦੀ ਮਿੱਟੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ ਅਤੇ ਅਸ਼ਫਾਕਉੱਲਾ ਖਾਨ ਦਾ ਖੂਨ ਹੈ। ਇਹ ਦੇਸ਼ ਕਿਸੇ ਦੇ ਬਾਪ ਦੀ ਨਿੱਜੀ ਜਾਗੀਰ ਨਹੀਂ।
ਉਨ੍ਹਾਂ ਨੇ ਪੰਜਾਬ ਦੇ ਰਾਹ ਵਿੱਚ ਵਿੱਤੀ ਮੁਸ਼ਕਲਾਂ ਖ਼ੜ੍ਹੀਆਂ ਕਰਨ ਦੇ ਹੱਥਕੰਡਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ 8,000 ਕਰੋੜ ਰੁਪਏ ਦੇ ਆਰਡੀਐਫ ਫੰਡ ਕੇਂਦਰ ਨੇ ਰੋਕ ਰੱਖੇ ਹਨ। ਜੀਐਸਟੀ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ। ਜਦੋਂ ਪੰਜਾਬ ਨੂੰ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰਨਾ ਪਿਆ ਤਾਂ ਸਿਰਫ਼ 1,600 ਕਰੋੜ ਰੁਪਏ ਦੀ ਟੋਕਨ ਰਾਸ਼ੀ ਐਲਾਨੀ ਗਈ ਅਤੇ ਹੁਣ ਤੱਕ ਉਸ ਵਿੱਚੋਂ 16 ਪੈਸੇ ਵੀ ਨਹੀਂ ਦਿੱਤੇ ਗਏ। ਇਸ ਸਭ ਦੇ ਬਾਵਜੂਦ ਵੀ ਉਹ ਪੰਜਾਬ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ।
ਦੇਸ਼ ਲਈ ਪੰਜਾਬ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ ਤਾਂ ਪੰਜਾਬੀਆਂ ਨੇ ਦਿਨ-ਰਾਤ ਮਿਹਨਤ ਕਰਕੇ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਦੇ ਅੰਨ ਭੰਡਾਰ ਭਰ ਦਿੱਤੇ। ਜਦੋਂ ਦੇਸ਼ ਨੂੰ ਆਜ਼ਾਦੀ ਦੀ ਲੋੜ ਸੀ ਤਾਂ 90 ਫੀਸਦ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਜਦੋਂ ਵੀ ਸਰਹੱਦ 'ਤੇ ਪਹਿਲੀ ਗੋਲੀ ਚਲਦੀ ਹੈ ਤਾਂ ਪੰਜਾਬੀ ਨੌਜਵਾਨ ਸੈਨਿਕ ਹਿੱਕ ਤਾਣ ਕੇ ਸਭ ਤੋਂ ਅੱਗੇ ਖੜ੍ਹਦੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਰਹੇਗਾ। ਅਸੀਂ ਪੰਜਾਬ ‘ਚ ਸਰਕਾਰ ਚਲਾ ਰਹੇ ਹਾਂ ਅਤੇ 2027 ਵਿੱਚ ਵੀ ਅਸੀਂ ਤੁਹਾਨੂੰ ਭਾਰੀ ਬਹੁਮਤ ਨਾਲ ਜਿੱਤ ਦੀਆਂ ਸੀਟਾਂ ਦਾ ਸੈਂਕੜਾ ਲਗਾ ਕੇ ਵੱਡਾ ਤੋਹਫ਼ਾ ਦੇਵੇਗਾਂ। ਜਿਸ ਪਾਸੇ ਪੰਜਾਬ ਮਾਰਚ ਕਰਦਾ ਹੈ, ਦੇਸ਼ ਵੀ ਉਸੇ ਰਾਹ ‘ਤੇ ਚਲਦਾ ਹੈ।

ਸੱਚ ‘ਤੇ ਇੱਕ ਕਾਵਿਕ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਝੂਠ ਦੇ ਆਲਮ ਵਿੱਚ ਰਹਿਣ ਵਾਲੇ ਦੂਜਿਆਂ ਨੂੰ ਸੱਚ ਬੋਲਣ ਲਈ ਕਹਿੰਦੇ ਹਨ, ਜਦੋਂ ਕਿ ਉਨ੍ਹਾਂ ਦੇ ਘਰ ਝੂਠ ਦੇ ਮਕਾਨ ਬਣ ਚੁੱਕੇ ਹਨ। ਸੱਚ ਨੂੰ ਕੀਮਤ ਚੁਕਾਉਣੀ ਪੈ ਸਕਦੀ ਹੈ, ਪਰ ਸੱਚ ਦਾ ਸੂਰਜ ਹਮੇਸ਼ਾ ਬੱਦਲਾਂ ਪਿੱਛੇ ਨਹੀਂ ਰਹਿੰਦਾ, ਇਹ ਚੜ੍ਹਦਾ ਹੈ ਅਤੇ ਚਮਕਦਾ ਹੈ ਅਤੇ ਫਿਰ ਕਿਤੇ ਵੀ ਹਨੇਰਾ ਨਹੀਂ ਰਹਿੰਦਾ।
ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਅਸੀਂ ਤੁਹਾਨੂੰ ਚੱਟਾਨ ਵਰਗਾ ਸਾਥ ਦੇਣ ਲਈ ਇੱਥੇ ਆਏ ਹਾਂ। ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ। ਜਦੋਂ ਵੀ ਕੌਮ ਕਿਸੇ ਵੀ ਸੰਕਟ ਦਾ ਸਾਹਮਣਾ ਕਰਦੀ ਹੈ ਤਾਂ ਪੰਜਾਬੀ ਹਮੇਸ਼ਾ ਅੱਗੇ ਵਧਦੇ ਹਨ। ਭਾਵੇਂ ਤੁਰਕੀ ਵਿੱਚ ਭੂਚਾਲ, ਸ੍ਰੀਲੰਕਾ ਵਿੱਚ ਸੁਨਾਮੀ ਜਾਂ ਨੇਪਾਲ ਵਿੱਚ ਹੜ੍ਹ ਦਾ ਮਾਮਲਾ ਹੋਵੇ, ਰਾਹਤ ਏਜੰਸੀਆਂ ਦੇ ਆਉਣ ਤੋਂ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਲੰਗਰ ਸ਼ੁਰੂ ਹੋ ਜਾਂਦਾ ਹੈ। ਅਸੀਂ ਸਾਰਿਆਂ ਦੀ ਭਲਾਈ ਲਈ ਖੜ੍ਹੇ ਹਾਂ। ਅਸੀਂ ਕੁਰਬਾਨੀ ਦੇ ਪੁੰਜ ਹਾਂ। ਦਿੱਲੀ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਭਾਵਨਾ ਨਾਲ ਮਨਾਉਣ ਦੇ ਉਪਰਾਲਿਆਂ ਨੂੰ ਅਸੀਂ ਸਲਾਮ ਕਰਦੇ ਹਾਂ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਅਤੇ ਕਸ਼ਮੀਰੀ ਪੰਡਤਾਂ ਦੇ ਸਨਮਾਨ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਸੀਂ ਹਮੇਸ਼ਾ ਸੱਚਾਈ ਦੇ ਨਾਲ ਖੜ੍ਹੇ ਹਾਂ।

ਐਕਸ 'ਤੇ ਰੈਲੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਜੰਤਰ-ਮੰਤਰ 'ਤੇ ਹੋਇਆ ਵਿਸ਼ਾਲ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਨਾ ਸਿਰਫ਼ ਦਿੱਲੀ, ਸਗੋਂ ਪੂਰਾ ਦੇਸ਼ ਆਪਣੇ ਲੋਕ ਨੇਤਾ ਅਰਵਿੰਦ ਕੇਜਰੀਵਾਲ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਵਰਤੋਂ ਕਰਕੇ 'ਆਪ' ਨੂੰ ਖਤਮ ਕਰਨ ਦੀ ਜਿਸ ਸਾਜ਼ਿਸ਼ ਰਾਹੀਂ ਕੋਸ਼ਿਸ਼ ਕੀਤੀ, ਉਹ ਹੁਣ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਈ ਹੈ। ਲੋਕਤੰਤਰ ਨੂੰ ਦਬਾਅ ਅਤੇ ਡਰ ਨਾਲ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਧਰਤੀ ਤੋਂ ਮੈਂ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉੱਥੇ ਮਜ਼ਬੂਤੀ ਅਤੇ ਦ੍ਰਿੜਤਾ ਨਾਲ ਖੜ੍ਹਾਂਗੇ। ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ; ਇਹ ਭਾਰਤ ਦੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਦੀ ਲੜਾਈ ਹੈ, ਜਿਸ ਲਈ ਸੰਘਰਸ਼ ਜਾਰੀ ਰਹੇਗਾ। ਇਨਕਲਾਬ ਜ਼ਿੰਦਾਬਾਦ।"

Punjab-Will-Deliver-100-Seats-In-2027-Marking-Beginning-Of-End-Of-Bjp-s-Authoritarian-Rule-At-Centre-Bhagwant-Singh-Mann



TOP HEADLINES


*ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦ
*ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤ
पंजाब सरकार ‘रंगला पंजाब’ के सपने को साकार करने के लिए
*punjab Govt Committed To Dedicated Service & Developm
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27
ਪੰਜਾਬ ਦੇ ਇੱਕ Ips ਅਤੇ ਦੋ Pps ਅਫ਼ਸਰਾਂ ਦੇ ਤਬਾਦਲੇ
*ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿ
ਜੋਧੇਵਾਲ ਪੁਲਿਸ ਵੱਲੋਂ ਟਰੱਕ ਖੋਹਣ ਵਾਲੇ 3 ਦੋਸ਼ੀ ਕਾਬੂ, ਖੋਹ ਕ
*ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰ
*ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸ
ਪੱਤਰਕਾਰ ਗੌਤਮ ਜਲੰਧਰੀ, ਬਲਰਾਜ ਖੰਨਾ ਅਤੇ ਸੱਨੀ ਖੰਨਾ ਦੀ ਮਾਤਾ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚ
ਹਿੰਦੂ ਨਿਆ ਪੀਠ ਨੇ ਦੀਪਕ ਅਰੋੜਾ ਨੂੰ ਸੌਂਪੀ ਹਿੰਦੂ ਨਿਆ ਪੀਠ ਦੇ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ
ਵਿਧਾਇਕ ਬੱਗਾ ਨੇ ਗੁਰੂ ਹਰਰਾਏ ਨਗਰ ਵਿੱਚ 94 ਲੱਖ ਰੁਪਏ ਦੀ ਲਾਗਤ
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49387295

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us