*ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ*

Mar9,2026 | Jagrati Lahar Bureau | Chandigarh



*'ਆਪ' ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ*

*’ਚਿੱਟਾ’ ਸ਼ਬਦ  ਦੀ ਪੈਦਾਇਸ਼ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਹੋਈ, ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਰਹੇ ਅਸਫਲ: ਹਰਪਾਲ ਸਿੰਘ ਚੀਮਾ*

*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਲੋਕਾਂ ਨੂੰ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਇਕਲੌਤੀ ਸਰਕਾਰ : ਹਰਪਾਲ ਸਿੰਘ ਚੀਮਾ*


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ 'ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ  ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ 'ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ  ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

Opposition-Walks-Out-Of-Assembly-As-It-Cannot-Face-Punjab-s-Progress-Under-Bhagwant-Mann-Govt-Harpal-Singh-Cheema



TOP HEADLINES


ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮ
*ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂ
*ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁ
ਕੁਰਾਲੀ ਵਿੱਚ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ਭਾਰੀ ਵਿਰੋਧ ਦਾ
*ਕੁਝ ਮੌਕਾਪ੍ਰਸਤ ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵ
*ਕੁਲਦੀਪ ਧਾਲੀਵਾਲ ਨੇ ਸਵਰਗੀ ਐਮ.ਡੀ. ਗਗਨਦੀਪ ਸਿੰਘ ਰੰਧਾਵਾ ਦੇ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰ
ਮਾਲੇਰਕੋਟਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦ
ਭਾਜਪਾ-ਅਕਾਲੀ ਦਲ ਨੇ ਹੀ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਇਆ
ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 33 ਮੁਕੱਦਮਿਆਂ ਦਾ ਨਸ਼ੀਲਾ ਮਾ
ਪੈਟਰੋਲ ਪੰਪਾਂ ‘ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦ
*ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿ
*ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508
ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49637636

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us