*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Mar14,2026 | Jagrati Lahar Bureau | Chandigarh



*ਮੋਦੀ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕਿਆ ਹੋਇਐ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ ਸਰਕਾਰ ਨੇ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ, ਫਿਰ ਵੀ ਨਸ਼ਿਆਂ ਨੂੰ ਰੋਕਣ ਲਈ ਸਾਡੀ ਸਰਕਾਰ ਆਪਣੇ ਫ਼ੰਡਾਂ ਨਾਲ ਐਂਟੀ-ਡਰੋਨ ਸਿਸਟਮ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਗੁਜਰਾਤ ਵਿੱਚ ਲੱਖਾਂ ਟਨ ਨਸ਼ਾ ਬਰਾਮਦ ਹੋ ਰਿਹੈ ਪਰ ਉੱਥੇ ਕੋਈ ਕਾਰਵਾਈ ਨਹੀਂ ਹੋ ਰਹੀ, ਜਦਕਿ ਪੰਜਾਬ ਨੇ ਦੇਸ਼ ਦੀ ਸਭ ਤੋਂ ਵੱਡੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੀ ਧਰਤ ਉਪਜਾਊ ਹੈ ਪਰ ਭਾਜਪਾ ਦੀ ਧਰਮ ਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਵਿੱਚ ਭਾਜਪਾ ਇੱਕ ‘ਸਕੂਟਰ ਪਾਰਟੀ’ ਹੈ ਜੋ ਕਾਂਗਰਸ ਦੀ ਮਦਦ ਨਾਲ 2027 ਵਿੱਚ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਹੀ ਪੰਜਾਬ ਆਏ ਅਤੇ ਕੋਈ ਐਲਾਨ ਕੀਤੇ ਬਿਨਾਂ ਹੀ ਚਲੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਗੁਜਰਾਤ ਬੰਦਰਗਾਹ 'ਤੇ 3,000 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਸਮਰਥਨ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਿਵੇਸ਼ਕ ਇੱਕ ਦੂਜੇ ਨਾਲ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


* *ਐਸ.ਏ.ਐਸ. ਨਗਰ, 14 ਮਾਰਚ 2026*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ "ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।

ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ 'ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ 'ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ 'ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।

ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ 'ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।" ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”

ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, "ਪੰਜਾਬ ਵਿੱਚ ਭਾਜਪਾ 'ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ 'ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।"

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ 'ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?" ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।

ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, "ਗੁਜਰਾਤ ਦੇ ਇੱਕ ਬੰਦਰਗਾਹ 'ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?" ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।

ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ 'ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ 'ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ 'ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ, ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।

ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।

ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ​​ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।"

Bhagwant-Mann-Cm-Punjab



TOP HEADLINES


ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49450000

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us