*ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ*

Mar22,2026 | Jagrati Lahar Bureau | Fazilka



*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ*

*ਪੰਜਾਬ ਵਿੱਚ 43000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ, ਜੇਕਰ ਕੋਈ ਸੜਕ ਖਰਾਬ ਹੋਈ ਤਾਂ ਮੁੜ ਨਵੀਂ ਬਣਾਉਣ ਦੀ ਜ਼ਿੰਮੇਵਾਰੀ ਨਿਰਮਾਣ ਏਜੰਸੀ ਦੀ ਤੈਅ ਕੀਤੀ ਗਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਕਾਰਨ ਸੜਕਾਂ ਬਣਨ ਤੋਂ ਤੁਰੰਤ ਬਾਅਦ ਟੁੱਟ ਜਾਂਦੀਆਂ ਸਨ ਪਰ ਹੁਣ ਅਜਿਹਾ ਨਹੀਂ ਵਾਪਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਭਰ ਤੋਂ ਬਿਜਲੀ ਦੇ ਖੰਭੇ ਹਟਾਏ ਜਾਣਗੇ ਅਤੇ ਸਾਰੀਆਂ ਤਾਰਾਂ ਨੂੰ ਜ਼ਮੀਨਦੋਜ਼ ਕੀਤਾ ਜਾਵੇਗਾ, ਛੇਤੀ ਸ਼ੁਰੂ ਹੋਵੇਗਾ ਪਾਇਲਟ ਪ੍ਰਾਜੈਕਟ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੇ ਲੋਕ ਸਾਡੀ ਕੰਮ ਕਰਨ ਦੀ ਸਿਆਸਤ ਤੋਂ ਸੰਤੁਸ਼ਟ, ਇਸ ਵਾਰ ਸਾਨੂੰ 100 ਸੀਟਾਂ ’ਤੇ ਜਿਤਾਉਣਗੇ ਅਤੇ ਮੁੜ ਬਣੇਗੀ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਫਾਜ਼ਿਲਕਾ, 22 ਮਾਰਚ*

ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।
ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ  ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ 'ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ। ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਨਸ਼ਿਆਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਹੱਥ ਮਿਲਾ ਚੁੱਕੀਆਂ ਹਨ ਅਤੇ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਵੀ ਹੱਥ ਮਿਲਾ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।”
ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਅਕਾਲੀ ਦਲ ਨੇ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਨਹੀਂ ਆਉਣਗੇ। ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਮਹਿਲ ਉਸਾਰ ਰਹੀ ਹੈ, ਪਰ ਪੰਜਾਬੀ ਇਸ ’ਤੇ ਵਿਸ਼ਵਾਸ ਨਹੀਂ ਕਰਨਗੇ।”
ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ। ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।" ਉਨ੍ਹਾਂ ਅੱਗੇ ਕਿਹਾ, "ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰਨ ਲਈ ਝਾੜੂ ਮੌਜੂਦ ਹੈ।"
ਇੱਕ ਵੱਡੀ ਭਲਾਈ ਯੋਜਨਾ ਦਾ ਐਲਾਨ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ ਅਤੇ ਇਹ ਪੈਸੇ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।”
ਇਸ ਯੋਜਨਾ ਦੀ ਆਲੋਚਨਾ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਸੂਬਾ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵੇਲੇ ਦੇ ਭੋਜਨ ’ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਯੋਜਨਾ ਦੀ ਕਦਰ ਨਹੀਂ ਕਰਦੇ ਪਰ ਇਹ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ 'ਤੇ ਵੀ ਦਿਹਾੜੀਆਂ ਕਰਨੀਆਂ ਪੈਂਦੀਆਂ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1,000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ 'ਤੇ ਵੱਧ ਖਰਚ ਕਰਦੀਆਂ ਹਨ।"
ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸੂਬੇ ਵਿੱਚ ਕੁੱਲ 43000 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਵ ਵੀ ਕੀਤਾ ਜਾਵੇਗਾ।”
ਖੇਤਰੀ ਵਿਕਾਸ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਵਿਕਾਸ ਮਿਲਣੀ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਹੈ। ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਵੱਡਾ ਬਦਲਾਅ ਦੇਖਿਆ ਹੈ ਕਿਉਂਕਿ ਨਹਿਰੀ ਪਾਣੀ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਸੀ ਪਹੁੰਚ ਰਿਹਾ।” ਉਨ੍ਹਾਂ ਅੱਗੇ ਕਿਹਾ, “ਇਹ ਇੱਕ ਸਰਹੱਦੀ ਖੇਤਰ ਹੈ ਜਿੱਥੇ ਡਾਕਟਰ ਜਾਂ ਅਧਿਆਪਕ ਡਿਊਟੀ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਲਈ ਸਰਹੱਦੀ ਖੇਤਰਾਂ ਵਿੱਚ ਘੱਟੋ-ਘੱਟ ਦੋ ਸਾਲ ਸੇਵਾ ਨਿਭਾਉਣਾ ਲਾਜ਼ਮੀ ਕਰ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਧਿਆਪਕਾਂ ਅਤੇ ਡਾਕਟਰਾਂ ਨੂੰ ਇਸ ਸੇਵਾ ਬਦਲੇ ਤਰੱਕੀਆਂ ਲੈਣ ਦੌਰਾਨ ਵਾਧੂ ਭੱਤਾ ਅਤੇ ਵਾਧੂ ਅੰਕ ਮਿਲਣਗੇ। ਇਸ ਖੇਤਰ ਦੇ ਬੱਚੇ ਬਹੁਤ ਪ੍ਰਤਿਭਾਸ਼ਾਲੀ ਹਨ।” ਇੱਕ ਕਿੱਸਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ , “ਸਾਲ 2008-09 ਵਿੱਚ, ਮੈਂ ਦੋਨਾ ਨਾਨਕਾ ਪਿੰਡ ਗਿਆ ਜਿੱਥੇ ਇੱਕ ਕੁੜੀ ਨੇ 5ਵੀਂ ਜਮਾਤ ਵਿੱਚ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਉਸਦਾ ਪਰਿਵਾਰ ਅਗਲੇਰੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ, ਇਸ ਲਈ ਮੈਂ ਖਰਚਾ ਚੁੱਕਣ ਦਾ ਪ੍ਰਬੰਧ ਕੀਤਾ ਅਤੇ ਉਸਨੂੰ ਬੜੂ ਸਾਹਿਬ ਅਕੈਡਮੀ ਵਿੱਚ ਦਾਖਲ ਕਰਵਾਇਆ। ਜਦੋਂ ਵੈਟਰਨਰੀ ਡਾਕਟਰ ਨਿਯੁਕਤ ਕੀਤੇ ਗਏ ਸਨ ਤਾਂ ਉਹ ਮਿਹਨਤੀ ਲੜਕੀ ਵੀ ਉਨ੍ਹਾਂ ਵਿੱਚੋਂ ਇੱਕ ਸੀ।”
ਤਰੱਕੀ ਦੇ ਮੌਕੇ ਸਿਰਜਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਕੋਈ ਘਾਟ ਨਹੀਂ ਹੈ, ਪਰ ਸਾਡੇ ਨੌਜਵਾਨਾਂ ਨੂੰ ਢੁਕਵੇਂ ਮੌਕਿਆਂ ਦੀ ਘਾਟ ਜ਼ਰੂਰ ਰਹੀ ਹੈ । ਇਸੇ ਲਈ ਸੂਬਾ ਸਰਕਾਰ ਹੁਣ ਇਹ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਸੁਖਬੀਰ ਬਾਦਲ ਵਰਗੇ ਆਗੂ ਇਸ ਖੇਤਰ ਦੇ ਨਾ ਸਿਰਫ਼ ਵਿਧਾਇਕ ਬਲਕਿ ਉਪ-ਮੁੱਖ ਮੰਤਰੀ ਤੱਕ ਰਹੇ ,ਪਰ ਸੁਹਿਰਦਤਾ ਨਾਲ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਜਾਣਬੁੱਝ ਕੇ ਲੋਕਾਂ ਨੂੰ ਗਰੀਬ ਰੱਖਿਆ ਤਾਂ ਜੋ ਵੋਟਰ ਚੋਣਾਂ ਦੌਰਾਨ ਸਿਰਫ਼ ਛੋਟੀਆਂ-ਮੋਟੀਆਂ ਮੰਗਾਂ ਪੂਰੀ ਕਰਾਉਣ ਵਿੱਚ ਉਲਝੇ ਰਹਿਣ। ਉਨ੍ਹਾਂ ਨੇ ਇਸ ਖੇਤਰ ਨੂੰ ਸੂਬੇ ਦਾ ਅਖੀਰ ਤੇ ਪੈਂਦਾ ਇਲਾਕਾ ਸਮਝਿਆ, ਪਰ ਮੈਂ ਇਸਨੂੰ ‘ਫਰੰਟਲਾਈਨ’ ਮੰਨਦਾ ਹਾਂ।”
ਪਿਛਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਲਾਕੇ ਵਿੱਚ ਛੋਟੇ ਦੁਕਾਨਦਾਰ, ਵਪਾਰੀ ਅਤੇ ਕਿਸਾਨ ਹਨ। ਲੋਕਾਂ ਨੇ ਪਹਿਲਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਸਰੋਤਾਂ ਨੂੰ ਨਿੱਜੀ ਮੁਫਾਦਾਂ ਲਈ ਵਰਤਿਆ ਅਤੇ ਅੱਜ ਵੀ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ, ਸਿਰਫ਼ ਸੱਤਾ ਦੀ ਭੁੱਖ ਹੈ। ਉਹ ਇੱਕ ਦੂਜੇ ਤੋਂ ਮੂਹਰੇ ਹੋ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ।”
‘ਆਪ’ ਸਰਕਾਰੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਰਿਸ਼ਵਤ ਤੋਂ ਬਗੈਰ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਦੇ ਟੈਕਸ ਦਾ ਪੈਸਾ ਪੰਜਾਬ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਅਤੇ ਸਲੀਕੇ ਨਾਲ ਉਨ੍ਹਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਪਹਿਲਾਂ ਭ੍ਰਿਸ਼ਟਾਚਾਰ ਕਾਰਨ ਇਸ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਪਰ ਹੁਣ ਅਸੀਂ ਲੋਕਾਂ ਅਤੇ ਰਾਜ ਦੀ ਭਲਾਈ ਲਈ ਇਨ੍ਹਾਂ ਚੋਰ-ਮੋਰੀਆਂ ਨੂੰ ਰੋਕਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜ ਸਰਕਾਰ ਨੇ ਮਾਝਾ ਖੇਤਰ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦਾ ਪਤਾ ਲਾ ਲਿਆ ਹੈ ਜੋ ਕਿ ਜ਼ਮੀਨ ਹੇਠ ਦੱਬ ਗਈ ਸੀ। ਇਹ ਨਹਿਰ ਹੁਣ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਚਾਲੂ ਹੈ।"
ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, ‘‘ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ, ਪਰ ਅਸੀਂ ਆਪਣੇ ਯਤਨਾਂ ਨਾਲ 10000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਅਤੇ ਇਸ ਮਤਲਬ ਇਹ ਹੈ ਕਿ ਸੂਬੇ ਨੇ ਇੱਕ ਇੰਚ ਜ਼ਮੀਨ ਐਕੁਆਇਰ ਕੀਤੇ ਬਿਨਾਂ ਹੀ ਇੱਕ ਨਵੀਂ ਭਾਖੜਾ ਨਹਿਰ ਬਣਾ ਛੱਡੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦਹਾਕਿਆਂ ਤੋਂ ਕਿਸਾਨ ਫਿਰੋਜ਼ਪੁਰ ਅਤੇ ਸਰਹਿੰਦ ਨਹਿਰਾਂ ਤੋਂ ਰੋਟੇਸ਼ਨ ਵਿੱਚ ਪਾਣੀ ਲੈਂਦੇ ਆ ਰਹੇ ਸਨ, ਪਰ ਪਹਿਲੀ ਵਾਰ ਇਹ ਪ੍ਰਣਾਲੀ ਖਤਮ ਹੋਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ।’‘
ਧਰਤੀ ਹੇਠਲੇ ਪਾਣੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਧਰਤੀ ਹੇਠੋਂ ਪਾਣੀ ਕੱਢਣ ਦੀ ਦਰ 2022 ਵਿੱਚ 61.49 ਫੀਸਦੀ ਤੋਂ ਘਟ ਕੇ 2025 ਵਿੱਚ 31.6 ਫੀਸਦੀ ਹੋ ਗਈ ਹੈ। ਕਈ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ 4 ਮੀਟਰ ਤੱਕ ਰੀਚਾਰਜ ਹੋ ਗਿਆ ਹੈ, ਜੋ ਦਿਲ ਨੂੰ ਸੁਕੂਨ ਦੇਣ ਵਾਲੀ ਗੱਲ ਹੈ।’’
ਭਵਿੱਖੀ ਸਰਗਰਮੀਆਂ ਬਾਰੇ  ਉਨ੍ਹਾਂ ਕਿਹਾ, “ਇਹ ਸਭ ਇਮਾਨਦਾਰ ਸ਼ਾਸਨ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਟੀਚਾ ਪੰਜਾਬ ਭਰ ਵਿੱਚ ਜ਼ਮੀਨਦੋਜ਼ ਬਿਜਲੀ ਲਾਈਨਾਂ ਨੂੰ ਲਾਗੂ ਕਰਨਾ ਹੈ। ਇਸ ਨਾਲ ਖੇਤ ਸਾਫ਼ ਹੋਣਗੇ, ਹਾਦਸਿਆਂ ਨੂੰ ਰੋਕਿਆ ਜਾਵੇਗਾ ਅਤੇ ਬਿਹਤਰ ਸਪਲਾਈ ਯਕੀਨੀ ਬਣਾਈ ਜਾਵੇਗੀ। ਜੇਕਰ ਪਾਇਲਟ ਪ੍ਰੋਜੈਕਟ ਸਫਲ ਹੁੰਦਾ ਹੈ ਤਾਂ ਇਸਦਾ ਵਿਸਥਾਰ ਕੀਤਾ ਜਾਵੇਗਾ।”
ਆਪਣੀ ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਕਹਿੰਦੇ ਸਨ ਕਿ ਕੁਝ ਨਹੀਂ ਬਦਲੇਗਾ, ਨਾ ਨੌਕਰੀਆਂ , ਨਾ ਸੜਕਾਂ , ਨਾ ਵਿਕਾਸ , ਪਰ ਅਸੀਂ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।”
ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
-------------


Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ
*ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-202
*ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸ
*ਲੁਧਿਆਣਾ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ
*ਲੁਧਿਆਣਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ 15 ਪੇਟੀ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ
*ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ
*ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰ
*ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨ
ਅਕਾਲੀ ਦਲ ਨੇ ਬਿਜਲੀ ਕੱਟਾਂ ਵਿਰੁੱਧ ਮੋਹਾਲੀ ਡੀ.ਸੀ. ਦਫ਼ਤਰ ਅੱਗ
*ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ
ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆ
*ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟ
ਇੰਨੋਸੈਂਟ ਹਾਰਟਸ ਸਕੂਲ ਵਿੱਚ ਚੁਣੀ ਗਈ ਸਟੂਡੈਂਟ ਕੌਂਸਲ ਲਈ ਇਨਵੈ
ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ ਜਨਤਾ ਦੀ ਵਿਧਾਨ
*ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ
ਫਰੀਦਕੋਟ ਪੁਲਿਸ ਵੱਲੋਂ 161 ਵਾਹਨਾਂ ਦੀ ਖੁੱਲ੍ਹੀ ਨਿਲਾਮੀ : ਐਸਐ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49962517

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us