ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Mar23,2026 | Jagrati Lahar Bureau | Hussainiwala (ferozepur)


 
ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 *
ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 *
ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ ਗੁਆਇਆਉਹ ਅੱਜ ਦਾਅਵਾ ਕਰ ਰਹੇ ਹਨ ਕਿ ਭਾਰਤ 2014 ਵਿੱਚ ਹੀ ਆਜ਼ਾਦ ਹੋਇਐ ਅਤੇ ਦੇਸ਼ ਹੁਣ ਉਨ੍ਹਾਂ ਦੇ ਹੁਕਮਾਂ ਮੁਤਾਬਿਕ ਚੱਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 *
ਇਨ੍ਹਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਲਈ ਕੁਝ ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 *
ਅਸੀਂ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਕੇਂਦਰ ਸਰਕਾਰ ਨਾਲ ਵੱਡੀ ਲੜਾਈ ਲੜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 *
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ :
ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।
ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ ਅਤੇ ਨਾਲ ਹੀ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਹਾਲੇ ਤੱਕ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਨਾ ਦਿੱਤੇ ਜਾਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਰੂਆਤੀ ਸਾਲਾਂ ਦੌਰਾਨ ਜੇਕਰ ਦੇਸ਼ ਦੀ ਵਾਗਡੋਰ ਅਜਿਹੇ ਦਲੇਰਨੌਜਵਾਨਾਂ ਦੇ ਹੱਥ ਹੁੰਦੀ ਤਾਂ ਭਾਰਤ ਦਾ ਚਿਹਰਾ-ਮੋਹਰਾ ਹੋਰ ਹੀ ਹੁੰਦਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਦੇਸ਼ ਦੇ ਲਾਲਚੀ ਤੇ ਸਵਾਰਥੀ ਆਗੂਆਂ ਨੇ ਜਿਉਂਦੇ ਜੀਅ ਆਪਣੇ ਨਾਵਾਂ ’ਤੇ ਸਟੇਡੀਅਮ ਬਣਾਏ ਹਨਪਰ ਸ਼ਹੀਦ ਭਗਤ ਸਿੰਘਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸੱਚੇ ਸ਼ਹੀਦਾਂ ਨੂੰ ਸਨਮਾਨਿਤ ਕਰਨ ਲਈ ਹਾਲੇ ਤੱਕ ਕੋਈ ਵੀ ਮੂਹਰੇ ਨਹੀਂ ਆਇਆ ।”
ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਛੋਟੀ ਉਮਰ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂਪਰ ਆਜ਼ਾਦੀ ਤੋਂ ਬਾਅਦ ਕੁਰਸੀ ਦੇ ਲੋਭੀਆਂ ਨੇ ਸੱਤਾ ’ਤੇ ਕਬਜ਼ਾ ਕਰ ਲਿਆ ਅਤੇ ਲਹੂ ਡੋਲ੍ਹ ਕੇ ਹਾਸਲ ਕੀਤੀ ਉਸ ਆਜ਼ਾਦੀ ਦਾ ਸਿਹਰਾ ਆਪਣੇ ਸਿਰ ਬੰਨ੍ਹ ਲਿਆਜਿਸ ਲਈ ਉਹ ਕਦੇ ਲੜੇ ਵੀ ਨਹੀਂ ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਸ਼ਹੀਦ ਰਾਜਗੁਰੂਸ਼ਹੀਦ ਸੁਖਦੇਵ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਨ ਲਈ ਸਿਰਫ਼ ਫੁੱਲ ਹੀ ਰਹਿਗੇਜਦਕਿ ਹੋਰ ਲੋਕ ਆਜ਼ਾਦੀ ਦੀ ਵਿਰਾਸਤ ਦਾ ਝੂਠਾ ਦਾਅਵਾ ਕਰਕੇ ਮੋਹਰੀ ਬਣ ਗਏ,।” ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ ਮਹਾਨ ਯੋਧਿਆਂ ਨੂੰ ਚੁੱਪ ਕਰਾਉਣ ਲਈ ਹੀ ਜਲਦੀ ਫਾਂਸੀ ਦੇ ਦਿੱਤੀ ਗਈ ਸੀ ਕਿਉਂਕਿ ਲੋਕ ਉਨ੍ਹਾਂ ਦੇ ਬੇਖੌਫ਼ ਵਿਚਾਰਾਂ ਪਿੱਛੇ ਇਕੱਠੇ ਹੋਣ ਲੱਗ ਪਏ ਸਨ।”’’
ਮਹਿੰਗੇ ਮੁੱਲ ਮਿਲੀ ਆਜ਼ਾਦੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ  ਮੁੱਖ ਮੰਤਰੀ ਨੇ ਕਿਹਾ, “ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ ਕਿ ਸਾਡੀ ਆਜ਼ਾਦੀ ਕਿੰਨੀ ਮਹਿੰਗੀ ਹੋਵੇਗੀਵੰਡ ਦੌਰਾਨ ਲਗਭਗ 10 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਲੱਖਾਂ ਲੋਕਾਂ ਨੂੰ ਹਿਜਰਤ ਕਰਨ ਲਈ ਮਜਬੂਰ ਹੋਣਾ ਪਿਆ।” ਉਨ੍ਹਾਂ ਅੱਗੇ ਕਿਹਾ, “ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂਪਰ  ਸੱਤਾਧਾਰੀ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਬਣਿਆ ਇੱਕ ਤਿਆਰ-ਬਰ-ਤਿਆਰ ਮੁਲਕ ਵਿਰਾਸਤ ਵਿੱਚ ਮਿਲ ਗਿਆ।”
ਮੁੱਖ ਮੰਤਰੀ ਨੇ ਕਿਹਾ, “ਕੁਝ ਨਾਸ਼ੁਕਰੇ ਨੇਤਾ ਹੁਣ ਦਾਅਵਾ ਕਰਦੇ ਹਨ ਕਿ ਭਾਰਤ ਨੂੰ ਸੱਚੀ ਆਜ਼ਾਦੀ ਸਿਰਫ਼ 2014 ਵਿੱਚ ਮਿਲੀ ਹੈਜੋ ਕਿ ਸਾਡੇ ਸ਼ਹੀਦਾਂ ਦਾ ਘੋਰ ਅਪਮਾਨ ਹੈ,।” ਉਨ੍ਹਾਂ ਕਿਹਾ, “ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੁਝ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਇੱਕ ‘ਸਮਾਜ ਸੇਵਕ’ ਵਜੋਂ ਪੇਸ਼ ਕਰਦੇ ਹਨਸ਼ਹੀਦ ਨਹੀਂ ਮੰਨਦੇ।  ਅਜਿਹੇ ਸਰਟੀਫਿਕੇਟ ਦੇਣ ਵਾਲੇ ਇਹ ਲੋਕ ਕੌਣ ਹਨ?”
ਲੋਕਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਅੱਜ ਦਾ ਦਿਨ ਇਨ੍ਹਾਂ ਮਹਾਨ ਨਾਇਕਾਂ ਨੂੰ ਯਾਦ ਕਰਨਉਨ੍ਹਾਂ ਦੀਆਂ ਮਹਾਨ ਕਹਾਣੀਆਂ ਨੂੰ ਪੜ੍ਹਨਸੁਣਨ ਦਾ ਹੈਜੋ ਰਹਿੰਦੀ ਦੁਨੀਆਂ ਦੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਾਜਨੀਤਿਕ ਤਰਜੀਹਾਂ ਲੰਬੇ ਸਮੇਂ ਤੋਂ ਗਲਤ ਰਹੀਆਂ ਹਨ। ਉਨ੍ਹਾਂ ਕਿਹਾ, “ ਸਿਆਸੀ ਆਗੂਆਂ ਨੇ ਖੁਦ ਦੇ ਬੁੱਤ ਲਗਾਏ ਅਤੇ ਜਿਉਂਦੇ ਜੀਅ ਆਪਣੇ ਨਾਮ ’ਤੇ ਸਟੇਡੀਅਮ ਬਣਵਾ ਲਏਪਰ ਸ਼ਹੀਦ ਭਗਤ ਸਿੰਘਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸ਼ਹੀਦਾਂ ਦਾ ਸਨਮਾਨ ਕਰਨ ਬਾਰੇ ਕਿਸੇ ਨੂੰ ਖ਼ਬਰ ਨਹੀਂ।
ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਾਨੂੰ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਵੀ ਸੰਘਰਸ਼ ਕਰਨਾ ਪਿਆ ਕਿਉਂਕਿ ਕੇਂਦਰ ਵੱਲੋਂ ਵਾਰ-ਵਾਰ ਸਾਡੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆਪਰ ਅੰਤ ਵਿੱਚ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅਸੀਂ ਇਸ ਦਾ ਨਾਮ ਉਨ੍ਹਾਂ ਦੇ ਸਨਮਾਨ ਵਿੱਚ ਰੱਖਣ ਵਿੱਚ ਕਾਮਯਾਬ ਹੋਏ।
ਹੋਰ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ 1952 ਦੀਆਂ ਪਹਿਲੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਬਣ ਜਾਂਦੇਤਾਂ ਅੱਜ ਦੇਸ਼ ਦਾ ਨਕਸ਼ਾ ਪੂਰੀ ਤਰ੍ਹਾਂ ਵੱਖਰਾ ਹੋਣਾ ਸੀ। ਅੱਜ ਨੇਪਾਲ ਵਿੱਚ ਇੱਕ 35 ਸਾਲਾ ਨੌਜਵਾਨ ਪ੍ਰਧਾਨ ਮੰਤਰੀ ਬਣ ਗਿਆ ਹੈ। ਜੇਕਰ ਇੱਥੇ ਵੀ ਨੌਜਵਾਨਾਂ ਨੂੰ ਅਗਵਾਈ ਸੌਂਪੀ ਜਾਂਦੀ ਤਾਂ ਭਾਰਤ ਦੁਨੀਆ ਭਰ ਵਿੱਚ ਮੋਹਰੀ ਦੇਸ਼ ਵਜੋਂ ਉਭਰਦਾ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਦਾ ਸਿਲਸਿਲਾ ਰਸਮੀ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਉਨ੍ਹਾਂ ਦੇ ਜਨਮ ਜਾਂ ਸ਼ਹੀਦੀ ਵਰ੍ਹੇਗੰਢ ’ਤੇ ਯਾਦ ਕਰਦੇ ਹਨਪਰ ਉਹ ਸਿਰਫ਼ ਇੱਕ ਪਰਿਵਾਰ ਨਾਲ ਨਹੀਂਸਗੋਂ ਸਾਡੇ ਸਾਰਿਆਂ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰੀਏਤਾਂ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।”
ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਡੇ ਮਹਾਨ ਗੁਰੂਆਂ ਨੇ ਹਮੇਸ਼ਾ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਅਸੀਂ ਇਨ੍ਹਾਂ ਕੁਰਬਾਨੀਆਂ ਨੂੰ ਭੁੱਲ ਰਹੇ ਹਾਂ। ਅਸੀਂ ਪ੍ਰੀਖਿਆਵਾਂ ਲਈ ਤੱਥਾਂ ਨੂੰ ਯਾਦ ਰੱਖਦੇ ਹਾਂ ਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਵਿੱਚ ਨਾਕਾਮ ਰਹੇ ਹਾਂ।
                ਇਸ ਸ਼ਹੀਦ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਨਾਲੋਂ ਇਨਕਲਾਬ ਦਾ ਰਸਤਾ ਚੁਣਿਆ ਅਤੇ ਆਪਣੀ ਮੰਗਣੀ ਵਾਲੇ ਵਾਲੇ ਦਿਨ ਵੀ ਘਰੋਂ ਬਾਹਰ ਗਏ।
ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਲੋਕ ਵਾਹਨਾਂ ’ਤੇ ਉਨ੍ਹਾਂ ਦੀ ਤਸਵੀਰ ਲਾ ਕੇ ਕਹਿੰਦੇ ਹਨ ਕਿ ਉਹ ਵਾਪਸ ਆ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰਨ ਦੀ ਬਜਾਏਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ  ਬੰਬਾਂ ਅਤੇ ਹਥਿਆਰਾਂ ਦੀ ਲੋੜ ਨਹੀਂ ਹੈ। ਵੋਟ ਦੀ ਸ਼ਕਤੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਹੀ ਆਗੂਆਂ ਦੀ ਚੋਣ ਕਰਕੇ ਲੋਕ ਅਸਲ ਮਾਇਨੇ ‘ਚ ਤਬਦੀਲੀ ਲਿਆ ਸਕਦੇ ਹਨ।
ਲੋਕਾਂ ਨੂੰ ਪ੍ਰਣ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਆਓ ਅਸੀਂ ਸ਼ਹੀਦਾਂ ਦੇ ਰਸਤੇ ’ਤੇ ਚੱਲਣ ਅਤੇ ਆਪਣੇ ਹੱਥਾਂ ਨਾਲ ਆਪਣੇ ਪੰਜਾਬ ਦਾ ਨਿਰਮਾਣ ਕਰਨ ਦਾ ਸੰਕਲਪ ਕਰੀਏ।”ਉਨ੍ਹਾਂ ਅੱਗੇ ਕਿਹਾ ਕਿ ਹੁਸੈਨੀਵਾਲਾ ਦੀ ਇਹ ਪਵਿੱਤਰ ਧਰਤੀਜਿੱਥੇ ਸ਼ਹੀਦ ਭਗਤ ਸਿੰਘਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਅੰਗਰੇਜ਼ਾਂ ਦੁਆਰਾ ਅੰਤਿਮ ਸੰਸਕਾਰ ਕੀਤਾ ਗਿਆ ਸੀਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਪਵਿੱਤਰ ਧਰਤੀ ’ਤੇ ਆ ਕੇ ਦੇਸ਼ ਦੀ ਆਜ਼ਾਦੀ ਲਈ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇਣ ਵਾਲੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੇ ਅਣਗਿਣਤ ਨੌਜਵਾਨਾਂ ਨੂੰ ਆਜ਼ਾਦੀ ਸੰਗਰਾਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਨਿਰਸਵਾਰਥ ਦੇਸ਼ ਦੀ ਸੇਵਾ ਕਰਨ ਲਈ ਲੱਖਾਂ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਭਾਰਤ ਬਣਾਉਣ ਲਈ ਉਨ੍ਹਾਂ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ 24.99 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣਾ ਵੀ ਹੈ।
ਇਸ ਪ੍ਰੋਜੈਕਟ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਸ਼ਾਨਦਾਰ ਵਿਰਾਸਤੀ ਪ੍ਰਵੇਸ਼ ਦੁਆਰਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਗਲਿਆਰਾਕੰਧ ਚਿੱਤਰਕਾਰੀਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਅਤੇ ਲੈਂਡਸਕੇਪਿੰਗ ਸ਼ਾਮਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਤਿਹਾਸਕ ਘਟਨਾਵਾਂ ਨਾਲ ਸਬੰਧਤ ਵਿਸ਼ਾਗਤ ਚਿੱਤਰਪੁਰਾਣੇ ਪੁਲ ’ਤੇ 3-ਡੀ ਮੈਪਿੰਗ ਸ਼ੋਅਇੱਕ ਸੰਗੀਤਕ ਫੁਹਾਰਾਬੱਚਿਆਂ ਲਈ ਖੇਡਣ ਦਾ ਖੇਤਰਬਜ਼ੁਰਗ ਨਾਗਰਿਕਾਂ ਲਈ ਆਰਾਮਦਾਇਕ ਸਥਾਨਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਇੱਕ ਆਰਓ ਪਲਾਂਟ ਲਗਾਉਣਾ ਵੀ ਸ਼ਾਮਲ ਹੈ।

Bhagwant-Mann-Cm-Punjab



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633301

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us