*ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Mar23,2026 | Jagrati Lahar Bureau | Khatkar Kalan



*ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਹੋਰ ਹੁੰਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਆਲਮੀ ਪੱਧਰ ’ਤੇ ਸਿਰਮੌਰ ਮੁਲਕ ਹੁੰਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ ਗੁਆਇਆ, ਉਹ ਅੱਜ ਦਾਅਵਾ ਕਰ ਰਹੇ ਹਨ ਕਿ ਭਾਰਤ 2014 ਵਿੱਚ ਹੀ ਆਜ਼ਾਦ ਹੋਇਆ ਅਤੇ ਦੇਸ਼ ਹੁਣ ਉਨ੍ਹਾਂ ਦੇ ਹੁਕਮਾਂ ’ਤੇ ਚੱਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਕੇਂਦਰ ਸਰਕਾਰ ਨਾਲ ਲੜਾਈ ਲੜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ ਹਲਵਾਰਾ ਹਵਾਈ ਅੱਡੇ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਲਈ ਕੇਂਦਰ ਸਰਕਾਰ ਨਾਲ ਕਰ ਰਹੇ ਹਾਂਗੱਲਬਾਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਪ੍ਰਾਪਤ ਕਰਨਾ ਯਕੀਨੀ ਬਣਾਓ; ਆਜ਼ਾਦੀ ਤੋਂ ਬਾਅਦ ਪਹਿਲੀ ਵਾਰ, ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਪੈਸੇ ਦੀ ਚਿੰਤਾ ਨਹੀਂ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਨਾ ਸਿਰਫ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਸਗੋਂ ਹੁਣ ਤੱਕ 65000 ਸਰਕਾਰੀ ਨੌਕਰੀਆਂ ਵੀ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ 24.99 ਕਰੋੜ ਦੀ ਲਾਗਤ ਨਾਲ ਬਣਨ ਵਾਲੇ ’ਹੁਸੈਨੀਵਾਲਾ ਵਿਰਾਸਤ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੰਗਾ ਵਿੱਚ ਜਨਤਕ ਰੈਲੀ ਨੂੰ ਕੀਤਾ ਸੰਬੋਧਨ *

ਖਟਕੜ ਕਲਾਂ, 23 ਮਾਰਚ 2026:


ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਤੋਂ ਲਗਾਤਾਰ ਇਨਕਾਰ ਕਰਨ ’ਤੇ ਵੀ ਸਵਾਲ ਉਠਾਇਆ ਅਤੇ ਕਿਹਾ ਕਿ ਜੇਕਰ ਸ਼ੁਰੂਆਤੀ ਸਾਲਾਂ ਦੌਰਾਨ ਦੇਸ਼ ਦੀ ਵਾਗਡੋਰ ਅਜਿਹੇ ਦਲੇਰ ਤੇ ਰੌਸ਼ਨ-ਦਿਮਾਗ ਨੌਜਵਾਨ ਦੇ ਹੱਥ ਹੁੰਦੀ ਤਾਂ ਦੇਸ਼ ਦੀ ਸਥਿਤੀ ਹੋਰ ਹੀ ਹੁੰਦੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਾਨੂੰ ਸ਼ਹੀਦ ਭਗਤ ਸਿੰਘ ਵੱਲੋਂ ਮਾਤ- ਭੂਮੀ ਲਈ ਦਿੱਤੇ ਗਏ ਲਾਸਾਨੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਵਿਰੁੱਧ ਡੱਟਣ ਲਈ ਪ੍ਰੇਰਿਤ ਕਰੇਗੀ। ਸਮਾਜ ਵਿੱਚ ਪ੍ਰਚਲਿਤ ਹਰ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਛੇੜਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ।”
ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਵਾਹਿਦ ਅਤੇ ਸਥਾਈ ਹੱਲ ਹੈ। ਉਨ੍ਹਾਂ ਕਿਹਾ,“ਸਿੱਖਿਆ ਸਮਾਜ ਨੂੰ ਦਰਪੇਸ਼ ਸਾਰੀਆਂ ਬੁਰਾਈਆਂ ਦਾ ਇਲਾਜ ਹੈ, ਇਸੇ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੰਦਿਆਂ ਇਸ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ, ਪਰ ਸਿੱਖਿਆ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਲਾਚਾਰੀ ਤੇ ਬੇਬਸੀ ਦੇ ਇਸ ਚੱਕਰ ’ਚੋਂ ਬਾਹਰ ਕੱਢ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ,”।
ਸਮਾਜਿਕ ਪਰਿਵਰਤਨ ਵਿੱਚ ਗਿਆਨ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, ‘‘ਸਿੱਖਿਆ ਉਹ ਚਾਨਣ ਹੈ ਜੋ ਅਗਿਆਨਤਾ ਦੇ ਹਨੇਰੇ ਦੂਰ ਕਰਦੀ ਦਿੰਦੀ ਹੈ। ਜੇਕਰ ਅਸੀਂ ਅਸਲ ਤਬਦੀਲੀ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨਾ ਚਾਹੀਦਾ ਹੈ, ਸਸ਼ਕਤ ਬਣਾਉਣਾ ਚਾਹੀਦਾ ਹੈ ਅਤੇ ਸਮਾਜ ਨੂੰ ਉੱਚਾ ਚੁੱਕਣ ਕੇ ਗਰੀਬੀ ਨੂੰ ਖਤਮ ਕਰਨਾ ਚਾਹੀਦਾ ਹੈ। ਅਸਲ ਤਬਦੀਲੀ ਅਸਥਾਈ ਲਾਭਾਂ ਨਾਲ ਨਹੀਂ ਸਗੋਂ ਸੱਚੇ ਗਿਆਨ ਅਤੇ ਜਾਗਰੂਕਤਾ ਨਾਲ ਆਵੇਗੀ,।’’
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਮਹਾਨ ਸ਼ਹੀਦਾਂ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਾਂਝੇ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਇੱਕ ਮੋਹਰੀ ਸੂਬੇ ਵਜੋਂ ਉਭਰੇਗਾ।
23 ਮਾਰਚ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਿਰਫ਼ 23 ਮਾਰਚ ਹੋਣ ਕਰਕੇ ਇਹ ਦਿਨ ਖਾਸ ਨਹੀਂ ਹੈ, ਇਹ ਆਮ ਦਿਨ ਅਸਾਧਾਰਨ ਬਣ ਜਾਂਦਾ ਹੈ ਕਿਉਂਕਿ ਇਸ ਵਿਸ਼ੇਸ਼ ਦਿਨ ਦੇਸ਼ ਦੇ ਤਿੰਨ ਬਹਾਦਰ ਸਪੂਤਾਂ ਨੇ ਦੇਸ਼ ਲਈ ਆਪਣੀ ਜਵਾਨੀ ਅਤੇ ਜਾਨਾਂ ਕੁਰਬਾਨ ਕੀਤੀਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੇ ਆਜ਼ਾਦੀ ਸੰਗਰਾਮ ਵਿੱਚ ਨਵਾਂ ਜੋਸ਼ ਭਰ ਦਿੱਤਾ ਅਤੇ ਉਨ੍ਹਾਂ ਦੇ ਅਥਾਹ ਯੋਗਦਾਨ ਕਾਰਨ 15-16 ਸਾਲਾਂ ਦਰਮਿਆਨ ਲਾਲ ਕਿਲ੍ਹੇ ‘ਤੇ ਭਾਰਤੀ ਝੰਡਾ ਲਹਿਰਾਇਆ ਜਾ ਸਕਿਆ।
ਮੁੱਖ ਮੰਤਰੀ ਨੇ ਸ਼ਹੀਦਾਂ ਦੀ ਕੁਰਬਾਨੀ ਦੇ ਨਿਰਸਵਾਰਥ ਸੁਭਾਅ ਅਤੇ ਲੋਕਤੰਤਰੀ ਅਧਿਕਾਰਾਂ ਦੀ ਕੀਮਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੱਤਾ ਜਾਂ ਸਿਆਸੀ ਲਾਭ ਲਈ ਆਪਣੀਆਂ ਜਾਨਾਂ ਨਹੀਂ ਦਿੱਤੀਆਂ। ਉਨ੍ਹਾਂ ਦੀ ਕੁਰਬਾਨੀ ਨਿਰਸਵਾਰਥ ਸੀ। ਉਨ੍ਹਾਂ ਦੀ ਬਦੌਲਤ ਹੀ ਅੱਜ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਜਦੋਂ ਅਸੀਂ ਆਪਣੇ ਵੋਟਰ ਆਈਡੀ ਕਾਰਡ ਨੂੰ ਵੇਖਦੇ ਹਾਂ, ਤਾਂ ਸਾਨੂੰ ਆਪਣੀ ਫੋਟੋ ਦਿਖਾਈ ਦੇਵੇਗੀ, ਪਰ ਜੇ ਅਸੀਂ ਧਿਆਨ ਨਾਲ ਵੇਖਦੇ ਹਾਂ, ਤਾਂ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਖੁਸ਼ਬੂ ਮਹਿਸੂਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਨੂੰ ਆਪਣੀ ਵੋਟ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਲੋਕ ਤਿਉਹਾਰ ਤਾਂ ਮਨਾਉਂਦੇ ਸਨ ਪਰ ਅੰਗਰੇਜ਼ਾਂ ਦੇ ਸਾਡੇ ’ਤੇ ਰਾਜ ਕਰਨ ਕਾਰਨ ਸਾਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਸੀ। ਇਨ੍ਹਾਂ ਸ਼ਹੀਦਾਂ ਨੇ ਇਸ ਲਈ ਲੜਾਈ ਲੜੀ ਤਾਂ ਜੋ ਅਸੀਂ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਆਗੂ ਚੁਣ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਕਾਰ ਬਹੁਤ ਅਹਿਮੀਅਤ ਰੱਖਦਾ ਹੈ ਅਤੇ ਲੋਕਾਂ ਨੂੰ ਪੈਸੇ, ਪ੍ਰਭਾਵ ਜਾਂ ਲਾਲਚ ਵਿੱਚ ਆ ਕੇ ਕਦੇ ਵੀ ਆਪਣੀ ਵੋਟ ਨਹੀਂ ਵੇਚਣੀ ਚਾਹੀਦੀ।
ਸ਼ਹੀਦਾਂ ਦੇ ਦ੍ਰਿਸ਼ਟੀਕੋਣ ਦੀ ਡੂੰਘਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੋਟਰ ਕਾਰਡ ਬੇਸ਼ਕੀਮਤੀ ਹੈ ਕਿਉਂਕਿ ਇਹ ਸ਼ਹੀਦਾਂ ਦੀਆਂ ਮਹਾਨ ਕੁਰਬਾਨੀ ਦੁਆਰਾ ਕਮਾਇਆ ਗਿਆ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਬਾਰੇ ਅਣਗਿਣਤ ਕਹਾਣੀਆਂ, ਕਿਤਾਬਾਂ, ਪੱਤਰ, ਨਾਟਕ ਅਤੇ ਫਿਲਮਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਜ਼ਿਆਦਾ ਤੁਸੀਂ ਉਨ੍ਹਾਂ ਬਾਰੇ ਪੜ੍ਹੋਗੇ, ਓਨਾ ਹੀ ਤੁਸੀਂ ਛੋਟੀ ਉਮਰ ਵਿੱਚ ਵੀ ਦੇਸ਼ ਦੇ ਭਵਿੱਖ ਬਾਰੇ ਉਨ੍ਹਾਂ ਦੀ ਡੂੰਘੀ ਸੋਚ ਬਾਰੇ ਜਾਣ ਕੇ ਦੀ ਉਨ੍ਹਾਂ ਦੀ ਪ੍ਰਸ਼ੰਸਾ ਕਰੋਗੇ। ਅੰਗਰੇਜ਼ਾਂ ਨੇ ਇਹ ਸੋਚ ਕੇ ਸ਼ਾਨਦਾਰ ਢਾਂਚੇ ਬਣਾਏ ਕਿ ਉਹ ਹਮੇਸ਼ਾ ਲਈ ਰਾਜ ਕਰਨਗੇ, ਪਰ ਉਹ ਇਹ ਅੰਦਾਜ਼ਾ ਲਾਉਣ ਵਿੱਚ ਨਾਕਾਮ ਰਹੇ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਨੌਜਵਾਨ ਇਨਕਲਾਬੀ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਬੈਠੇ ਹਨ।
ਲਗਾਤਾਰ ਚੁਣੌਤੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ, ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਅਜੇ ਵੀ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਏ ਹਨ। ਦੇਸ਼ ਨੂੰ ਗਰੀਬੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ ਹੀ ਸਾਡੀ ਸਰਕਾਰ ਨੇ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਹਨ।
ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦਾ ਸਤਿਕਾਰ ਕਰੇ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲੇ। ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਸਮੇਂ ਦੇ ਨਾਲ ਆਪਣੀ ਪਛਾਣ ਗੁਆ ਬੈਠਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਖ-ਵੱਖ ਅੰਦੋਲਨਾਂ ਤੱਕ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ।
ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਦਾ ਸਿਰਫ਼ ਦੋ ਪ੍ਰਤੀਸ਼ਤ ਹੋਣ ਦੇ ਬਾਵਜੂਦ, ਆਜ਼ਾਦੀ ਸੰਗਰਾਮ ਦੌਰਾਨ ਫਾਂਸੀ ਦਿੱਤੇ ਗਏ ਜਾਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ 80 ਫ਼ੀਸਦ ਸ਼ਹੀਦ ਪੰਜਾਬ ਤੋਂ ਸਨ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦੇ ਸਮੇਂ ਜਦੋਂ ਦੇਸ਼ ਜਸ਼ਨ ਮਨਾ ਰਿਹਾ ਸੀ, ਪੰਜਾਬ ਨੇ ਵੰਡ ਦੀ ਭਿਆਨਕਤਾ ਦਾ ਸਾਹਮਣਾ ਕੀਤਾ, ਜਿੱਥੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ, ਬੇਘਰ ਹੋਏ ਅਤੇ ਆਪਣੇ ਘਰ ਅਤੇ ਜਾਇਦਾਦਾਂ ਨੂੰ ਹਮੇਸ਼ਾ ਲਈ ਗੁਆ ਬੈਠੇ।
ਆਪਣੀ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਇੱਕ ਸਦਭਾਵਨਾਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਇਸ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸ਼ਾਸਨ ਤੋਂ ਮੁਕਤ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੇ ਰਾਹ ’ਤੇ ਚਲਦਿਆਂ ਪਹਿਲਾਂ ਹੀ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ।
-----------------

Bhagwant-Mann-Cm-Punjab



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633174

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us