ਪੰਜਾਬ ਦੇ ਪੌਣ-ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣਾ ਸਮੇਂ ਦੀ ਲੋੜ : ਗੁਰਮੀਤ ਸਿੰਘ ਖੁੱਡੀਆਂ

Mar24,2026 | Parvinder Jit Singh | Bathinda


--ਖੁਦ ਮੰਡੀਕਰਨ ਕਰਕੇ ਖੇਤੀ ਦੇ ਕਿੱਤੇ ਨੂੰ ਬਣਾਇਆ ਜਾ ਸਕਦਾ ਹੈ ਹੋਰ ਵੀ ਲਾਹੇਵੰਦ

--ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਲੋੜ

--ਕਿਹਾ : ਕਿਸਾਨਾਂ ਲਈ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਸਹਾਈ ਸਿੱਧ ਹੁੰਦੇ ਨੇ ਕਿਸਾਨ ਮੇਲੇ


ਬਠਿੰਡਾ, 24 ਮਾਰਚ (ਪਰਵਿੰਦਰ ਜੀਤ ਸਿੰਘ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਤਾਦਾਦ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।

ਕਿਸਾਨ ਮੇਲੇ ਦੌਰਾਨ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ ਪਰ ਖੇਤੀ ਪ੍ਰਧਾਨ ਸੂਬੇ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੇ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਲਵਾਯੂ ਵਿੱਚ ਹੋ ਰਹੀ ਹਲ-ਚਲ ਕਰਕੇ ਬਦਲ ਰਹੀਆਂ ਪ੍ਰਸਥਿਤੀਆਂ ਕਾਰਨ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਦੀਆਂ ਤਕਨੀਕਾਂ ਵੀ ਬਦਲ ਰਹੀਆਂ ਹਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਨਵੀਨ ਗਿਆਨ ਨੂੰ ਹਾਸਿਲ ਕਰਨ ਦੀ ਲੋੜ ਹੈ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚ ਲਗਾਤਾਰ ਤੀਜੇ ਸਾਲ ਪਹਿਲੇ ਨੰਬਰ ਤੇ ਆਉਣ ਤੇ ਖੇਤੀ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।

ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਖੇਤੀ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਸਿਰੜੀ ਕਿਸਾਨ ਉਸ ਬੰਜਰ ਧਰਤੀ ਵਿਚੋਂ ਪੈਦਾ ਹੋਣ ਵਾਲੇ ਲੋਕ ਹਨ, ਜਿਨ੍ਹਾਂ ਨੇ ਵੱਧ ਤੋਂ ਵੱਧ ਫ਼ਲ ਦਿੱਤਾ ਪਰ ਖੇਤੀ ਜਿਨਸਾਂ ਦੇ ਉਚਿਤ ਮੰਡੀਕਰਨ ਦੀ ਘਾਟ ਕਾਰਨ ਅਸੀਂ ਜ਼ਿਆਦਾ ਮੁਨਾਫ਼ਾ ਨਾ ਕਮਾ ਸਕੇ। ਉਨ੍ਹਾਂ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਦਾ ਸ਼ਿਰਕਤ ਕਰਨਾ ਉਨ੍ਹਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ।

ਉਨ੍ਹਾਂ ਪੌਣ-ਪਾਣੀ ਨੂੰ ਵੱਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸ਼ਾਂਭ-ਸੰਭਾਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ। ਖੇਤੀ ਨੂੰ ਮੁਨਾਫ਼ੇ ਦਾ ਧੰਦਾ ਬਨਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ਼ ਤੇ ਐਗਰੀ ਬਿਜ਼ਨੈਸ ਕਰਨ ਦਾ ਮਸ਼ਵਰਾ ਦਿੰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। 

ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ।

ਕਿਸਾਨ ਮੇਲੇ ਵਿੱਚ ਸਿ਼ਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਵੱਲੋ ਲਗਾਏ ਜਾਂਦੇ ਕਿਸਾਨ ਮੇਲਿਆਂ ਨੂੰ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦਾ ਮਹਾਂਕੁੰਭ ਦੱਸਦਿਆਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ। 
ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਖੇਤੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਦਿਆਂ ਡਾ. ਰਿਆੜ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸੰਯੁਕਤ ਖੇਤੀ ਮਾਡਲ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਬਾਗਬਾਨੀ ਖੇਤਰ ਵਿੱਚ (ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਲਈ) ਜਥੇਦਾਰ ਗੁਰਾਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਸ. ਜਰਨੈਲ ਸਿੰਘ ਪੁੱਤਰ ਸ. ਅਜੀਤ ਸਿੰਘ, ਪਿੰਡ ਜਗਤਪੁਰਾ, ਬਲਾਕ ਗੰਢੀਵਿੰਡ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਮੇਲਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਗਿਆ।

ਕਿਸਾਨ ਮੇਲੇ ਦੌਰਾਨ ਵੱਖ-ਵੱਖ ਸਟਾਲਾਂ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਦਿ ਮੌਜੂਦ ਸਨ।


Gurmeet-Singh-Khudiya-Agriculture-Minister-Punjab-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49617301

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us